Monday, June 16, 2025

Haryana

ਅਨਿਲ ਵਿਜ ਨੇ ਵਨ ਨੇਸ਼ਨ-ਵਨ ਇਲੈਕਸ਼ਨ ਦੇ ਫੈਸਲੇ ਦਾ ਕੀਤਾ ਸਵਾਗਤ

December 14, 2024 03:21 PM
SehajTimes

ਚੰਡੀਗੜ੍ਹ : ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਵਨ ਨੇਸ਼ਨ-ਵਨ ਇਲੈਕਸ਼ਨ 'ਤੇ ਅੱਜ ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਚ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਇਸ ਨੂੰ ਸਵਾਗਤਯੋਗ ਫੈਸਲਾ ਦਸਿਆ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਰਾਸ਼ਟਰਵਿਆਪੀ ਸੋਚ ਦਾ ਨਤੀਜਾ ਹੈ। ਇਹ ਫੈਸਲਾ ਆਜਾਦੀ ਦੇ ਤੁਰੰਤ ਬਾਅਦ ਲਿਆ ਜਾਣਾ ਚਾਹੀਦਾ ਸੀ, ਪਹਿਲਾਂ ਦੀ ਸਰਕਾਰਾਂ ਨੇ ਇਸ ਨੂੰ ਨਜਰਅੰਦਾਜ ਕੀਤਾ ਸੀ, ਜਦੋਂ ਕਿ ਮੋਦੀ ਜੀ ਨੇ ਹੁਣ ਇਸ ਨੂੰ ਦੇਸ਼ ਹਿੱਤ ਵਿਚ ਲਾਗੂ ਕਰਨ ਦੀ ਦਿਸ਼ਾ ਵਿਚ ਕਦਮ ਚੁਕਿਆ ਹੈ। ਸ੍ਰੀ ਵਿਜ ਨੇ ਦਸਿਆ ਕਿ ਮੌਜੂਦਾ ਵਿਚ ਹਰ ਸਾਲ ਚੋਣ ਹੁੰਦੇ ਰਹਿੰਦੇ ਹਨ ਹਾਲ ਹੀ ਵਿਚ ਲੋਕਸਭਾ ਅਤੇ ਹਰਿਆਣਾ ਤੇ ਮਹਾਰਾਸ਼ਟਰ ਦੇ ਵਿਧਾਨਸਭਾ ਚੋਣ ਹੋੲ ਅਤੇ ਹੁਣ ਦਿੱਲੀ ਵਿਚ ਚੋਣ ਹੋਣੇ ਹਨ। ਚੋਣਾਂ ਵਿਚ ਚੋਣ ਜਾਬਤਾ ਲਗਾਉਣ ਦੇ ਕਾਰਨ ਵਿਕਾਸ ਕੰਮਾਂ ਵਿਚ ਰੁਕਾਵਟ ਆਉਂਦੀ ਹੈ, ਇਸ ਫੈਸਲੇ ਨਾਲ ਵਿਕਾਸ ਦੇ ਕੰਮ ਲਗਾਤਾਰ ਚੱਲਦੇ ਰਹਿਣਗੇ।

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਉਦੇਸ਼ ਭਾਰਤ ਨੂੰ ਵਿਕਸਿਤ ਰਾਸ਼ਟਰ ਬਨਾਉਣਾ ਹੈ। ਹਰ ਭਾਰਤੀ ਨਾਗਰਿਕ ਨੂੰ ਇਸ ਦਾ ਸਵਾਗਤ ਅਤੇ ਸਮਰਥਨ ਕਰਨਾ ਚਾਹੀਦਾ ਹੈ। ਵਿਰੋਧੀ ਪਾਰਟੀਆਂ ਵੱਲੋਂ ਇਸ ਦਾ ਵਿਰੋਧ ਸਿਰਫ ਸੱਤਾ ਦੀ ਲਾਲਸਾ ਅਤੇ ਅਗਿਆਨਤਾ ਦਾ ਹੀ ਨਤੀਜਾ ਹੈ ਅਤੇ ਉਨ੍ਹਾਂ ਦਾ ਦੇਸ਼ ਤੋਂ ਕੋਈ ਲੇਣਾ-ਦੇਣਾ ਨਹੀਂ ਹੈ। ਅਵਿਸ਼ਵਾਸ ਪ੍ਰਸਤਾਵ 'ਤੇ ਬੋਲਦੇ ਹੋਏ ਸ੍ਰੀ ਵਿਜ ਨੇ ਕਿਹਾ ਕਿ ਅੱਜ ਤੋਂ ਪਹਿਲਾਂ ਉੱਪ ਰਾਸ਼ਟਰਪਤੀ ਦੇ ਖਿਲਾਫ ਅਵਿਸ਼ਵਾਸ ਪ੍ਰਸਤਾਵ ਕਿਸੇ ਵੀ ਪਾਰਟੀ ਵੱਲੋਂ ਨਹੀਂ ਲਿਆਇਆ ਗਿਆ ਸੀ। ਇਹ ਅਵਿਸ਼ਵਾਸ ਪ੍ਰਸਤਾਵ ਵਿਰੋਧੀ ਪਾਰਟੀਆਂ ਵੱਲੋਂ ਜੋਰਜ ਸੋਰਸ ਦੇ ਮੁੱਦੇ ਨੂੰ ਲੁਕਾਉਣ ਲਈ ਲਿਆਇਆ ਗਿਆ ਹੈ। ਉਨ੍ਹਾਂ ਦਾ ਉਦੇਸ਼ ਇਹ ਹੈ ਕਿ ਰਾਜਸਭਾ ਅਤੇ ਲੋਕਸਭਾ ਦੀ ਕਾਰਵਾਈ ਸੁਚਾਰੂ ਰੂਪ ਨਾਲ ਨਾ ਚੱਲ ਸਕੇ ਤਾਂ ਦੇਸ਼ ਦਾ ਵਿਕਾਸ ਰੁੱਕ ਜਾਵੇ।

Have something to say? Post your comment

 

More in Haryana

ਵੋਟਰ ਹੀ ਲੋਕਤੰਤਰ ਦਾ ਮੂਲ : ਮੁੱਖ ਚੋਣ ਕਮਿਸ਼ਨਰ

ਊਰਜਾ ਮੰਤਰੀ ਅਨਿਲ ਵਿਜ ਨੇ 15 ਦਿਨ ਵਿੱਚ ਖਰਾਬ ਟ੍ਰਾਂਸਫਾਰਮਰ ਨਹੀਂ ਬਦਲਣ ਵਾਲੇ ਅੰਬਾਲਾ ਇੰਡਸਟਰਿਅਲ ਏਰਿਆ ਸਬ-ਡਿਵੀਜ਼ਨਲ ਦੇ ਜੇਟੀ ਨੂੰ ਕੀਤਾ ਸਸਪੈਂਡ

ਹਰਿਆਣਾ ਵਿੱਚ 11ਵਾਂ ਕੌਮਾਂਤਰੀ ਯੋਗ ਦਿਵਸ ਹੋਵੇਗਾ ਇਤਿਹਾਸਕ, 11 ਲੱਖ ਯੋਗ ਸਾਧਕ ਇੱਕ ਸਾਥ ਕਰਣਗੇ ਯੋਗ ਦਾ ਅਭਿਆਸ

ਮਈ ਮਹੀਨੇ ਤੱਕ ਅਨੁਸੂਚਿਤ ਜਾਤੀ ਦੇ 311 ਲਾਭਾਰਥਿਆਂ ਨੂੰ 221.74 ਲੱਖ ਰੁਪਏ ਦੀ ਵਿਤੀ ਸਹਾਇਤਾ ਕੀਤੀ ਪ੍ਰਦਾਨ

ਲੋਕਾਂ ਤੋਂ ਭੀਸ਼ਨ ਗਰਮੀ ਦੇ ਵਿੱਚ ਸੁਰੱਖਿਅਤ ਰਹਿਣ ਦੀ ਕੀਤੀ ਅਪੀਲ

ਮਨੁੱਖਤਾ ਲਈ ਹਰ ਵਿਅਕਤੀ ਘੱਟ ਤੋਂ ਘੱਟ ਇੱਕ ਪੌਧਾ ਜਰੂਰ ਲਗਾਉਣ : ਮਹੀਪਾਲ ਢਾਂਡਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜਪਾਲ ਬੰਡਾਰੂ ਦੱਤਾਤੇ੍ਰਅ ਨੂੰ ਜਨਮਦਿਨ ਦੀ ਦਿੱਤੀ ਸ਼ੁਭਕਾਮਨਾਵਾਂ

ਕੇਂਦਰ ਸਰਕਾਰ ਦੇ 11 ਸਾਲ ਪੂਰੇ ਹੋਣ 'ਤੇ ਪ੍ਰਦਰਸ਼ਨੀ ਵਿੱਚ ਦਿਖੀ ਵਿਕਸਿਤ ਰਾਸ਼ਟਰ ਦੇ ਵੱਧ ਵੱਧੀ ਭਾਰਤ ਦੀ ਤਸਵੀਰ : ਡਾ. ਅਰਵਿੰਦ ਸ਼ਰਮਾ

ਰਾਜਪਾਲ ਨੇ ਅੱਠ ਸਾਲਾਂ ਦੇ ਪਰਵਤਰੋਹੀ ਆਰਿਅਨ ਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੱਤੀ

ਹਰਿਆਣਾ ਵਿੱਚ ਡ੍ਰੋਨ ਤਕਨਾਲੋਜੀ ਨਾਲ ਖੇਤੀਬਾੜੀ ਅਤੇ ਆਪਦਾ ਪ੍ਰਬੰਧਨ ਨੂੰ ਮਿਲੇਗੀ ਨਵੀ ਦਿਸ਼ਾ