Friday, December 19, 2025

Chandigarh

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

December 14, 2024 04:40 PM
SehajTimes

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਕੁੱਲ 365 ਬੈਂਚਾਂ ਵਿੱਚ ਲੱਗਭਗ 3.54 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ।

ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ। ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਸ੍ਰੀ ਮਨਜਿੰਦਰ ਸਿੰਘ ਨੇ ਕੋਰਟ ਕੰਪਲੈਕਸ ਰੋਪੜ ਦਾ ਦੌਰਾ ਕਰਕੇ ਲੋਕ ਅਦਾਲਤਾਂ ਦੇ ਬੈਚਾਂ ਦਾ ਨਿਰੀਖਣ ਕੀਤਾ।

ਮੈਂਬਰ ਸਕੱਤਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ। ਮੈਂਬਰ ਸਕੱਤਰ ਨੇ ਅੱਗੇ ਇਹ ਵੀ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵੱਲੋਂ ਰਾਜ ਭਰ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਹੈਲਪਲਾਈਨ ਨੰਬਰ 15100 ਚਾਲੂ ਕੀਤਾ ਗਿਆ ਹੈ ਜਿਸ ਨਾਲ ਹਰ ਲੋੜਵੰਦ ਵਿਅਕਤੀ ਘਰ ਬੈਠੇ ਹੀ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਮੈਂਬਰ ਸਕੱਤਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਭਵਿੱਖ ਵਿੱਚ ਵੀ ਲੋਕ ਅਦਾਲਤਾਂ ਰਾਹੀਂ ਵੱਧ ਤੋਂ ਵੱਧ ਕੇਸ ਨਿਪਟਾਉਣ ਦੇ ਹਰ ਸੰਭਵ ਯਤਨ ਕੀਤੇ ਜਾਣਗੇ। ਲੋਕ ਅਦਾਲਤਾਂ ਲੋਕਾਂ ਦੇ ਫੈਸਲੇ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤਾਂ ਵਿਚ ਆਪਣੇ ਕੇਸਾਂ ਦਾ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ