Monday, November 03, 2025

Chandigarh

ਕੋਰੋਨਾ ਕਾਰਨ ਮੋਹਾਲੀ ਦਾ ਪਿੰਡ ਬਲੌਂਗੀ ਕੀਤਾ ਸੀਲ

May 19, 2021 11:57 AM
SehajTimes

ਮੋਹਾਲੀ : ਪੂਰੇ ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ, ਬੇਸ਼ੱਕ ਦੇਸ਼ ਪੱਧਰ ਉਤੇ ਕੋਰੋਨਾ ਦੇ ਮਾਮਲਿਆਂ ਵਿਚ ਕਮੀ ਆ ਰਹੀ ਹੈ ਪਰ ਇਥੇ ਦਸ ਦਈਏ ਕਿ ਮੌਤਾਂ ਦੀ ਦਰਾਂ ਵਿਚ ਕਮੀ ਵੇਖਣ ਨੂੰ ਨਹੀਂ ਮਿਲ ਰਹੀ। ਹੁਣ ਐਸਏਐਸ ਨਗਰ ਮੋਹਾਲੀ ਦੇ ਇਲਾਕੇ ਬਲੌਂਗੀ ਪਿੰਡ ਨੂੰ ਪ੍ਰਸ਼ਾਸਨ ਨੇ ਪੂਰੀ ਤਰ੍ਹਾਂ ਸੀਲ ਕਰ ਦਿਤਾ ਗਿਆ ਹੈ ਕਿਉਂਕਿ ਇਥੇ ਇਕ ਦਿਨ ਵਿਚ 100 ਤੋਂ ਵੱਧ ਕੋਰੋਨਾ ਕੇ ਮਾਮਲੇ ਮਿਲੇ ਸਨ। ਪੁਲਿਸ ਵੱਲੋਂ ਪਿੰਡ ਦੇ ਦੋਹਾਂ ਐਂਟਰੀ ਪੁਆਇੰਟਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਅਧਿਕਾਰੀ ਦਾ ਕਹਿਣਾ ਹੈ ਕਿ ਸਿਰਫ ਡਿਊਟੀ ਕਰਨ ਵਾਲੇ ਲੋਕਾਂ ਨੂੰ ਹੀ ਪਿੰਡ ਤੋਂ ਬਾਹਰ ਜਾਣ ਦਿੱਤਾ ਜਾ ਰਿਹਾ ਹੈ ਅਤੇ ਪਿੰਡ 'ਚ ਕਿਸੇ ਹੋਰ ਵਿਅਕਤੀ ਨੂੰ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ। ਦਸਣਯੋਗ ਹੈ ਕਿ ਇਹ ਕਾਰਵਾਈ ਪ੍ਰਸ਼ਾਸਲ ਵਲੋਂ ਬੀਤੀ ਸ਼ਾਮ ਹੀ ਕਰ ਦਿਤੀ ਗਈ ਸੀ। ਅਹਿਤਿਆਤ ਵਜੋਂ ਪਿੰਡ ਨੂੰ ਸੈਨੇਟਾਈਜ਼ ਕਰਵਾਇਆ ਜਾ ਰਿਹਾ ਹੈ ਅਤੇ ਲੋਕ ਵੀ ਉਨ੍ਹਾਂ ਦਾ ਪੂਰਾ ਸਾਥ ਦੇ ਰਹੇ ਹਨ। ਇਸ ਤੋਂ ਇਲਾਵਾ ਕੋਰੋਨਾ ਮਰੀਜ਼ਾਂ ਨੂੰ Mohali Police ਵੱਲੋਂ ਮੁਫ਼ਤ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਮੋਹਾਲੀ ਜ਼ਿਲ੍ਹੇ ਦਾ ਇਹ ਦੂਜਾ ਪਿੰਡ ਹੈ, ਜਿਸ ਨੂੰ ਜ਼ਿਆਦਾ ਕੋਰੋਨਾ ਕੇਸ ਆਉਣ ਕਾਰਨ ਸੀਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਢਕੌਲੀ ਦੇ ਕੁੱਝ ਹਿੱਸਿਆਂ ਨੂੰ ਵੀ ਸੀਲ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ ਬਲੌਂਗੀ 'ਚ 50 ਹਜ਼ਾਰ ਤੋਂ ਜ਼ਿਆਦਾ ਦੀ ਆਬਾਦੀ ਹੈ, ਜਿੱਥੇ ਜ਼ਿਆਦਾਤਰ ਪਰਵਾਸੀ ਲੋਕ ਰਹਿੰਦੇ ਹਨ। ਪਿੰਡ 'ਚ ਅਚਾਨਕ ਇੰਨੇ ਕੋਰੋਨਾ ਕੇਸਾਂ ਦਾ ਆਉਣਾ ਖ਼ਤਰੇ ਦੀ ਗੱਲ ਮੰਨੀ ਜਾ ਰਹੀ ਹੈ। 

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ