Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੇ ਅੱਠ ਨੌਜਵਾਨ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

December 14, 2024 07:54 PM
SehajTimes

ਚੰਡੀਗੜ੍ਹ : ਅੱਜ ਪੰਜਾਬ ਲਈ ਬੇਹੱਦ ਮਾਣ ਵਾਲੀ ਘੜੀ ਹੈ ਕਿਉਂਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਈ.) ਐਸ.ਏ.ਐਸ. ਨਗਰ (ਮੋਹਾਲੀ) ਦੇ ਅੱਠ ਕੈਡਿਟ, ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣ ਗਏ ਹਨ। ਇਨ੍ਹਾਂ 'ਚੋਂ ਛੇ ਅਫ਼ਸਰ, ਜਿਨ੍ਹਾਂ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਕ੍ਰਿਤਿਨ ਗੁਪਤਾ, ਅੰਮ੍ਰਿਤਸਰ ਤੋਂ ਭਰਤ ਸ਼ਰਮਾ ਤੇ ਸਾਹਿਲਦੀਪ ਸਿੰਘ, ਪਟਿਆਲਾ ਤੋਂ ਸਾਹਿਲਪ੍ਰੀਤ ਸਿੰਘ ਸੰਧੂ, ਕਪੂਰਥਲਾ ਤੋਂ ਸ਼ਿਵ ਕੁਮਾਰ ਅਤੇ ਬਠਿੰਡਾ ਤੋਂ ਉੱਤਮ ਮਲਿਕ ਸ਼ਾਮਲ ਹਨ, ਨੂੰ ਭਾਰਤੀ ਸੈਨਾ ਅਕੈਡਮੀ (ਆਈ.ਐਮ.ਏ.), ਦੇਹਰਾਦੂਨ ਦੇ 155- ਰੈਗੂਲਰ ਕੋਰਸ ਦੀ ਪਾਸਿੰਗ ਆਊਟ ਪਰੇਡ ਦੌਰਾਨ ਭਾਰਤੀ ਫ਼ੌਜ 'ਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਕੀਤਾ ਗਿਆ ਹੈ। ਪਰੇਡ ਦਾ ਨਿਰੀਖਣ ਨੇਪਾਲੀ ਸੈਨਾ ਮੁਖੀ ਜਨਰਲ ਅਸ਼ੋਕਰਾਜ ਸਿਗਡੇਲ ਨੇ ਕੀਤਾ। ਇਹ ਕੈਡਿਟ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 8ਵੇਂ ਕੋਰਸ ਦੇ ਹਨ। ਇਹ ਨੌਜਵਾਨ ਅਫ਼ਸਰ ਜਲਦ ਹੀ ਆਪਣੀ ਯੂਨਿਟ ਵਿਚ ਸ਼ਾਮਲ ਹੋ ਕੇ ਭਾਰਤੀ ਫੌਜ ਵਿਚ ਸੇਵਾ ਨਿਭਾਉਣਗੇ।

ਇਸ ਤੋਂ ਇਲਾਵਾ, ਇੰਸਟੀਚਿਊਟ ਦੇ ਦੋ ਹੋਰ ਕੈਡਿਟ, ਸੰਗਰੂਰ ਜ਼ਿਲ੍ਹੇ ਦੇ ਗੁਰਸ਼ੇਰ ਸਿੰਘ ਚੀਮਾ ਅਤੇ ਕਪੂਰਥਲਾ ਤੋਂ ਪ੍ਰਥਮ ਪਰਮਾਰ ਨੂੰ ਏਅਰ ਫੋਰਸ ਅਕੈਡਮੀ (ਏ.ਐੱਫ.ਏ.) ਡੁੰਡੀਗਲ ਦੀ 214ਵੀਂ ਕੰਬਾਈਂਡ ਪਾਸਿੰਗ ਆਊਟ ਪਰੇਡ ਵਿੱਚ ਭਾਰਤੀ ਹਵਾਈ ਸੈਨਾ ‘ਚ ਫਲਾਇੰਗ ਅਫ਼ਸਰ ਵਜੋਂ ਸ਼ਾਮਲ ਕੀਤਾ ਗਿਆ ਹੈ। ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ (ਪੀ.ਵੀ.ਐਸ.ਐਮ., ਏ.ਵੀ.ਐਸ.ਐਮ.) ਨੇ ਪਰੇਡ ਦਾ ਨਿਰੀਖਣ ਕੀਤਾ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਭਰਤੀ ਹੋਣ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਦਿਆਂ ਪੰਜਾਬ ਦਾ ਮਾਣ ਵਧਾਉਣ ਦੀ ਅਪੀਲ ਕੀਤੀ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਵੀ ਕੈਡਿਟਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪੂਰੇ ਸਮਰਪਣ ਅਤੇ ਤਨਦੇਹੀ ਨਾਲ ਰੱਖਿਆ ਸੇਵਾਵਾਂ ਦੇ ਆਦਰਸ਼ਾਂ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਇਨ੍ਹਾਂ ਅੱਠ ਨੌਜਵਾਨਾਂ ਦੀ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਦੇ ਨਾਲ ਇੰਸਟੀਚਿਊਟ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 168 ਕੈਡਿਟ, ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਏ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ