Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕਿਸਾਨਾਂ ਉੱਤੇ ਹੋ ਰਿਹਾ ਅੱਤਿਆਚਾਰ ਅਫ਼ਸੋਸਜਨਕ : ਪ੍ਰੋ. ਚੰਦੂਮਾਜਰਾ

December 14, 2024 08:20 PM
ਅਮਰਜੀਤ ਰਤਨ
ਐੱਸ.ਏ.ਐੱਸ. ਨਗਰ : ਅੱਜ ਸ਼ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਿਛਲੇ ਲੰਬੇ ਸਮੇੰ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ਉੱਤੇ ਕਿਸਾਨੀ ਮੰਗਾਂ ਨੂੰ ਲੈਕੇ ਚੱਲ ਰਹੇ ਸ਼ੰਘਰਸ ਦੇ ਸਾਰਥਕ ਹੱਲ ਲਈ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖਿਆ। ਉਨ੍ਹਾਂ ਆਖਿਆ ਕਿ ਕਈ ਮਹੀਨਿਆਂ ਤੋਂ ਬਾਰਡਰ ਉੱਪਰ ਡਟੇ ਕਿਸਾਨਾਂ ਨਾਲ ਸਰਕਾਰਾਂ ਵੱਲੋਂ ਦੇਸ਼ ਦੇ ਦੁਸ਼ਮਣਾਂ ਵਾਲਾ ਵਿਵਹਾਰ ਕੀਤਾ ਜਾ ਰਿਹਾ ਹੈ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਅੱਜ ਪ੍ਰਸ਼ਾਸਨ ਵੱਲੋੰ ਸ਼ਾਤਮਈ ਸ਼ੰਘਰਸ ਕਰ ਰਹੇ ਕਿਸਾਨਾਂ ਉੱਪਰ ਵਾਟਰ ਕੈਨਨ ਅਤੇ ਅੱਥਰੂ ਗੈਸ ਦੇ ਗੋਲੇ ਦਾਗ ਕੀਤਾ ਜਾ ਰਿਹਾ ਅੱਤਿਆਚਾਰ ਅਫ਼ਸੋਸਜਨਕ ਹੈ। 
 
ਉਨ੍ਹਾਂ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖਦਿਆਂ ਆਖਿਆ ਕਿ ਉਹ ਸੂਬੇ ਵਿੱਚ ਕੇਂਦਰ ਦੇ ਨੁਮਇੰਦੇ ਵਾਲੀ ਭੂਮਿਕਾ ਨਿਭਾਉਂਦਿਆੰ  ਕਿਸਾਨਾਂ ਦੀਆਂ ਮੰਗਾਂ ਕੇਂਦਰ ਅੱਗੇ ਰੱਖ ਤੁਰੰਤ ਹੱਲ ਕਰਵਾਉਣ। ਪ੍ਰੋ. ਚੰਦੂਮਾਜਰਾ ਨੇ ਜਿਕਰ ਕਰਦਿਆਂ ਆਖਿਆ ਕਿ ਪਿਛਲੇ ਦਿਨਾਂ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਸ਼ੁਰੂ ਕੀਤੀ ਭੁੱਖ ਹੜ੍ਹਤਾਲ ਕਰਕੇ ਸਥਿਤੀ ਕਾਫ਼ੀ ਤਣਾਅਪੂਰਨ ਬਣੀ ਹੋਈ ਹੈ। ਜਿਸ ਕਰਕੇ ਪੰਜਾਬ ਦੇ ਗਵਰਨਰ ਨੂੰ ਕੇਂਦਰ ਸਰਕਾਰ ਨਾਲ ਰਾਬਤਾ ਕਰਕੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਆਪਣੀ ਪ੍ਰਭਾਵਸ਼ਾਲੀ ਭੂਮਿਕ ਨਿਭਾਉਣੀ ਚਾਹੀਦੀ ਹੈ।
 
ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਸੂਬਾ ਸਰਕਾਰ ਨੂੰ ਘੇਰਦਿਆਂ ਆਖਿਆ ਕਿ ਉਸ ਵੱਲੋਂ ਨਾ ਤਾਂ ਪੰਜਾਬ ਨਾਲ ਸੰਬੰਧਤ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕੀਤਾ ਗਿਆ ਅਤੇ ਨਾ ਹੀ ਕੇਂਦਰ ਨਾਲ ਸੂਬੇ ਦੇ ਕਿਸਾਨਾਂ ਦੀ ਕੋਈ ਮੀਟਿੰਗ ਕਰਵਾ ਹੱਲ ਕਰਵਾਉਣ ਵਿੱਚ ਰੋਲ ਨਿਭਾਇਆ ਗਿਆ। ਉਨ੍ਹਾਂ ਪਿਛਲੇ ਕਿਸਾਨ ਅੰਦੋਲਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੂਬੇ ਦੇ ਕਿਸਾਨਾਂ ਨਾਲ ਨਿਭਾਈ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਇਸ ਬਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਕਿਸਾਨਾਂ ਨਾਲ ਇੱਕ ਬਾਰ ਵੀ ਕੋਈ ਤਾਲਮੇਲ ਨਹੀਂ ਕੀਤਾ ਗਿਆ। ਸਗੋਂ ਉਲਟਾ ਕਿਸਾਨਾਂ ਉੱਪਰ ਪ੍ਰਾਸ਼ਸਨ ਜ਼ਰੀਏ ਦਬਾਅ ਪਾਕੇ ਅੰਦੋਲਨ ਨੂੰ ਤਾਰਪੀਡੋ ਕਰਨ ਦੇ ਯਤਨ ਕੀਤੇ ਗਏ। ਅਖੀਰ ‘ਚ ਉਨ੍ਹਾਂ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਅੱਗੇ ਆਕੇ ਜਲਦ ਤੋਂ ਜਲਦ ਕੇਂਦਰ ਅਤੇ ਕਿਸਾਨਾਂ ਨਾਲ ਤਾਲਮੇਲ ਕਰਕੇ ਕਿਸਾਨੀ ਮੰਗਾਂ ਨੂੰ ਨੇਪਰੇ ਚੜ੍ਹਾਉਣ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ