Sunday, June 22, 2025

Malwa

ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ 

December 16, 2024 04:21 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਰੁਜ਼ਗਾਰ ਲਈ ਨੌਂ ਮਹੀਨੇ ਪਹਿਲਾਂ ਵਿਦੇਸ਼ ਦੀ ਧਰਤੀ ਜੌਰਜੀਆ ਗਏ ਸੁਨਾਮ ਦੇ ਪਤੀ ਪਤਨੀ ਜੋੜੇ ਦੀ ਦਰਦਨਾਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮੌਤ ਦੀ ਖਬਰ ਮਿਲਦੇ ਹੀ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਲਾਸ਼ ਨੂੰ ਤੁਰੰਤ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ। ਸੁਨਾਮ ਸ਼ਹਿਰ ਦੇ ਮੁਹੱਲਾ ਕੋਕੋ ਮਾਜਰੀ ਦੇ ਵਸਨੀਕ ਅਮਰੀਕ ਸਿੰਘ ਦਾ ਪੁੱਤਰ ਰਵਿੰਦਰ ਸਿੰਘ ਅਤੇ ਉਸ ਦੀ ਪਤਨੀ ਗੁਰਵਿੰਦਰ ਕੌਰ ਇਸੇ ਸਾਲ ਮਾਰਚ ਮਹੀਨੇ ਵਿੱਚ ਜੌਰਜੀਆ ਗਏ ਸਨ। ਦੋਵੇਂ ਪਹਾੜੀ 'ਤੇ ਸਥਿਤ ਇਕ ਪੰਜਾਬੀ ਦੀ ਮਾਲਕੀ ਵਾਲੇ ਭਾਰਤੀ ਰੈਸਟੋਰੈਂਟ (ਸਕਾਈ ਰਿਜ਼ੋਰਟ) ਵਿਚ ਕੰਮ ਕਰਦੇ ਸਨ। ਮ੍ਰਿਤਕ ਰਵਿੰਦਰ ਸਿੰਘ ਦੇ ਮਾਮਾ ਕੁਲਦੀਪ ਸਿੰਘ ਬਾਵਾ ਕੈਂਚੀ ਨੇ ਦੱਸਿਆ ਕਿ ਉਨ੍ਹਾਂ ਨੂੰ ਜੌਰਜੀਆ ਤੋਂ ਸੂਚਨਾ ਮਿਲੀ ਸੀ ਕਿ ਤੂਫਾਨ ਕਾਰਨ ਰੈਸਟੋਰੈਂਟ ਦੀਆਂ ਲਾਈਟਾਂ ਬੰਦ ਹਨ ਅਤੇ ਕੰਮ ਖਤਮ ਕਰਕੇ ਰਾਤ ਨੂੰ ਸਾਰੇ ਕਰਮਚਾਰੀ ਉਥੇ ਹੀ ਸੌਂ ਗਏ ਹਨ। ਹੀਟਰ ਜਨਰੇਟਰ ਤੇ ਚੱਲ ਰਹੇ ਸਨ ਅਤੇ ਉਨ੍ਹਾਂ ਦੀ ਗੈਸ ਕਾਰਨ ਉੱਥੇ ਸੁੱਤੇ ਹੋਏ 12 ਲੋਕਾਂ ਦੀ ਮੌਤ ਹੋ ਗਈ। ਹਾਦਸੇ ਦਾ ਪਤਾ ਅਗਲੇ ਦਿਨ ਉਦੋਂ ਲੱਗਾ ਜਦੋਂ ਇਕ ਕਰਮਚਾਰੀ ਸਾਮਾਨ ਲੈਕੇ ਉਥੇ ਪਹੁੰਚਿਆ ਪਰ ਰੈਸਟੋਰੈਂਟ ਬੰਦ ਦੇਖ ਕੇ ਉਸ ਨੇ ਮਾਲਕ ਨੂੰ ਸੂਚਨਾ ਦਿੱਤੀ। ਜੌਰਜੀਆ ਸਰਕਾਰ ਨੇ ਵੀ ਇਸ ਹਾਦਸੇ ਦੀ ਅਧਿਕਾਰਤ ਪੁਸ਼ਟੀ ਕੀਤੀ ਹੈ। ਕੁਲਦੀਪ ਸਿੰਘ ਬਾਵਾ ਕੈਂਚੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮਿਲ ਕੇ ਲਾਸ਼ਾਂ ਨੂੰ ਜਲਦੀ ਭਾਰਤ ਲਿਆਉਣ ਦੀ ਬੇਨਤੀ ਕੀਤੀ ਗਈ ਹੈ। ਤਾਂ ਜੋ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ। 

Have something to say? Post your comment

 

More in Malwa

150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਾਉਣ ਵਾਲੇ ਰੇਨੂੰ ਕਾਂਤ ਗਿਰੋਹ ਦਾ ਪਰਦਾਫਾਸ

ਅਨਿਲ ਜੁਨੇਜਾ ਰੋਟਰੀ ਦੇ ਸਟੇਟ ਕੋਆਰਡੀਨੇਟਰ ਬਣੇ 

ਕੁੱਟਮਾਰ ਕਰਕੇ ਦੋਸਤਾਂ ਨੇ ਕੀਤੀ ਦੋਸਤ ਦੀ ਹੱਤਿਆ 

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਿੰਡ ਡਕਾਲਾ ਵਿਖੇ ਛੱਪੜ ਦੀ ਸਫ਼ਾਈ ਦੇ ਕੰਮ ਦਾ ਜਾਇਜ਼ਾ

"ਸੀ.ਐਮ. ਦੀ ਯੋਗਸ਼ਾਲਾ" ਦੇ ਤਹਿਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਅਮਰਨਾਥ ਯਾਤਰਾ ਲੰਗਰ ਲਈ ਰਸਦ ਦਾ ਟਰੱਕ ਰਵਾਨਾ 

ਆਰਥਿਕ ਜਨਗਣਨਾ 2025 ਦੀ ਤਿਆਰੀਆਂ ਦਾ ਜਾਇਜਾ ਲੈਣ ਲਈ ਏ.ਡੀ.ਸੀ. ਵੱਲੋਂ ਮੀਟਿੰਗ

ਰਾਹੁਲ ਗਾਂਧੀ ਦੇ ਜਨਮ ਦਿਨ ਮੌਕੇ ਕੱਟਿਆ ਕੇਕ 

ਪੰਜਾਬੀ ਯੂਨੀਵਰਸਿਟੀ ਤੋਂ ਪ੍ਰੋ. ਦਮਨਜੀਤ ਸੰਧੂ ਨੂੰ ਰੋਇਲ ਹਾਲੋਵੇ ਯੂਨੀਵਰਸਿਟੀ ਲੰਡਨ ਨੇ ਆਨਰੇਰੀ ਰਿਸਰਚ ਫ਼ੈਲੋ ਨਿਯੁਕਤ ਕੀਤਾ

ਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗੇ 7 ਨਜਾਇਜ ਪਿਸਟਲਾਂ ਤੇ ਗੋਲੀ ਸਿੱਕੇ ਸਮੇਤ ਕਾਬੂ-ਐਸ.ਐਸ.ਪੀ. ਵਰੁਣ ਸ਼ਰਮਾ