Wednesday, September 17, 2025

Chandigarh

ਮੋਹਾਲੀ ਪੁਲੀਸ ਅਤੇ ਪੰਜਾਬ ਏਜੀਟੀਐਫ ਦਾ ਸਾਂਝੇ ਆਪ੍ਰੇਸ਼ਨ...

December 16, 2024 07:16 PM
ਅਮਰਜੀਤ ਰਤਨ

ਗ੍ਰਿਫਤਾਰ ਮੁਲਜ਼ਮਾਂ ਕੋਲੋਂ .32 ਬੋਰ ਦੇ ਤਿੰਨ ਪਿਸਤੌਲ ਅਤੇ 16 ਕਾਰਤੂਸ ਬਰਾਮਦ...

ਗ੍ਰਿਫਤਾਰ ਵਿਅਕਤੀ, ਹਾਲ ਹੀ ਵਿੱਚ ਮੋਹਾਲੀ ਵਿਖੇ ਕਾਰ ਐਕਸੈਸਰੀਜ਼ ਦੇ ਸ਼ੋਅਰੂਮ ‘ਤੇ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਸਨ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ

ਚੰਡੀਗੜ੍ਹ : ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸਏਐਸ ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਕੈਨੇਡਾ ਅਧਾਰਤ ਅੱਤਵਾਦੀ ਅਰਸ਼ ਡੱਲਾ ਅਤੇ ਇੱਕ ਹੋਰ ਵਿਦੇਸ਼ੀ ਹੈਂਡਲਰ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ .32 ਬੋਰ ਦੇ ਤਿੰਨ ਪਿਸਤੌਲ ਅਤੇ 16 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਫੜੇ ਗਏ ਵਿਅਕਤੀਆਂ ਦੀ ਪਛਾਣ ਗਗਨਦੀਪ ਸਿੰਘ ਅਤੇ ਨਵਜੋਤ ਸਿੰਘ ਉਰਫ਼ ਨੀਸ਼ੂ ਵਾਸੀ ਅਮਲੋਹ, ਫ਼ਤਹਿਗੜ੍ਹ ਸਾਹਿਬ, ਜੋ ਇਸ ਸਮੇਂ ਖਰੜ ਵਿਖੇ ਕਿਰਾਏ ਦੇ ਮਕਾਨ ‘ਚ ਰਹਿ ਰਹੇ ਸਨ; ਪਟਿਆਲਾ ਦੇ ਭਾਦਸੋਂ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਅਤੇ ਫਰੀਦਕੋਟ ਵਾਸੀ ਵਿਪਨਪ੍ਰੀਤ ਸਿੰਘ ਵਜੋਂ ਹੋਈ ਹੈ। ਗ੍ਰਿਫ਼ਤਾਰ ਮੁਲਜ਼ਮਾਂ ਤੋਂ ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਚਿੱਟੇ ਰੰਗ ਦੀ ਸਵਿਫ਼ਟ ਕਾਰ, ਜਿਸ ‘ਤੇ ਉਹ ਜਾ ਰਹੇ ਸਨ, ਵੀ ਜ਼ਬਤ ਕਰ ਲਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਨੇ ਆਪਣੇ ਵਿਦੇਸ਼ੀ ਹੈਂਡਲਰ ਦਲਜੀਤ ਸਿੰਘ ਉਰਫ਼ ਨਿੰਦਾ ਦੇ ਨਿਰਦੇਸ਼ਾਂ ‘ਤੇ ਬੀਤੀ 1 ਅਤੇ 2 ਦਸੰਬਰ ਦੀ ਦਰਮਿਆਨੀ ਰਾਤ ਨੂੰ ਮੁਹਾਲੀ ਦੇ ਫੇਜ਼ 11 ਸਥਿਤ ਕਾਰ ਐਕਸੈਸਰੀਜ਼ ਦੇ ਸ਼ੋਅਰੂਮ ਦੇ ਮਾਲਕ ਨੂੰ ਡਰਾ ਧਮਕਾ ਕੇ ਉਸ ਤੋਂ ਪੈਸੇ ਵਸੂਲਣ ਦੇ ਇਰਾਦੇ ਨਾਲ ਸ਼ੋਅਰੂਮ ‘ਤੇ ਗੋਲੀਆਂ ਚਲਾਉਣ ਦਾ ਜ਼ੁਰਮ ਕਬੂਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਦਲਜੀਤ ਸਿੰਘ ਉਰਫ਼ ਨਿੰਦਾ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ, ਜੋ ਫ਼ਰਜ਼ੀ ਪਾਸਪੋਰਟ ਬਣਵਾ ਕੇ ਅਮਰੀਕਾ ਭੱਜ ਗਿਆ ਸੀ ਅਤੇ ਉਥੇ ਅਮਰੀਕਾ-ਅਧਾਰਤ ਕੱਟੜਪੰਥੀ ਗੈਂਗਸਟਰ ਨਾਲ ਜੁੜ ਗਿਆ ਸੀ।

ਡੀਜੀਪੀ ਨੇ ਕਿਹਾ ਕਿ ਇਹ ਮਾਡਿਊਲ ਕੱਟੜਪੰਥੀ ਅਰਸ਼ ਡੱਲਾ ਨਾਲ ਜੁੜਿਆ ਹੋਇਆ ਸੀ ਅਤੇ ਉਸ ਦੇ ਇਸ਼ਾਰੇ ‘ਤੇ ਪੰਜਾਬ ਵਿੱਚ ਹੋਰ ਅਪਰਾਧਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਪੁਰਾਣਾ ਅਤੇ ਵੱਡਾ ਅਪਰਾਧਕ ਰਿਕਾਰਡ ਹੈ, ਜਿਨ੍ਹਾਂ ਖ਼ਿਲਾਫ਼ ਕਈ ਕੇਸ ਦਰਜ ਹਨ, ਜਦਕਿ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਮੋਹਾਲੀ ਵਿਖੇ ਕਾਰ ਐਕਸੈਸਰੀਜ਼ ਦੇ ਸ਼ੋਅਰੂਮ ‘ਤੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਇਸ ਕੇਸ ਨੂੰ ਸੁਲਝਾਉਣ ਲਈ ਏਆਈਜੀ ਗੁਰਮੀਤ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਅਤੇ ਐਸਐਸਪੀ ਐਸਏਐਸ ਨਗਰ ਦੀਪਕ ਪਾਰੀਕ ਨਾਲ ਤਾਲਮੇਲ ਜ਼ਰੀਏ ਏਜੀਟੀਐਫ ਦੀਆਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ।


ਉਨ੍ਹਾਂ ਦੱਸਿਆ ਕਿ ਟੀਮਾਂ ਨੇ ਘਟਨਾ ਸਥਾਨ ਤੋਂ ਸੀਸੀਟੀਵੀ ਫੁਟੇਜ, ਤਕਨੀਕੀ ਜਾਣਕਾਰੀ ਅਤੇ ਸਬੂਤ ਇਕੱਠੇ ਕੀਤੇ, ਜਿਸ ਨਾਲ ਅਪਰਾਧ ਵਿੱਚ ਸ਼ਾਮਲ ਦੋ ਸ਼ੂਟਰਾਂ ਸਮੇਤ ਮੁਲਜ਼ਮਾਂ ਦੀ ਪਛਾਣ ਹੋਈ। ਉਨ੍ਹਾਂ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਏ.ਜੀ.ਟੀ.ਐਫ. ਦੀਆਂ ਵਿਸ਼ੇਸ਼ ਟੀਮਾਂ ਨੇ ਮੁਲਜ਼ਮਾਂ ਨੂੰ ਉਸ ਵੇਲੇ ਸਫ਼ਲਤਾਪੂਰਵਕ ਟਰੇਸ ਕਰ ਲਿਆ ਜਦੋਂ ਉਹ ਆਪਣੀ ਸਵਿਫ਼ਟ ਕਾਰ ਵਿੱਚ ਜਾ ਰਹੇ ਸਨ, ਜਿਸ ਉਪਰੰਤ ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਨੂੰ ਫੋਕਲ ਪੁਆਇੰਟ, ਮੋਹਾਲੀ ਨੇੜਿਓਂ ਅਪਰਾਧ ਵਿੱਚ ਵਰਤੇ ਗਏ ਹਥਿਆਰਾਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ।

ਏਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਗਗਨਦੀਪ ਤੇ ਨਵਜੋਤ ਉਰਫ਼ ਨੀਸ਼ੂ ਨੇ ਕਾਰ ਐਕਸੈਸਰੀਜ਼ ਦੇ ਸ਼ੋਅਰੂਮ ’ਤੇ ਗੋਲੀਆਂ ਚਲਾਈਆਂ ਅਤੇ ਮੁਲਜ਼ਮ ਲਖਵਿੰਦਰ ਨੇ ਉਨ੍ਹਾਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਿੱਚ ਮਦਦ ਕੀਤੀ ਜਦਿ ਕਿ ਮੁਲਜ਼ਮ ਵਿਪਨਪ੍ਰੀਤ ਵੱਲੋ ਅਰਸ਼ ਡੱਲਾ ਦੇ ਕਹਿਣ ’ਤੇ ਉਨ੍ਹਾਂ ਨੂੰ ਹਥਿਆਰ ਮੁਹੱਈਆ ਕਰਵਾਏ ਗਏ।

ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਮੁਲਜ਼ਮ ਗਗਨਦੀਪ ਥਾਣਾ ਅਮਲੋਹ ਵਿਖੇ ਦਰਜ ਡਕੈਤੀ ਦੇ ਕੇਸ ਵਿੱਚ ਵੀ ਪੁਲਿਸ ਨੂੰ ਲੋੜੀਂਦਾ ਸੀ, ਜਦੋਂਕਿ ਮੁਲਜ਼ਮ ਵਿਪਨਪ੍ਰੀਤ ਇਸ ਤੋਂ ਪਹਿਲਾਂ ਮਾਰਚ 2024 ਵਿੱਚ ਜਲੰਧਰ ‘ਚ ਇੱਕ ਗਾਇਕ ਉੱਤੇ ਗੋਲੀਆਂ ਚਲਾਉਣ ਅਤੇ ਜਨਵਰੀ 2024 ਵਿੱਚ ਫਰੀਦਕੋਟ ਵਿਖੇ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਸੀ।

ਇਸ ਸਬੰਧੀ ਪੁਲਿਸ ਥਾਣਾ ਸਟੇਟ ਕ੍ਰਾਈਮ, ਐਸ.ਏ.ਐਸ.ਨਗਰ ਵਿਖੇ ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 111 ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25(6)(7) ਤਹਿਤ ਐਫਆਈਆਰ ਨੰਬਰ 40 ਮਿਤੀ 15/12/2024 ਦਰਜ ਕੀਤੀ ਗਈ ਹੈ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ