Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ

December 16, 2024 08:49 PM
SehajTimes

ਨੀਤੀ ਦੇ ਖਰੜੇ 'ਤੇ ਟਿੱਪਣੀਆਂ ਭੇਜਣ ਲਈ ਡਰਾਫਟਿੰਗ ਕਮੇਟੀ ਨੂੰ ਤਿੰਨ ਹਫਤਿਆਂ ਦਾ ਸਮਾਂ ਦੇਣ ਵਾਸਤੇ ਪੱਤਰ ਲਿਖਿਆ

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ ‘ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਇਸ ਸਬੰਧੀ ਸਲਾਹ-ਮਸ਼ਵਰੇ ਅਤੇ ਚਰਚਾ ਲਈ ਇਸੇ ਹਫ਼ਤੇ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਮੀਟਿੰਗ ਸੱਦਣ ਦਾ ਫੈਸਲਾ ਕੀਤਾ ਹੈ।

ਸ. ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਸ੍ਰੀ ਅਨੁਰਾਗ ਵਰਮਾ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ ਵੀ ਮੌਜੂਦ ਸਨ, ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੇ ਨੁਮਾਇੰਦਿਆਂ, ਖੇਤੀ ਮਾਹਿਰਾਂ ਅਤੇ ਹੋਰ ਭਾਈਵਾਲਾਂ ਨਾਲ ਤੁਰੰਤ ਮੀਟਿੰਗ ਬੁਲਾ ਕੇ ਭਾਰਤ ਸਰਕਾਰ ਵੱਲੋਂ ਸਾਂਝੇ ਕੀਤੇ ਗਏ ਨੀਤੀ ਦੇ ਖਰੜੇ ਦਾ ਗੰਭੀਰਤਾ ਨਾਲ ਅਧਿਐਨ ਅਤੇ ਸਲਾਹ-ਮਸ਼ਵਰਾ ਕਰਨ ਲਈ ਕਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਨੀਤੀ ਦੇ ਖਰੜੇ ਦਾ ਡੂੰਘਾਈ ਨਾਲ ਅਧਿਐਨ ਕਰਨ ਅਤੇ ਸਬੰਧਤ ਭਾਈਵਾਲਾਂ ਨਾਲ ਸਲਾਹ-ਮਸ਼ਵਰੇ ਦੀ ਲੋੜ ਹੈ ਕਿਉਂਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਇਸਦੇ ਪੰਜਾਬ ਅਤੇ ਇਸ ਦੇ ਕਿਸਾਨਾਂ ਲਈ ਗੰਭੀਰ ਪ੍ਰਭਾਵ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਨੀਤੀ ਦੇ ਖਰੜੇ ‘ਤੇ ਟਿੱਪਣੀਆਂ ਭੇਜਣ ਲਈ ਘੱਟੋ-ਘੱਟ ਤਿੰਨ ਹਫ਼ਤਿਆਂ ਦਾ ਸਮਾਂ ਦੇਣ ਵਾਸਤੇ ਉਪ ਖੇਤੀਬਾੜੀ ਮੰਡੀਕਰਨ ਸਲਾਹਕਾਰ ਅਤੇ ਡਰਾਫਟ ਕਮੇਟੀ, ਭਾਰਤ ਸਰਕਾਰ ਦੇ ਕਨਵੀਨਰ ਡਾ. ਐੱਸ.ਕੇ. ਸਿੰਘ ਨੂੰ ਪਹਿਲਾਂ ਹੀ ਪੱਤਰ ਭੇਜਿਆ ਜਾ ਚੁੱਕਾ ਹੈ।

ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਸਟੈਂਡ ਦੀ ਪੁਸ਼ਟੀ ਕਰਦਿਆਂ ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਖਰੜਾ ਨੀਤੀ ਦਾ ਡੂੰਘਾਈ ਨਾਲ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਦੀ ਇੱਕ ਵੀ ਨੁਕਤਾ ਵਿਚਾਰ ਖੁਣੋਂ ਨਾ ਰਹਿ ਜਾਵੇ, ਜੋ ਕਿਸਾਨਾਂ ਲਈ ਭਵਿੱਖ ਵਿੱਚ ਮਹਿੰਗਾ ਸਾਬਤ ਹੋਵੇ।

ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਮੰਡੀ ਬੋਰਡ ਵਿਸ਼ੇਸ਼ ਕਰਕੇ ਸੂਬੇ ਦੇ ਖੇਤੀ ਮੰਡੀਕਰਨ ਢਾਂਚੇ ਦੀ ਮਜ਼ਬੂਤੀ ਲਈ ਘੱਟੋ-ਘੱਟ ਸਮਰਥਨ ਮੁੱਲ, ਮੰਡੀ ਫੀਸ ਵਰਗੇ ਮੁੱਦਿਆਂ 'ਤੇ ਵਿਸ਼ੇਸ਼ ਧਿਆਨ ਦੇਣ ਦੇ ਨਾਲ-ਨਾਲ ਵੱਡੇ ਕਾਰਪੋਰੇਟਾਂ ਤੋਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਵੀ ਕਿਹਾ।

ਇਸ ਉੱਚ ਪੱਧਰੀ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਵੰਤ ਸਿੰਘ, ਆਰਥਿਕ ਅਤੇ ਸਮਾਜ ਸ਼ਾਸਤਰ (ਪੀ.ਏ.ਯੂ.) ਵਿਭਾਗ ਦੇ ਮੁਖੀ ਡਾ. ਜਤਿੰਦਰ ਮੋਹਨ ਸਿੰਘ ਅਤੇ ਪੰਜਾਬ ਮੰਡੀ ਬੋਰਡ ਤੇ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ