Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਾਮਲਾ ਗੈਂਗਸਟਰ ਲਾਰੈਂਸ ਬਿਸ਼ਨੋਈ ਜੇਲ੍ਹ ਇੰਟਰਵਿਊ ਦਾ...

December 17, 2024 12:42 PM
ਅਮਰਜੀਤ ਰਤਨ
ਚੰਡੀਗੜ੍ਹ : ਗੈਂਗਸਟਰ ਲਾਰੈਂਸ ਬਿਸ਼ਨੋਈ ਜੇਲ੍ਹ ਇੰਟਰਵਿਊ ਮਾਮਲੇ ਨੂੰ ਲੈ ਕੇ ਵੱਡੀ ਕਾਰਵਾਈ ਹੋਈ ਹੈ।  ਪੰਜਾਬ ਸਰਕਾਰ ਨੇ ਮੁਅੱਤਲ ਡੀਐਸਪੀ ਗੁਰਸ਼ੇਰ ਸਿੰਘ ਨੂੰ ਬਰਖਾਸਤ ਕਰਨ ਦੀ ਮਨਜ਼ੂਰੀ ਦਿੱਤੀ ਹੈ। ਖਰੜ ਜੇਲ੍ਹ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਲਈ ਕਥਿਤ ਤੌਰ ’ਤੇ ਮਦਦ ਕਰਨ ਦੇ ਦੋਸ਼ ਵਿੱਚ ਡੀਐਸਪੀ ਗੁਰਸ਼ੇਰ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇਗਾ। ਡੀਐਸਪੀ ਦੀ ਫਾਈਲ PPSC ਨੂੰ ਭੇਜੀ ਗਈ ਹੈ, ਪੰਜਾਬ ਦੇ ADGP ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ। ਇਸ ਮਾਮਲੇ ਦੀ ਮੁੜ ਸੁਣਵਾਈ 18 ਦਸੰਬਰ ਨੂੰ ਹੋਵੇਗੀ। ਮਾਰਚ 2023 ਵਿੱਚ ਪ੍ਰਸਾਰਿਤ ਕੀਤੀ ਗਈ ਇੰਟਰਵਿਊ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ ਸੀ ਜਦੋਂ ਬਿਸ਼ਨੋਈ 3 ਅਤੇ 4 ਸਤੰਬਰ, 2022 ਨੂੰ ਸੀਆਈਏ ਦੀ ਹਿਰਾਸਤ ਵਿੱਚ ਸੀ। ਸਿੰਘ ਉਸ ਸਮੇਂ ਡੀਐਸਪੀ (ਇਨਵੈਸਟੀਗੇਸ਼ਨ) ਸਨ ਅਤੇ ਬਿਸ਼ਨੋਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਸਬੰਧਤ ਕੇਸ ਵਿੱਚ ਤਿਹਾੜ ਜੇਲ੍ਹ ਤੋਂ ਖਰੜ ਸੀਆਈਏ ਲਿਆਂਦਾ ਗਿਆ ਸੀ। ਹੁਣ ਸਰਕਾਰ ਨੇ ਇਸ ਮਾਮਲੇ ਵਿਚ ਅਦਾਲਤ ਨੂੰ ਦੱਸਿਆ ਕਿ ਉਸ ਨੇ ਡੀਐਸਪੀ ਗੁਰਸ਼ੇਰ ਸਿੰਘ ਨੂੰ ਬਰਖਾਸਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕਾਰਵਾਈ ਐਸਆਈਟੀ ਦੀ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਸੁਣਵਾਈ ਵੀ ਜਾਰੀ ਹੈ। ਇਸ ਦੌਰਾਨ ਹਾਈਕੋਰਟ ਨੇ ਮੁੜ ਸਵਾਲ ਕੀਤਾ ਕਿ ਜਦੋਂ ਲਾਰੈਂਸ ਦੀ ਇੰਟਰਵਿਊ ਦਾ ਮੁੱਦਾ ਉਠਿਆ ਸੀ ਤਾਂ ਡੀਜੀਪੀ ਪੰਜਾਬ ਨੇ ਇਹ ਕਿਉਂ ਕਿਹਾ ਸੀ ਕਿ ਇੰਟਰਵਿਊ ਪੰਜਾਬ ਵਿੱਚ ਨਹੀਂ ਹੋੋੋਇਆ ਹੈ। ਉਸ ਨੇ ਇਹ ਗੱਲ ਕਿਸ ਆਧਾਰ ‘ਤੇ ਕਹੀ? ਅਦਾਲਤ ਨੇ ਕਿਹਾ ਕਿ ਜੇਲ੍ਹ ਵਿਭਾਗ ਡੀਜੀਪੀ ਦੇ ਅਧੀਨ ਨਹੀਂ ਆਉਂਦਾ। ਅਜਿਹੇ ‘ਚ ਉਨ੍ਹਾਂ ਅਜਿਹਾ ਬਿਆਨ ਕਿਵੇਂ ਦਿੱਤਾ? ਡੀਜੀਪੀ ਨੇ ਪੰਜਾਬ ਦੀਆਂ ਜੇਲ੍ਹਾਂ ਨੂੰ ਕਲੀਨ ਚਿੱਟ ਦੇਣ ਦੀ ਜਲਦਬਾਜ਼ੀ ਕਿਉਂ ਕੀਤੀ? ਇਸ ਤੋਂ ਇਲਾਵਾ ਐਸਐਸਪੀ ਬਾਰੇ ਅਦਾਲਤ ਨੇ ਕਿਹਾ ਕਿ ਉਹ ਉਸ ਜ਼ਿਲ੍ਹੇ ਦੇ ਮੁੱਖ ਅਧਿਕਾਰੀ ਸਨ। ਉਸ ਨੂੰ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ। ਇਸ ‘ਤੇ ਸਰਕਾਰੀ ਵਕੀਲ ਨੇ ਕਿਹਾ ਕਿ ਐਸਆਈਟੀ ਨੇ ਉਨ੍ਹਾਂ ਦੀ ਕੋਈ ਭੂਮਿਕਾ ਦਾ ਖੁਲਾਸਾ ਨਹੀਂ ਕੀਤਾ ਹੈ। 
ਜ਼ਿਕਰਯੋਗ ਹੈ ਕਿ ਲਾਰੈਂਸ ਦਾ ਪਹਿਲਾ ਇੰਟਰਵਿਊ 14 ਮਾਰਚ, 2023 ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਇਸ ਵਿੱਚ ਲਾਰੈਂਸ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਦੀ ਗੱਲ ਕਬੂਲੀ ਸੀ। ਆਪਣੇ ਦੂਜੇ ਇੰਟਰਵਿਊ ਵਿੱਚ ਲਾਰੈਂਸ ਨੇ ਜੇਲ੍ਹ ਦੇ ਅੰਦਰੋਂ ਇੰਟਰਵਿਊ ਦੇਣ ਦਾ ਸਬੂਤ ਵੀ ਦਿੱਤਾ ਸੀ। ਉਸ ਨੇ ਆਪਣੀ ਬੈਰਕ ਦਿਖਾ ਕੇ ਦੱਸਿਆ ਕਿ ਉਸ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ ਪਰ ਉਸ ਦਾ ਮੋਬਾਈਲ ਫੋਨ ਵੀ ਉਸ ਨਾਲ ਆਉਂਦਾ ਹੈ ਅਤੇ ਸਿਗਨਲ ਵੀ। ਲਾਰੈਂਸ ਨੇ ਆਪਣੇ ਇੰਟਰਵਿਊ ‘ਚ ਕਿਹਾ ਕਿ ਜੇਲ੍ਹ ਦੇ ਗਾਰਡ ਰਾਤ ਨੂੰ ਘੱਟ ਹੀ ਆਉਂਦੇ-ਜਾਂਦੇ ਹਨ, ਇਸ ਲਈ ਉਹ ਰਾਤ ਨੂੰ ਕਾਲ ਕਰਦੇ ਹਨ। ਲਾਰੈਂਸ ਮੁਤਾਬਕ ਜੇਲ੍ਹ ਦੇ ਅੰਦਰ ਮੋਬਾਈਲ ਫ਼ੋਨ ਬਾਹਰੋਂ ਸੁੱਟੇ ਜਾਂਦੇ ਹਨ। ਕਈ ਵਾਰ ਜੇਲ੍ਹ ਸਟਾਫ਼ ਉਨ੍ਹਾਂ ਨੂੰ ਫੜ ਵੀ ਲੈਂਦਾ ਹੈ ਪਰ ਬਹੁਤੀ ਵਾਰ ਮੋਬਾਈਲ ਫ਼ੋਨ ਉਨ੍ਹਾਂ ਤੱਕ ਪਹੁੰਚ ਜਾਂਦਾ ਹੈ।
 
 
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ