Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਡੀਟੀਐਫ ਦੇ ਸੰਘਰਸ਼ ਅੱਗੇ ਝੁਕੀ ਸਰਕਾਰ 

December 17, 2024 05:08 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਪੀਟੀਆਈ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਦੀ ਤਨਖਾਹ ਵਿੱਚ ਕਟੌਤੀ ਕਰਨ ਸਮੇਤ ਹੋਰਨਾਂ ਮੰਗਾਂ ਨੂੰ ਲੈਕੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੁਆਰਾ ਕੀਤੇ ਜਾ ਰਹੇ ਸੰਘਰਸ਼ ਨੂੰ ਬੂਰ ਪੈਂਦਾ ਦਿਖਾਈ ਦੇਣ ਲੱਗਿਆ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਜਥੇਬੰਦੀ ਦੇ ਆਗੂਆਂ ਦੀ ਹੋਈ ਮੀਟਿੰਗ ਅਮਨ ਅਰੋੜਾ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਅਧਿਆਪਕਾਂ ਦੀ ਤਨਖਾਹ ਵਿੱਚ ਕਟੌਤੀ ਸਬੰਧੀ ਜਾਰੀ ਕੀਤਾ ਪੱਤਰ ਸਰਕਾਰ ਵੱਲੋਂ ਵਾਪਿਸ ਲਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਦੱਸਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਅਧਿਆਪਕਾਂ ਦੀ ਤਨਖਾਹ ਵਿੱਚ ਕਟੌਤੀ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਜਥੇਬੰਦੀ ਨੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਕੇ ਰੋਹ ਦਾ ਪ੍ਰਗਟਾਵਾ ਕੀਤਾ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਅੱਗੇ ਸੂਬਾ ਪੱਧਰੀ ਪ੍ਰਦਰਸ਼ਨ ਕਰਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਥੇਬੰਦੀ ਦੇ ਆਗੂਆਂ ਨਾਲ ਕੀਤੀ ਮੀਟਿੰਗ ਵਿੱਚ ਅਧਿਆਪਕਾਂ ਦੀ ਤਨਖਾਹ ਵਿੱਚ ਕਟੌਤੀ ਕਰਨ ਦਾ ਪੱਤਰ ਵਾਪਸ ਲੈਣ ਦਾ ਭਰੋਸਾ ਦਿਵਾਇਆ ਹੈ। ਅਧਿਆਪਕ ਆਗੂ ਰਘਵੀਰ ਸਿੰਘ ਭਵਾਨੀਗੜ੍ਹ ਨੇ ਦੱਸਿਆ ਕਿ  ਡਾਇਰੈਕਟਰ ਆਫ਼ ਸਕੂਲ ਐਜੂਕੇਸ਼ਨ (ਸੈਕੰਡਰੀ) ਵੱਲੋਂ ਪੀਟੀਆਈ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ ਸਾਲ 2012 ਤੋਂ ਤਨਖਾਹ ਰਿਵਾਈਜ਼ ਕਰਕੇ ਤਨਖਾਹ ਗਰੇਡ 4400 ਤੋਂ ਘਟਾ ਕੇ 3200 ਰੁ: ਕਰਨ ਅਤੇ ਰਿਕਵਰੀ ਸਬੰਧੀ ਵਿੱਤ ਵਿਭਾਗ ਦੇ ਹਵਾਲੇ ਨਾਲ ਅਤੇ ਮਨਮਾਨੇ ਢੰਗ ਨਾਲ ਪੱਤਰ ਜਾਰੀ ਕੀਤਾ ਸੀ। ਉਨ੍ਹਾਂ ਕਿਹਾ ਕਿ ਅਮਨ ਅਰੋੜਾ ਨੇ ਮੌਕੇ 'ਤੇ ਹੀ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਫੋਨ 'ਤੇ ਗੱਲਬਾਤ ਕਰਕੇ ਉਹਨਾਂ ਨੂੰ ਬਤੌਰ ਪਾਰਟੀ ਪ੍ਰਧਾਨ ਇਸ ਮਸਲੇ ਨੂੰ ਹੱਲ ਕਰਨ ਲਈ ਨਿਰਦੇਸ਼ ਵੀ ਦਿੱਤੇ। 
ਇਸ ਤੋਂ ਇਲਾਵਾ ਸ੍ਰੀ ਅਰੋੜਾ ਨੇ ਜੱਥੇਬੰਦੀ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ 'ਚ ਸਿੱਖਿਆ ਤੇ ਵਿੱਤ ਵਿਭਾਗ ਦੇ ਅਧਿਕਾਰੀ ਡੀਟੀਐੱਫ ਨਾਲ ਮੀਟਿੰਗ ਲਗਾ ਕੇ ਪੱਕੇ ਤੌਰ ਤੇ ਇਸ ਮਸਲੇ ਦਾ ਹੱਲ ਕਰਨਗੇ। ਇਸ ਮੌਕੇ ਡੀਟੀਐੱਫ ਵੱਲੋਂ ਵਿੱਦਿਅਕ ਸਰੋਕਾਰਾਂ ਪੱਖੋਂ ਮਹੱਤਵਪੂਰਨ ਹੋਣ ਦੇ ਬਾਵਜੂਦ ਪੀ.ਟੀ.ਆਈ., ਖੇਤੀਬਾੜੀ ਟੀਚਰ, ਸਿਲਾਈ ਟੀਚਰ, ਸੰਗੀਤ ਟੀਚਰ ਅਤੇ ਤਬਲਾ ਪਲੇਅਰ ਟੀਚਰ ਦੀਆਂ ਅਸਾਮੀਆਂ ਨੂੰ ਡਾਇੰਗ ਕਾਡਰ ਵਿੱਚ ਪਾਉਣ ਦਾ ਗ਼ੈਰ ਵਾਜਿਬ ਫੈਸਲਾ ਵਾਪਿਸ ਲੈਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਨਿੱਜੀਕਰਨ, ਕੇਂਦਰੀਕਰਨ ਤੇ ਭਗਵਾਂਕਰਨ ਪੱਖੀ ਕੌਮੀ ਸਿੱਖਿਆ ਨੀਤੀ-2020 ਨੂੰ ਲਾਗੂ ਕਰਨ 'ਤੇ ਰੋਕ ਲਗਾਉਣ ਅਤੇ ਪੰਜਾਬ ਦੇ ਸਥਾਨਕ ਹਲਾਤਾਂ ਅਨੁਸਾਰ ਸੂਬੇ ਦੇ ਸਿੱਖਿਆ ਸ਼ਾਸਤਰੀਆਂ ਤੇ ਅਧਿਆਪਕ ਜਥੇਬੰਦੀਆਂ ਦੇ ਸੁਝਾਅ ਲੈ ਕੇ ਆਪਣੀ ਸਿੱਖਿਆ ਨੀਤੀ ਤਿਆਰ ਕਰਨ ਸੰਬੰਧੀ ਪੰਜਾਬ ਕੈਬਨਿਟ ਵੱਲੋਂ 5 ਸਤੰਬਰ 2024 ਨੂੰ ਕੀਤਾ ਫੈਸਲਾ ਲਾਗੂ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਡੀਟੀਐੱਫ ਦੇ ਸੂਬਾ ਕਮੇਟੀ ਮੈਂਬਰ ਨਿਰਮਲ ਚੁਹਾਣਕੇ ਅਤੇ ਰਾਜਿੰਦਰ ਮੂਲੋਵਾਲ ਤੋਂ ਇਲਾਵਾ ਪੀਟੀਆਈ ਸੰਦੀਪ ਸਿੰਘ ਮਾਨਸਾ, ਡਰਾਇੰਗ ਅਧਿਆਪਕ ਰਘਬੀਰ ਸਿੰਘ ਪਟਿਆਲਾ ਅਤੇ ਕੁਲਵਿੰਦਰ ਸਿੰਘ, ਲੱਖਾ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ