Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਅਜੋਕੇ ਮੁਕਾਬਲੇ ਦੇ ਯੁੱਗ 'ਚ ਸਮੇਂ ਦੇ ਹਾਣੀ ਬਣਨ ਵਿਦਿਆਰਥੀ : ਹਾਂਡਾ 

December 17, 2024 05:12 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮਾਰਕਿਟ ਕਮੇਟੀ ਸੁਨਾਮ ਦੇ ਸਾਬਕਾ ਚੇਅਰਮੈਨ ਜਥੇਦਾਰ ਪ੍ਰਿਤਪਾਲ ਸਿੰਘ ਹਾਂਡਾ ਨੇ ਕਿਹਾ ਕਿ ਅਜੋਕੇ ਮੁਕਾਬਲੇ ਦੇ ਯੁੱਗ ਵਿੱਚ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਨ ਲਈ ਸਖ਼ਤ ਮਿਹਨਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉੱਚ ਮਿਆਰੀ ਸਿੱਖਿਆ ਹਾਸਲ ਬੱਚਿਆਂ ਨੂੰ ਵਿਦੇਸ਼ ਜਾਣ ਦੀ ਜ਼ਰੂਰਤ ਨਹੀਂ ਬਲਕਿ ਆਪਣੇ ਮੁਲਕ ਅਤੇ ਸੂਬੇ ਅੰਦਰ ਨੌਕਰੀਆਂ ਕਰਨ ਦਾ ਮੌਕਾ ਮਿਲਦਾ ਹੈ। ਸੋਮਵਾਰ ਨੂੰ ਕਲਗੀਧਰ ਪਬਲਿਕ ਸਕੂਲ ਸੁਨਾਮ ਦੀ ਪ੍ਰਿੰਸੀਪਲ ਪ੍ਰਭਜੋਤ ਕੌਰ ਗਿੱਲ ਦੀ ਅਗਵਾਈ ਹੇਠ ਸਕੂਲ ਕੈਂਪਸ ਵਿਖੇ ਆਯੋਜਿਤ ਪ੍ਰਭਾਵਸ਼ਾਲੀ ਸਾਲਾਨਾ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਅਕਾਲੀ ਆਗੂ ਪ੍ਰਿਤਪਾਲ ਸਿੰਘ ਹਾਂਡਾ ਨੇ ਕਿਹਾ ਕਿ ਕਲਗੀਧਰ ਪਬਲਿਕ ਸਕੂਲ ਦੇ ਪ੍ਰਬੰਧਕ ਲੰਮੇ ਸਮੇਂ ਤੋਂ ਇਲਾਕੇ ਦੇ ਬੱਚਿਆਂ ਨੂੰ ਤਾਲੀਮ ਦੇ ਰਹੇ ਹਨ। ਸਕੂਲ ਵਿੱਚ ਸਿੱਖਿਆ ਹਾਸਲ ਕਰਨ ਉਪਰੰਤ ਕਈ ਵਿਦਿਆਰਥੀ ਉੱਚ ਅਹੁਦਿਆਂ ਤੇ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਅਤੇ ਚੰਗੇ ਨਤੀਜਿਆਂ ਲਈ ਮੁਬਾਰਕਬਾਦ ਦਿੱਤੀ। । ਸਮਾਗਮ ਵਿੱਚ ਨਰਸਰੀ ਜਮਾਤ ਤੋਂ ਲੈਕੇ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਗਿਆਨ ਸਿੰਘ ਸੰਧੇ ਅਤੇ ਜੋਗਿੰਦਰ ਸਿੰਘ ਸੇਖੋ ਨੇ ਵਿਸ਼ੇਸ਼ ਮਹਿਮਾਨ ਵਜੋਂ  ਸ਼ਿਰਕਤ ਕੀਤੀ। ਸਕੂਲ ਦੇ ਚੇਅਰ ਪਰਸਨ  ਜਸਵੰਤ ਕੌਰ ਹਰੀਕਾ ਅਤੇ ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਗੁਰਚਰਨ ਸਿੰਘ ਹਰੀਕਾ ਵੱਲੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ । ਸਕੂਲ ਦੇ ਚੇਅਰ ਪਰਸਨ ,ਮੈਨੇਜਿੰਗ ਡਾਇਰੈਕਟਰ ਅਤੇ ਪ੍ਰਿੰਸੀਪਲ ਦੁਆਰਾ ਮੁੱਖ ਮਹਿਮਾਨਾਂ ਨੂੰ ਪੌਦੇ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਨੰਨੇ ਮੁੰਨੇ ਬੱਚਿਆਂ ਦੁਆਰਾ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪ੍ਰਭਜੋਤ ਕੌਰ ਗਿੱਲ ਨੇ ਸਾਲਾਨਾ ਰਿਪੋਰਟ ਪੜ੍ਹਦਿਆਂ ਸਾਲ 2024-25 ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਸਕੂਲ ਦੇ ਬੱਚਿਆਂ ਨੇ ਬਹੁਤ ਹੀ ਖੂਬਸੂਰਤ ਢੰਗ ਨਾਲ ਡਾਂਸ, ਭੰਗੜਾ ,ਗਿੱਧਾ ,ਸਕਿਟ ਅਤੇ ਡਰਾਮਾ ਆਦਿ ਪੇਸ਼ ਕਰਕੇ ਸਭ ਦਾ ਮਨ ਮੋਹਿਆ। ਪ੍ਰੋਗਰਾਮ ਦੇ ਅੰਤ ਵਿੱਚ ਗਿੱਧਾ ਅਤੇ ਰਾਸ਼ਟਰੀ ਗੀਤ ਦੇ ਨਾਲ ਪ੍ਰੋਗਰਾਮ ਦਾ ਸਮਾਪਨ ਕੀਤਾ ਗਿਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਰਚਰਨ ਸਿੰਘ ਹਰੀਕਾ ਵੱਲੋਂ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਮਾਪਿਆਂ ਤੋਂ ਇਲਾਵਾ ਚੇਅਰ ਪਰਸਨ ਜਸਵੰਤ ਕੌਰ ਹਰੀਕਾ ,ਪ੍ਰਿੰਸੀਪਲ ਪ੍ਰਭਜੋਤ ਕੌਰ ਗਿੱਲ ,ਅਧਿਆਪਕਾਂ , ਸਟਾਫ ਅਤੇ ਬੱਚਿਆਂ ਦਾ ਇਸ ਸਮਾਗਮ ਨੂੰ ਕਾਮਯਾਬ ਬਣਾਉਣ ਲਈ ਧੰਨਵਾਦ ਕੀਤਾ। ਉਨਾਂ ਨੇ ਮਾਪਿਆਂ ਨੂੰ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਸਮਾਗਮ ਆਪਣੀਆਂ ਅਮਿੱਟ ਪੈੜਾਂ ਛੱਡਦਾ ਹੋਇਆ ਯਾਦਗਰੀ ਹੋ ਨਿਬੜਿਆ।

Have something to say? Post your comment

 

More in Education

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

ਭਗਵੰਤ ਮਾਨ ਸਰਕਾਰ ਨੇ ਬੋਰਡ ਪ੍ਰੀਖਿਆ ਦੇਣ ਵਾਲੇ 6,695  ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਕੇਂਦਰ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ