Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵੋਟਰ ਕੌਂਸਲ ਚੋਣਾਂ ਵਿੱਚ "ਆਪ" ਨੂੰ ਹਰਾਕੇ ਧੱਕੇਸ਼ਾਹੀ ਦਾ ਦੇਣਗੇ ਜਵਾਬ : ਦੀਪਾ 

December 17, 2024 05:21 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਰਾਜਿੰਦਰ ਦੀਪਾ ਨੇ ਕਿਹਾ ਕਿ ਕੋਝੇ ਹੱਥਕੰਡੇ ਵਰਤਕੇ ਵਿਰੋਧੀ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਕਰਵਾਕੇ ਜਿੱਤ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਚੀਮਾਂ ਨਗਰ ਪੰਚਾਇਤ ਦੇ ਬਾਕੀ ਰਹਿੰਦੇ ਚਾਰ ਵਾਰਡਾਂ ਵਿੱਚ ਭਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ । ਵੋਟਰ ਹਾਕਮ ਧਿਰ ਨੂੰ ਧੱਕੇਸਾਹੀ ਦਾ ਜਵਾਬ ਵੋਟ ਰਾਹੀਂ ਦੇਣਗੇ। ਮੰਗਲਵਾਰ ਨੂੰ ਸੁਨਾਮ ਵਿਖੇ ਆਪਣੀ ਰਿਹਾਇਸ਼ ਤੇ ਚੋਣ ਲੜ ਰਹੇ ਉਮੀਦਵਾਰਾਂ ਨਾਲ ਮੀਟਿੰਗ ਸਮੇਂ ਬੋਲਦਿਆਂ ਰਾਜਿੰਦਰ ਦੀਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਤਾ ਦੇ ਨਸ਼ੇ ਵਿੱਚ ਕੌਂਸਲ ਚੋਣਾਂ ਲੜ ਰਹੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਵਾਕੇ ਵਾਹ ਵਾਹ ਖੱਟੀ ਹੈ ਇਸ ਦਾ ਜਵਾਬ ਵੋਟਰ ਬਾਕੀ ਰਹਿੰਦੇ ਵਾਰਡਾਂ ਵਿੱਚ ਦੇਣਗੇ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦੀਆਂ ਟਾਹਰਾਂ ਮਾਰਨ ਵਾਲੇ ਵੋਟਾਂ ਤੋਂ ਭੱਜ ਰਹੇ ਹਨ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਨੇ ਸੂਬੇ ਨੂੰ ਕੰਗਾਲ ਕਰਕੇ ਰੱਖ ਦਿੱਤਾ ਹੈ। ਸਰਕਾਰੀ ਨੌਕਰੀਆਂ ਦੇਣ ਦਾ ਕੋਰਾ ਝੂਠ ਬੋਲਿਆ ਜਾ ਰਿਹਾ ਹੈ। 
ਇਸ ਮੌਕੇ ਨਗਰ ਪੰਚਾਇਤ ਚੀਮਾਂ ਦੇ ਵਾਰਡ ਨੰਬਰ 9 ਤੋਂ ਸਰਬਸੰਮਤੀ ਨਾਲ ਜਿੱਤੇ ਉਮੀਦਵਾਰ ਕੁਲਦੀਪ ਸਿੰਘ ਵੀ ਹਾਜ਼ਰ ਸਨ ਜਿਸ ਦੇ ਮੁਕਾਬਲੇ ਆਪ ਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਜਗਸੀਰ ਸਿੰਘ ਸੀਰਾ ਨੇ ਆਪਣੀ ਹਾਰ ਦੇਖਦੇ ਹੋਏ ਕਾਗ਼ਜ਼ ਵਾਪਸ ਲੈ ਲਏ ਸਨ। ਇਸ ਮੌਕੇ ਵਾਰਡ ਨੰਬਰ 11 ਦੇ ਉਮੀਦਵਾਰ ਲੀਲਾ ਸਿੰਘ,  ਵਾਰਡ ਨੰਬਰ 12 ਤੋ ਰਣਜੀਤ ਸਿੰਘ ਵਾਰਡ ਨੰਬਰ 3 ਤੇ 7 ਦੇ ਉਮੀਦਵਾਰ ਤੋ ਇਲਾਵਾ ਰਿਸੀਵਰ ਦਰਬਾਰਾ ਸਿੰਘ, ਦਰਸ਼ਨ ਸਿੰਘ ਪ੍ਰਧਾਨ, ਨਿੱਕਾ ਸਿੰਘ,  ਜੱਥੇਦਾਰ ਲੀਲਾ ਸਿੰਘ, ਦਰਸ਼ਨ ਸਿੰਘ ਮੰਢਾਲੀ, ਗੁਰਦੀਪ ਸਿੰਘ,  ਨਾਰੰਗ ਸਿੰਘ,  ਜਗਤਾਰ ਸਿੰਘ ਬਿੱਲਾ, ਰਾਜੂ ਨੰਬਰਦਾਰ,  ਮਿੱਠਾ ਮਾਨ, ਰਣਜੀਤ ਸਿੰਘ, ਲੀਲਾ ਸਿੰਘ, ਸਤਨਾਮ ਸਿੰਘ ਮੰਗਾ, ਗੁਰਜੰਟ ਸਿੰਘ ਮਾਨ, ਬਿੱਕਰ ਸਿੰਘ ਸਾਬਕਾ ਐਮ ਸੀ ,ਮੀਤਾ ਧਾਲੀਵਾਲ, ਗੁਰਜੰਟ ਸਿੰਘ ਨੰਬਰਦਾਰ, ਲੱਖੀ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ