Wednesday, January 07, 2026
BREAKING NEWS

Majha

ਇਸਲਾਮਾਬਾਦ ਪੁਲਿਸ ਸਟੇਸ਼ਨ ’ਤੇ ਹਮਲਾ: ਡੀਜੀਪੀ ਗੌਰਵ ਯਾਦਵ ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ

December 17, 2024 07:35 PM
SehajTimes

 ਡੀ.ਜੀ.ਪੀ. ਪੰਜਾਬ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਅੱਤਵਾਦ, ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸਟਰੀਟ ਕ੍ਰਾਈਮ ਵਿਰੁੱਧ ਲੜਾਈ ਤੇਜ਼ ਕਰਨ ਦੇ ਨਿਰਦੇਸ਼

ਪੁਲਿਸ ਅਧਿਕਾਰੀਆਂ ਨੂੰ ਸੇਫ਼ ਪੰਜਾਬ ਐਂਟੀ-ਡਰੱਗ ਹੈਲਪਲਾਈਨ ’9779100200’ ਰਾਹੀਂ ਮਿਲੇ ਸੁਝਾਵਾਂ ’ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ

ਬਾਅਦ ਵਿੱਚ, ਡੀਜੀਪੀ ਪੰਜਾਬ ਨੇ ਜਲੰਧਰ ਦਾ ਵੀ ਦੌਰਾ ਕੀਤਾ, ਪੁਲਿਸ ਅਧਿਕਾਰੀਆਂ ਲਈ ਕਰਵਾਏ ਬ੍ਰੇਨਸਟੋਰਮਿੰਗ ਸੈਸ਼ਨ ਵਿੱਚ ਵੀ ਕੀਤੀ ਸ਼ਿਰਕਤ

 ਅੰਮ੍ਰਿਤਸਰ : ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਥਾਣੇ ’ਤੇ ਹੋਏ ਹਮਲੇ ਦੇ ਮੱਦੇਨਜ਼ਰ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਸ਼ਹਿਰ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਯਕੀਨੀ ਬਣਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਹ ਦੌਰਾ, ਮੰਗਲਵਾਰ ਤੜਕੇ 3 ਵਜੇ ਇਸਲਾਮਾਬਾਦ ਪੁਲਿਸ ਥਾਣੇ ’ਤੇ ਵਾਪਰੀ ਘਟਨਾ ਤੋਂ ਕੁਝ ਘੰਟਿਆਂ ਬਾਅਦ ਕੀਤਾ ਗਿਆ। ਇਸ ਸਬੰਧ ਵਿੱਚ ਹੋਈ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡੀਜੀਪੀ ਪੰਜਾਬ ਨੇ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਅਧਿਕਾਰੀਆਂ ਨੂੰ ਮਨੁੱਖੀ ਸੂਝ-ਬੂਝ ਦੇ ਨਾਲ-ਨਾਲ ਤਕਨੀਕੀ ਵਸੀਲਿਆਂ ਦੀ ਵਰਤੋਂ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਅਜਿਹੇ ਘਿਨਾਉਣੇ ਅਪਰਾਧ ਕਰਨ ਦੇ ਆਮ ਰੁਝਾਨਾਂ ਅਤੇ ਪੈਟਰਨਾਂ ਦੀ ਸ਼ਨਾਖ਼ਤ ਕਰਨ ਅਤੇ ਅਪਰਾਧਾਂ ਦਾ ਪਤਾ ਲਗਾਉਣ ਲਈ ਅਧਿਕਾਰੀਆਂ ਨੂੰ ਸਾਰੇ ਤਕਨੀਕੀ ਅਤੇ ਫੋਰੈਂਸਿਕ ਸਾਧਨਾਂ ਦੀ ਵਰਤੋਂ ਕਰਦੇ ਹੋਏ ਵਿਗਿਆਨਕ ਢੰਗ ਨਾਲ ਜਾਂਚ ਕਰਨ ਲਈ ਕਿਹਾ ਤਾਂ ਜੋ ਦੋਸ਼ੀਆਂ ਨੂੰ ਸਜ਼ਾ ਯਕੀਨੀ ਬਣਾਈ ਜਾ ਸਕੇ ।

ਮੀਟਿੰਗ ਵਿੱਚ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ, ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਅਤੇ ਐਸ.ਐਸ.ਪੀ. ਅੰਮ੍ਰਿਤਸਰ (ਦਿਹਾਤੀ) ਚਰਨਜੀਤ ਸਿੰਘ ਹਾਜ਼ਰ ਸਨ। ਡੀਜੀਪੀ ਗੌਰਵ ਯਾਦਵ ਨੇ ਸਰਹੱਦੀ ਜ਼ਿਲਿ੍ਹਆਂ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਪੁਲਿਸ ਸੰਸਥਾਨਾਂ ’ਤੇ ਹੋਏ ਪਿਛਲੇ ਹਮਲਿਆਂ ਸਬੰਧੀ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ, “ਅਜਨਾਲਾ ਪੁਲਿਸ ਥਾਣਾ ਵਿਖੇ ਆਈ.ਈ.ਡੀ. ਇੰਪਲਾਂਟ ਅਤੇ ਨਵਾਂਸ਼ਹਿਰ ਦੇ ਅਸਰੋਂ ਦੀ ਪੁਲਿਸ ਚੌਕੀ ’ਤੇ ਹੈਂਡ ਗ੍ਰਨੇਡ ਹਮਲੇ ਸਮੇਤ ਪੁਲਿਸ ਅਦਾਰਿਆਂ ’ਤੇ ਹੋਏ ਹਮਲਿਆਂ ਸਬੰਧੀ ਪਿਛਲੇ ਸਾਰੇ ਕੇਸਾਂ ਨੂੰ ਸਫਲਤਾਪੂਰਵਕ ਹੱਲ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇੱਕ ਵੱਖਰੀ ਮੀਟਿੰਗ ਵਿੱਚ, ਡੀਜੀਪੀ ਨੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ, ਅੰਮ੍ਰਿਤਸਰ ਦਿਹਾਤੀ, ਬਟਾਲਾ ਅਤੇ ਤਰਨਤਾਰਨ ਸਮੇਤ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਪੁਲਿਸ ਸੁਪਰਡੈਂਟ (ਐਸਪੀਜ਼), ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀਜ਼) ਅਤੇ ਸਟੇਸ਼ਨ ਹਾਊਸ ਅਫਸਰਾਂ (ਐਸਐਚਓਜ਼) ਨੂੰ ਪੰਜਾਬ ਪੁਲਿਸ ਦੀਆਂ ਪ੍ਰਮੁੱਖ ਤਰਜੀਹਾਂ ਬਾਰੇ ਸੰਬੋਧਨ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਅੱਤਵਾਦ, ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਸਟਰੀਟ ਕ੍ਰਾਈਮ ਵਿਰੁੱਧ ਲੜਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਜਿਹੇ ਅਪਰਾਧਾਂ ਨੂੰ ਪੇਸ਼ੇਵਰ ਤਰੀਕੇ ਨਾਲ ਨਜਿੱਠਣ ਅਤੇ ਅਜਿਹੇ ਮਾਮਲਿਆਂ ਵਿੱਚ ਤੁਰੰਤ ਐਫ.ਆਈ.ਆਰ. ਦਰਜ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਨਵੀਂ ਸ਼ੁਰੂ ਕੀਤੀ ਸੇਫ਼ ਪੰਜਾਬ ਐਂਟੀ ਡਰੱਗ ਹੈਲਪਲਾਈਨ ’9779100200’ ਰਾਹੀਂ ਪ੍ਰਾਪਤ ਸੁਝਾਵਾਂ ’ਤੇ ਤੁਰੰਤ ਕਾਰਵਾਈ ਕਰਨ ਲਈ ਵੀ ਪ੍ਰੇਰਿਆ । ਇਸ ਹੈਲਪਲਾਈਨ ’ਤੇ ਲੋਕ ਨਸ਼ਾ ਤਸਕਰਾਂ ਜਾਂ ਤਸਕਰੀ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ।

ਡੀਜੀਪੀ ਵੱਲੋਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਆਯੋਜਿਤ ‘ਵੱਡਾ ਖਾਣਾ’ ਵਿੱਚ ਵੀ ਸ਼ਾਮਲ ਹੋਏ। ਇਸ ਦੌਰਾਨ ਸਾਰੇ ਰੈਂਕ ਦੇ ਅਧਿਕਾਰੀਆਂ ਨੂੰ ਪੁਲਿਸ ਫੋਰਸ ਦੇ ਮੁਖੀ ਨਾਲ ਗੱਲਬਾਤ ਕਰਨ ਅਤੇ ਵਿਚਾਰ ਸਾਂਝੇ ਕਰਨ ਦਾ ਮੌਕਾ ਮਿਲਿਆ ।

ਇਸ ਉਪਰੰਤ ਡੀਜੀਪੀ ਗੌਰਵ ਯਾਦਵ ਨੇ ਜਲੰਧਰ ਦਾ ਵੀ ਦੌਰਾ ਕੀਤਾ ਅਤੇ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸੀਪੀ ਜਲੰਧਰ ਸਵਪਨ ਸ਼ਰਮਾ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਐਸਐਸਪੀ ਜਲੰਧਰ ਦਿਹਾਤੀ ਹਰਕਮਲਪ੍ਰੀਤ ਸਿੰਘ ਖੱਖ, ਐਸਐਸਪੀ ਹੁਸ਼ਿਆਰਪੁਰ ਸੁਰਿੰਦਰ ਲਾਂਬਾ, ਐਸਐਸਪੀ ਕਪੂਰਥਲਾ ਗੌਰਵ ਤੂਰਾ ਅਤੇ ਹੋਰ ਗਜ਼ਟਿਡ ਅਧਿਕਾਰੀਆਂ ਅਤੇ ਜਲੰਧਰ ਕਮਿਸ਼ਨਰੇਟ ਅਤੇ ਜਲੰਧਰ ਰੇਂਜ ਦੇ ਐਸਐਚਓਜ਼ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਡੀਜੀਪੀ ਨੇ ਅਧਿਕਾਰੀਆਂ ਲਈ ਆਯੋਜਿਤ ਅਤਿ ਆਧੁਨਿਕ ਸੈਸ਼ਨ ਵਿੱਚ ਵੀ ਹਿੱਸਾ ਲਿਆ ਜਿਸ ਵਿੱਚ ਵੱਖ-ਵੱਖ ਪੁਲਿਸ ਸਟੇਸ਼ਨਾਂ ਵੱਲੋਂ ਅਪਣਾਏ ਗਏ ਤਜ਼ਰਬੇ ਸਾਂਝੇ ਕੀਤੇ ਗਏ ਅਤੇ ਅਪਰਾਧਾਂ ਦੇ ਹੱਲ ਬਾਰੇ ਚਰਚਾ ਕੀਤੀ ਗਈ।
ਸੈਸ਼ਨ ਦੌਰਾਨ ਜ਼ਿਲ੍ਹਾ ਐਸ.ਬੀ.ਐਸ.ਨਗਰ ਦੇ ਪੁਲਿਸ ਥਾਣਾ ਔੜ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਨਸ਼ੀਲੇ ਪਦਾਰਥਾਂ ’ਤੇ ਵਿਕਰੀ ਦੇ ਪੱਧਰ ’ਤੇ ਹੀ ਨੱਥ ਪਾਉਣ ਲਈ ਅਪਣਾਏ ਗਏ ਮਾਡਲ ਬਾਰੇ ਚਰਚਾ ਕੀਤੀ ਗਈ।

ਉਨ੍ਹਾਂ ਵੱਖ-ਵੱਖ ਜ਼ਿਲਿ੍ਹਆਂ ਵੱਲੋਂ ਅਪਰਾਧਾਂ ਨਾਲ ਨਜਿੱਠਣ ਲਈ ਵਰਤੀਆਂ ਜਾ ਰਹੀਆਂ ਵੱਖ-ਵੱਖ ਤਕਨੀਕਾਂ ਦੀ ਸ਼ਲਾਘਾ ਕੀਤੀ, ਜਿਸ ਵਿੱਚ ਜਲੰਧਰ ਸ਼ਹਿਰ ਵਿੱਚ ਕ੍ਰਾਈਮ ਮੈਪਿੰਗ, ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸੰਗਠਿਤ ਅਪਰਾਧ ਲਈ ਢੁਕਵੀਂਆਂ ਭਾਰਤੀ ਨਿਆ ਸੰਹਿਤਾ (ਬੀਐਨਐਸ) ਧਾਰਾਵਾਂ ਦੀ ਵਰਤੋਂ, ਜ਼ਿਲ੍ਹਾ ਕਪੂਰਥਲਾ ਵਿਖੇ ਸੀ.ਸੀ.ਟੀ.ਵੀ. ਦੀ ਵਿਆਪਕ ਵਰਤੋਂ ਅਤੇ ਸਬ ਡਵੀਜ਼ਨਲ ਕੰਟਰੋਲ ਰੂਮਾਂ ਦੀ ਸਥਾਪਨਾ, ਜ਼ਿਲ੍ਹਾ ਜਲੰਧਰ ਦਿਹਾਤੀ ਵਿੱਚ ਪੇਸ਼ੇਵਰ ਪੁਲਿਸਿੰਗ, ਜਿੱਥੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ, ਦੋ-ਪਹੀਆ ਵਾਹਨਾਂ ’ਤੇ ਵਿਸ਼ੇਸ਼ ਧਿਆਨ ਦੇ ਕੇ ਸੁਚੱਜੀ ਟਰੈਫਿਕ ਸਬੰਧੀ ਮੁਹਿੰਮ , ਵੱਲ ਧਿਆਨ ਕੇਂਦਰਿਤ ਕਰਨਾ ਸ਼ਾਮਲ ਹੈ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ

ਅਮਨ ਅਰੋੜਾ ਵੱਲੋਂ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਦਾ ਅਹਿਦ; ਤਰਨ ਤਾਰਨ ਵਿੱਚ ਸਰਪੰਚ ਦੇ ਕਾਇਰਾਨਾ ਕਤਲ ਦੀ ਸਖ਼ਤ ਨਿੰਦਾ

ਗੁੰਮ ਹੋਏ 328 ਪਾਵਨ ਸਰੂਪਾਂ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਛਾਪੇਮਾਰੀ, 2 ਵਿਅਕਤੀ ਗ੍ਰਿਫ਼ਤਾਰ

ਮੁੱਖ ਮੰਤਰੀ ਮਾਨ ਨੂੰ ਤਲਬ ਕਰਨ ਦੀ ਕਵਾਇਦ 328 ਪਾਵਨ ਸਰੂਪ ਮਾਮਲੇ ’ਚ ਐਸ.ਐਸ. ਕੋਹਲੀ ਨੂੰ ਬਚਾਉਣ ਦੀ ਕਵਾਇਦ : ਪ੍ਰੋ. ਸਰਚਾਂਦ ਸਿੰਘ ਖਿਆਲਾ”

ਅਕਾਲ ਤਖਤ ਸਾਹਿਬ ਦੀ ਸਰਵੋਚਤਾ ਨੂੰ ਚੁਣੌਤੀ ਬਰਦਾਸ਼ਤ ਨਹੀਂ : ਜਥੇਦਾਰ ਕੁਲਦੀਪ ਸਿੰਘ ਗੜਗੱਜ

328 ਪਾਵਨ ਸਰੂਪ ਮਾਮਲੇ ’ਚ ਵੱਡੀ ਸਾਜ਼ਿਸ਼ ਦੇ ਆਰੋਪ , ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸਤ੍ਰਿਤ ਜਾਂਚ ਦੀ ਮੰਗ

ਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ

ਸਤਿੰਦਰ ਸਿੰਘ ਕੋਹਲੀ ਦੀ ਸ਼ਕੀ ਭੂਮਿਕਾ ’ਤੇ ਸੁਖਬੀਰ ਸਿੰਘ ਬਾਦਲ ਨੂੰ ਜਵਾਬਦੇਹੀ ਲਈ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਜਾਵੇ : ਪ੍ਰੋ. ਸਰਚਾਂਦ ਸਿੰਘ ਖਿਆਲਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੁਰਦਾਸਪੁਰ ਵਿਖੇ ਕ੍ਰਿਸਮਿਸ ਸਬੰਧੀ ਕਰਵਾਏ ਸਟੇਟ ਪੱਧਰੀ ਸਮਾਗਮ ’ਚ ਕੀਤੀ ਸ਼ਿਰਕਤ

 ਆਰਐਸਐਸ–ਭਾਜਪਾ ਹੀ ਕਾਬਲੀਅਤ ਨੂੰ ਅਵਸਰ ਪ੍ਰਦਾਨ ਕਰਦਾ ਹੈ: ਪ੍ਰੋ. ਸਰਚਾਂਦ ਸਿੰਘ ਖਿਆਲਾ