Wednesday, November 19, 2025

Chandigarh

ਖਾਣਾ ਖਾਣ ਗਏ ਵਿਅਕਤੀ ਨਾਲ ਮਾਰਕੁੱਟ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

December 17, 2024 08:19 PM
SehajTimes
ਜੀਰਕਪੁਰ : ਜ਼ੀਰਕਪੁਰ ਪੁਲਿਸ ਨੇ ਵੀਆਈਪੀ ਰੋਡ ਤੇ ਸਥਿਤ ਇੱਕ ਰੈਸਟੋਰੈਂਟ ਵਿੱਚ ਖਾਣਾ ਖਾਣਗੇ ਵਿਅਕਤੀ ਨਾਲ ਮਾਰਕੁੱਟ ਕਰਨ ਦੇ ਦੋਸ਼ ਹੇਠ ਕਰੀਬ ਅੱਠ ਨੌ ਅਣਪਛਾਤੇ ਨੌਜਵਾਨਾਂ ਖਿਲਾਫ ਮਾਮਲਾ ਦਰਜ ਕੀਤਾ ਹੈ ਇਸ ਮਾਰਕੁੱਟ ਵਿੱਚ ਜਖਮੀ ਹੋਏ ਵਿਅਕਤੀ ਨੂੰ ਇਲਾਜ ਲਈ ਚੰਡੀਗੜ੍ਹ ਸੈਕਟਰ 32 ਦੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਦੋਸੀਆਂ ਦੀ ਆਰੰਭ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਅਮਨ ਵੋਹਰਾ ਪੁੱਤਰ ਦੇਸ ਰਾਜ ਵੋਹਰਾ ਵਾਸੀ ਮਕਾਨ ਨੰਬਰ 312, ਪਾਲਮ ਕੋਰਟ ਸੋਸਾਇਟੀ, ਵੀ.ਆਈ.ਪੀ. ਰੋਡ, ਜੀਰਕਪੁਰ ਨੇ ਦਸਿਆ ਕਿ 12 ਦਸੰਬਰ ਨੂੰ ਰਾਤ ਕਰੀਬ 8 ਵਜੇ ਉਹ ਵੀ.ਆਈ.ਪੀ. ਰੋਡ ਦੇਵਾ ਜੀ ਪਲਾਜਾ ਵਿਖੇ ਬੁਰਕੀ ਹਾਊਸ ਰੈਸਟੋਰੈਂਟ ਵਿਖੇ ਆਪਣੇ ਦੋਸਤਾਂ  ਤਰੁਣ ਛਾਬੜਾ ਅਤੇ ਡਾਕਟਰ ਵਧਵਾ ਨਾਲ ਖਾਣਾ ਖਾਣ ਗਿਆ ਸੀ। ਉਸ ਨੇ ਦੱਸਿਆ ਕਿ ਇਸ ਦੌਰਾਨ ਬਾਹਰ ਤਿੰਨ ਚਾਰ ਨੌਜਵਾਨ ਆਪਸ ਵਿੱਚ ਲੜ ਰਹੇ ਸਨ ਅਮਨ ਬੋਰਾ ਨੇ ਦੱਸਿਆ ਕਿ ਉਹ ਇਨਸਾਨੀਅਤ ਦੇ ਨਾਤੇ ਉਕਤ ਨੌਜਵਾਨਾ ਨੂੰ ਲੜਾਈ ਕਰਨ ਲਈ ਰੋਕਣ ਗਿਆ ਤਾਂ ਉਕਤ ਨੌਜਵਾਨਾਂ ਨੇ ਆਪਣੇ ਹੋਰ ਸਾਥੀਆਂ ਨੂੰ ਮੌਕੇ ਤੇ ਬੁਲਾ ਕੇ ਉਸ ਨਾਲ ਹੀ ਮਾਰਕੁੱਟ ਕਰਨੀ ਆਰੰਭ ਕਰ ਦਿੱਤੀ ਜਿਸ ਕਾਰਨ ਅਗਮ ਵੀਰ ਰੂਪ ਵਿੱਚ ਜਖਮੀ ਹੋ ਗਿਆ ਉਸਨੇ ਦੱਸਿਆ ਕਿ ਲੜਾਈ ਝਗੜੇ ਦਾ ਰੌਲਾ ਪੈਣ ਤੋਂ ਬਾਅਦ ਉਸਦੇ ਦੋਸਤਾਂ ਨੇ ਉਸ ਨੂੰ ਛੁਡਵਾ ਕੇ ਇਲਾਜ ਲਈ ਚੰਡੀਗੜ੍ਹ ਸੈਕਟਰ 32 ਦੇ ਹਸਪਤਾਲ ਵਿਖੇ ਭਰਤੀ ਕਰਵਾਇਆ। ਪੁਲਿਸ ਨੇ ਅਮਨ ਵੋਹਰਾ ਦੀ ਸ਼ਿਕਾਇਤ ਤੇ ਅਣਪਛਾਤੇ ਹਮਲਾਵਰਾਂ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਹੈ।
 
 
 
 
 

Have something to say? Post your comment

 

More in Chandigarh

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ 'ਤੇ ਐਸ.ਸੀ ਕਮਿਸ਼ਨ ਸਖ਼ਤ : ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ

ਉਦਯੋਗ ਮੰਤਰੀ ਵੱਲੋਂ ਐਗਜ਼ਿਬਿਸ਼ਨ ਸੈਂਟਰਾਂ, ਪਾਵਰ ਰੋਡਮੈਪ ਦੀ ਘੋਸ਼ਣਾ; ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ 150 ਕਰੋੜ ਦੀ ਨਿਵੇਸ਼ ਵਚਨਬੱਧਤਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ