Wednesday, December 17, 2025

Chandigarh

ਡਿਪਟੀ ਮੇਅਰ ਮੋਹਾਲੀ ਨੇ ਲਿਖਿਆ ਮੁੱਖ ਮੰਤਰੀ ਨੂੰ ਪੱਤਰ

December 18, 2024 01:37 PM
ਅਮਰਜੀਤ ਰਤਨ
ਐੱਸ.ਏ.ਐੱਸ. ਨਗਰ : ਮੋਹਾਲੀ ਨਗਰ ਨਿਗਮ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਮੋਹਾਲੀ ਵਿੱਚ ਬਤੌਰ ਕਲਾਕਾਰ ਵੀ ਸੱਭਿਆਚਾਰਕ, ਧਾਰਮਿਕ ਅਤੇ ਵਪਾਰਕ ਸਮਾਗਮ ਕਰਨ ਲਈ ਦਿੱਲੀ ਦੇ ਪ੍ਰਗਤੀ ਮੈਦਾਨ ਦੀ ਤਰਜ ਉੱਤੇ ਇੱਕ ਵੱਡਾ ਗਰਾਊਂਡ ਅਤੇ ਬੁਨਿਆਦੀ ਢਾਂਚਾ ਤਿਆਰ ਕਰਨ ਦੀ ਮੰਗ ਕੀਤੀ ਹੈ। ਆਪਣੇ ਪੱਤਰ ਵਿੱਚ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੁੱਖ ਮੰਤਰੀ ਖੁਦ ਇੱਕ ਕਲਾਕਾਰ ਹਨ ਅਤੇ ਇਸ ਗੱਲ ਨੂੰ ਭਲੀਭਾਂਤ ਜਾਣਦੇ ਹਨ ਕਿ ਮੋਹਾਲੀ ਵਿੱਚ ਅਜਿਹਾ ਕੋਈ ਗਰਾਊਂਡ ਨਹੀਂ ਛੱਡਿਆ ਗਿਆ ਜਿੱਥੇ ਅਜੇ ਸਮਾਗਮ ਹੋ ਸਕਣ। ਉਹਨਾਂ ਕਿਹਾ ਕਿ ਚੰਡੀਗੜ੍ਹ ਦੇ ਅਫਸਰਾਂ ਦੀ ਲੌਬੀ ਪੰਜਾਬ ਅਤੇ ਪੰਜਾਬੀ ਵਿਰੋਧੀ ਹੈ ਜਿਸ ਦੀ ਮਿਸਾਲ ਪਿਛਲੇ ਦਿਨੀ ਹੋਏ ਪ੍ਰੋਗਰਾਮਾਂ ਤੋਂ ਮਿਲਦੀ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਦਿਲਜੀਤ ਦੁਸਾਂਝ ਵਰਗੇ ਅੰਤਰਰਾਸ਼ਟਰੀ ਪੱਧਰ ਦੇ ਪੰਜਾਬੀ ਗਾਇਕ ਨੇ ਅੱਗੇ ਤੋਂ ਚੰਡੀਗੜ੍ਹ ਵਿੱਚ ਪ੍ਰੋਗਰਾਮ ਕਰਨ ਤੋਂ ਮਨਾ ਕਰ ਦਿੱਤਾ ਹੈ ਤੇ ਪੰਜਾਬੀ ਦੇ ਪ੍ਰਮੁੱਖ ਗਾਇਕ ਸਤਿੰਦਰ ਸਰਤਾਜ ਨੇ ਵੀ ਚੰਡੀਗੜ੍ਹ ਪ੍ਰੋਗਰਾਮ ਕਰਨ ਤੋਂ ਮਨ੍ਹਾਂ ਕਰ ਦਿੱਤਾ ਹੈ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੋਹਾਲੀ ਦੇ ਵਿਸਤਾਰ ਦੇ ਨਾਲ ਇਹ ਟਰਾਈਸਿਟੀ ਦਾ ਹੀ ਨਹੀਂ ਸਗੋਂ ਪੰਜਾਬ ਦਾ ਅਤਿ ਮਹੱਤਵਪੂਰਨ ਸ਼ਹਿਰ ਬਣ ਚੁੱਕਿਆ ਹੈ ਪਰ ਇੱਥੇ ਅਜਿਹੇ ਸਮਾਗਮ ਕਰਨ ਲਈ ਕੋਈ ਜਗ੍ਹਾ ਹੀ ਨਹੀਂ ਹੈ। ਉਹਨਾਂ ਕਿਹਾ ਕਿ ਅਜਿਹੇ ਵੱਡੇ ਸਮਾਗਮ ਕਰਨ ਲਈ ਮੋਹਾਲੀ ਵਿੱਚ ਵਾਧੂ ਜਗ੍ਹਾ ਪਈ ਹੈ ਅਤੇ ਇੱਥੇ ਵਧੀਆ ਗਰਾਊਂਡ ਬਣਾਉਣ ਦੇ ਨਾਲ ਨਾਲ ਮਲਟੀ ਲੈਵਲ ਪਾਰਕਿੰਗ ਦੀ ਉਸਾਰੀ ਵੀ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਅਜਿਹੇ ਗਰਾਊਂਡ ਤੋਂ ਪੰਜਾਬ ਸਰਕਾਰ ਨੂੰ ਵਾਧੂ ਮਾਲੀਆ ਵੀ ਹਾਸਲ ਹੋ ਸਕਦਾ ਹੈ। ਉਹਨਾਂ ਕਿਹਾ ਕਿ ਇਸ ਨੂੰ ਸਟੇਡੀਅਮ ਦੇ ਰੂਪ ਵਿੱਚ ਵੀ ਉਸਾਰਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਪਿਛਲੇ ਦਿਨੀ ਮੋਹਾਲੀ ਵਿੱਚ ਸਰਸ ਮੇਲਾ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਲੋਕਾਂ ਨੇ ਹਾਜ਼ਰੀ ਭਰੀ ਪਰ ਇਹ ਮੇਲਾ ਵੀ ਇਸ ਸਬੰਧੀ ਢੁਕਵੀਂ ਜਗ੍ਹਾ ਨਾ ਹੋਣ ਕਾਰਨ ਖਾਲੀ ਥਾਂ ਉੱਤੇ ਕਰਵਾਉਣਾ ਪਿਆ। ਇਸ ਲਈ ਮੋਹਾਲੀ ਵਿੱਚ ਵੱਡੇ ਪ੍ਰੋਗਰਾਮ ਕਰਵਾਉਣ ਲਈ ਢੁਕਵੀਂ ਜਗ੍ਹਾ ਅਤੇ ਪਾਰਕਿੰਗ ਬਹੁਤ ਜਰੂਰੀ ਹੈ। ਉਹਨਾਂ ਕਿਹਾ ਕਿ ਸਰਕਾਰ ਇਸ ਪਾਸੇ ਗੰਭੀਰਤਾ ਨਾਲ ਧਿਆਨ ਦੇਵੇ ਅਤੇ ਮੋਹਾਲੀ ਵਿੱਚ ਇੱਕ ਵਧੀਆ ਕਲਚਰਲ ਅਰੀਨਾ ਤਿਆਰ ਕਰੇ ਜਿਸ ਦਾ ਹਰ ਵਰਗ ਦੇ ਲੋਕਾਂ ਨੂੰ ਫਾਇਦਾ ਹਾਸਲ ਹੋ ਸਕੇ।
ਇਸ ਪੱਤਰ ਦੀ ਕਾਪੀ ਸੱਭਿਆਚਾਰਕ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਮੁੱਖ ਪ੍ਰਸ਼ਾਸਕ ਗਮਾਡਾ ਨੂੰ ਵੀ ਭੇਜੀ ਗਈ ਹੈ।

Have something to say? Post your comment

 

More in Chandigarh

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ