Sunday, November 02, 2025

Chandigarh

'ਅਰਪਣ ਸਮਾਰੋਹ': ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ

December 18, 2024 07:38 PM
SehajTimes

ਇਸ ਤੋਂ ਇਲਾਵਾ, ਗੁੰਮ ਹੋਏ 100 ਮੋਬਾਈਲ ਫੋਨ ਟਰੇਸ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਸੌਂਪੇ

ਇਹ ਪਹਿਲਕਦਮੀ ਨਾਗਰਿਕਾਂ ਦਾ ਖੂਨ-ਪਸੀਨੇ ਨਾਲ ਕਮਾਇਆ ਸਮਾਨ, ਜੋ ਜਾਂ ਤਾਂ ਚੋਰੀ ਹੋ ਗਿਆ ਸੀ, ਖੋਹਿਆ ਗਿਆ ਸੀ ਜਾਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸੀ, ਵਾਪਸ ਕਰਕੇ ਉਹਨਾਂ ਦਰਮਿਆਨ ਵਿਸ਼ਵਾਸ ਵਧਾਉਣ ਲਈ ਸ਼ੁਰੂ ਕੀਤੀ ਗਈ: ਸੀਪੀ ਸਵਪਨ ਸ਼ਰਮਾ

ਚੰਡੀਗੜ੍ਹ : ਪੁਲਿਸ ਅਤੇ ਜਨਤਾ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ 13 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦਾ ਜ਼ਬਤ ਕੀਤਾ ਸਮਾਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸਫਲਤਾਪੂਰਵਕ ਵਾਪਸ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਪੁਲਿਸ ਕਮਿਸ਼ਨਰ (ਸੀ.ਪੀ.) ਜਲੰਧਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਲਾਈਨਜ਼, ਜਲੰਧਰ ਵਿਖੇ ਵਿਸ਼ੇਸ਼ ਈਵੈਂਟ “ਅਰਪਣ ਸਮਾਰੋਹ” ਕਰਵਾਇਆ ਗਿਆ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਸਮਾਗਮ ਦੇ ਹਿੱਸੇ ਵਜੋਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪਿਛਲੇ ਸਾਲ ਦੌਰਾਨ ਸ਼ਹਿਰ ਵਿੱਚ ਦਰਜ 583 ਵੱਖ-ਵੱਖ ਕੇਸਾਂ ਵਿੱਚ ਜ਼ਬਤ ਕੀਤੇ 413 ਵਾਹਨ, 85 ਮੋਬਾਈਲ ਫੋਨ, ਕਈ ਘਰੇਲੂ ਸਮਾਨ, ਗਹਿਣੇ ਆਦਿ ਸਫਲਤਾਪੂਰਵਕ ਵਾਪਸ ਕੀਤੇ ਹਨ।
ਇਸ ਤੋਂ ਇਲਾਵਾ, 20 ਲੱਖ ਰੁਪਏ ਦੇ ਲਗਭਗ 100 ਗੁੰਮ ਹੋਏ ਸਮਾਰਟਫ਼ੋਨ ਕੇਂਦਰੀ ਉਪਕਰਣ ਪਛਾਣ ਰਜਿਸਟਰ (ਸੀਈਆਈਆਰ) ਪੋਰਟਲ ਰਾਹੀਂ ਟਰੇਸ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਸੌਂਪੇ ਗਏ ਹਨ।
ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸਮਾਜ ਦੇ ਹਿੱਤਾਂ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰਦਿਆਂ ਨਿਆਂ, ਸੁਰੱਖਿਆ ਅਤੇ ਭਰੋਸੇ ਨੂੰ ਯਕੀਨੀ ਬਣਾਉਣ ਪ੍ਰਤੀ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੀਆਂ ਹਨ।
ਹੋਰ ਵੇਰਵੇ ਸਾਂਝੇ ਕਰਦਿਆਂ, ਸੀ.ਪੀ. ਸਵਪਨ ਸ਼ਰਮਾ ਨੇ ਕਿਹਾ ਕਿ ਇਹ ਪਹਿਲਕਦਮੀ ਨਾਗਰਿਕਾਂ ਦਾ ਖੂਨ-ਪਸੀਨੇ ਨਾਲ ਕਮਾਇਆ ਸਮਾਨ, ਜੋ ਜਾਂ ਤਾਂ ਚੋਰੀ ਹੋ ਗਿਆ ਸੀ, ਖੋਹਿਆ ਗਿਆ ਸੀ ਜਾਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸੀ, ਵਾਪਸ ਕਰਕੇ ਉਹਨਾਂ ਦਰਮਿਆਨ ਵਿਸ਼ਵਾਸ ਵਧਾਉਣ ਲਈ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਆਪਣੀਆਂ ਗੁੰਮ ਹੋਈਆਂ ਵਸਤੂਆਂ ਨੂੰ ਮੁੜ ਹਾਸਲ ਕਰਨ ਦੀ ਆਸ ਵਿੱਚ ਕਾਫ਼ੀ ਗਿਣਤੀ ‘ਚ ਸ਼ਿਕਾਇਤਕਰਤਾ ਇਸ ਈਵੈਂਟ ਵਿੱਚ ਸਾਮਲ ਹੋਏ। ਉਨ੍ਹਾਂ ਅੱਗੇ ਦੱਸਿਆ ਇਹ ਸਮਾਗਮ ਇਸ ਅਧਿਕਾਰ ਖੇਤਰ ਵਾਲੇ 14 ਸਟੇਸ਼ਨ ਹਾਊਸ ਅਫਸਰਾਂ (ਐਸਐਚਓਜ਼) ਅਤੇ ਮਹਿਲਾ ਪੁਲਿਸ ਸਟੇਸ਼ਨ ਦੇ ਐਸਐਚਓਜ਼ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਨ੍ਹਾਂ ਨੇ ਜ਼ਬਤ ਕੀਤੀਆਂ ਵਸਤੂਆਂ ਨੂੰ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਕਰਨ ਲਈ ਤਨਦੇਹੀ ਨਾਲ ਕੰਮ ਕੀਤਾ।
ਜ਼ਬਤ ਕੀਤੀਆਂ ਵਸਤੂਆਂ ਨੂੰ ਸਮੇਂ ਸਿਰ ਵਾਪਸ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ, ਸੀਪੀ ਨੇ ਕਿਹਾ ਕਿ ਇਸ ਨਾਲ ਵਸਤੂਆਂ ਦੀ ਕੀਮਤ ਬਰਕਰਾਰ ਰਹਿੰਦੀ ਹੈ ਅਤੇ ਇਹ ਵਰਤੋਂ ਯੋਗ ਸਥਿਤੀ ਵਿੱਚ ਰਹਿੰਦੀਆਂ ਹਨ।
ਇਸ ਦੌਰਾਨ, ਆਪਣੀ ਵਸਤੂਆਂ ਪ੍ਰਾਪਤ ਕਰਨ ਵਾਲਿਆਂ ਨੇ ਪੁਲਿਸ ਦੇ ਇਹਨਾਂ ਯਤਨਾਂ ਦੀ ਸ਼ਲਾਘਾ ਕੀਤੀ। ਇੱਕ ਲਾਭਪਾਤਰੀ ਬਲਜੀਤ ਕੌਰ ਨੇ ਕਿਹਾ, "ਮੈਂ ਆਪਣੇ ਚੋਰੀ ਹੋਏ ਸਮਾਰਟਫ਼ੋਨ ਨੂੰ ਮੁੜ ਪ੍ਰਾਪਤ ਕਰਨ ਦੀ ਪੂਰੀ ਉਮੀਦ ਗੁਆ ਬੈਠੀ ਸੀ, ਪਰ ਮੈਂ ਜਲੰਧਰ ਪੁਲਿਸ ਦੀ ਧੰਨਵਾਦੀ ਹਾਂ ਜਿਹਨਾਂ ਦੇ ਯਤਨਾਂ ਸਦਕਾ ਮੈਨੂੰ ਮੇਰਾ ਫੋਨ ਵਾਪਸ ਮਿਲ ਗਿਆ ਹੈ।" ਇਸੇ ਤਰ੍ਹਾਂ ਦੀਆਂ ਭਾਵਨਾਵਾਂ ਮਨਜੀਤ ਸਿੰਘ, ਜੋਤੀ, ਰਾਕੇਸ਼ ਕੁਮਾਰ ਅਤੇ ਅਰਵਿੰਦ ਕੁਮਾਰ ਸਮੇਤ ਹੋਰ ਲਾਭਪਾਤਰੀਆਂ ਨੇ ਵੀ ਪ੍ਰਗਟ ਕੀਤੀਆਂ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ