Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਜ਼ੀਰਕਪੁਰ ਫਲਾਈਓਵਰ ਥੱਲੇ ਲੱਗੇ ਗੰਦਗੀ ਦੇ ਢੇਰ ਦੇ ਰਹੇ ਹਨ ਬੀਮਾਰੀਆਂ ਨੂੰ ਸੱਦਾ

December 18, 2024 08:48 PM
SehajTimes

ਜੀਰਕਪੁਰ : ਚੰਡੀਗੜ੍ਹ-ਅੰਬਾਲਾ ਹਾਈਵੇ 'ਤੇ ਤਕਰੀਬਨ 2 ਕਿਲੋਮੀਟਰ ਲੰਬੇ ਫਲਾਇਓਵਰ ਹੇਠਾਂ ਲੱਗੇ ਗੰਦਗੀ ਦੇ ਢੇਰਾਂ ਕਾਰਨ ਭੇੜੀਆਂ ਬਿਮਾਰੀਆਂ ਵੱਧਣ ਦਾ ਖ਼ਦਸ਼ਾ ਬਣਿਆ ਹੋਇਆ ਹੈ।ਇਸ ਫਲਾਇਓਵਰ ਦੀ ਹਾਲਤ ਪ੍ਰਸ਼ਾਸਨ ਦੀ ਅਣਦੇਖੀ ਕਾਰਨ ਦਿਨ-ਬ-ਦਿਨ ਮੰਦੀ ਹੁੰਦੀ ਜਾ ਰਹੀ ਹੈ। ਜਿਕਰਯੋਗ ਹੈ ਕੁਝ ਦਿਨ ਪਹਿਲਾਂ ਹੀ ਫਲਾਇਓਵਰ ਦੇ ਪਿਲਰਾਂ ਤੇ ਤਰਾਂ ਤਰਾਂ ਦੀ ਪ੍ਰਕ੍ਰਿਤੀਆਂ ਬਣਾਇਆ ਗਈਆਂ ਹਨ ਭਾਵ ਫਲਾਇਓਵਰ ਦਾ ਸੁੰਦਰੀ ਕਰਨ ਕੀਤਾ ਗਿਆ ਹੈ ਇਸ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਇਥੇ ਸਫਾਈ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਗੰਦਗੀ ਫੈਲਾਉਣ ਵਾਲੀਆਂ ਤੇ ਕੋਈ ਕਾਰਵਾਈ ਕੀਤੀ ਜਾ ਰਹੀ ਹੈ। ਇੱਥੇ ਇਹ ਵੀ ਜਿਕਰਯੋਗ ਹੈ ਕੀ ਫਲਾਈਓਵਰ ਦੇ ਦੋਵੀਂ ਪਾਸੇ ਬਣੀਆਂ ਦੁਕਾਨਾਂ ਦੇ ਦੁਕਾਨਦਾਰਾਂ ਵੱਲੋਂ ਫਲਾਇਓਵਰ ਹੇਠ ਕੂੜਾ ਸੁਟਿਆ ਜਾਂਦਾ ਹੈ ਜਿਸ ਕਾਰਨ ਫਲਾਈਓਵਰ ਥੱਲੇ ਬਣੀ ਡ੍ਰੇਨ ਕੁੜੇ ਨਾਲ ਭਰੀ ਪਈ ਹੈ। ਸ਼ਹਿਰ ਦੇ ਮੋਹਤਬਰ ਲੋਕਾਂ ਦਾ ਕਹਿਣਾ ਹੈ ਕੀ ਦੁਕਾਨਦਾਰ ਅਪਣੀ ਦੁਕਾਨਾਂ ਦੀ ਸਫ਼ਾਈ ਕਰ ਕੇ ਇੱਥੇ ਕੂੜਾ ਸੁੱਟ ਦਿੰਦੇ ਹਨ ਪਰ ਜ਼ੀਰਕਪੁਰ ਨਗਰ ਕੌਂਸਲ ਇਹਨਾਂ ਦੁਕਾਨਦਾਰਾਂ 'ਤੇ ਕੋਈ ਕਾਰਵਾਈ ਨਹੀਂ ਕਰ ਰਹੀ। ਲੋਕਾਂ ਨੇ ਕਿਹਾ ਜੇਕਰ ਦੁਕਾਨਦਾਰ ਇਸੇ ਤਰ੍ਹਾਂ ਇੱਥੇ ਕੂੜਾ ਸੁੱਟਦੇ ਰਹੇ ਤਾਂ ਜਲਦੀ ਹੀ ਇੱਥੇ ਡੰਪਿੰਗ ਗਰਾਉਂਡ ਬਣ ਜਾਵੇਗਾ। ਸ਼ਹਿਰ ਦੇ ਮੋਹਤਬਰ ਲੋਕਾਂ ਨੇ ਇਹ ਵੀ ਕਿਹਾ ਕੀ ਸ਼ਹਿਰ ਦੀ ਸੁੰਦਰਤਾ ਨੂੰ ਖ਼ਰਾਬ ਕਰਨ ਵਾਲੇ ਦੁਕਾਨਦਾਰਾਂ ਅਤੇ ਫਲਾਈਓਵਰ ਥੱਲੇ ਕੂੜਾ ਸੁੱਟਣ ਵਾਲੇ ਲੋਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕੀ ਜੋ ਲੋਕ ਇੱਥੇ ਕੂੜਾ ਸੁੱਟਦੇ ਹਨ ਉਹਨਾਂ ਦੇ ਰੋਜ਼ਾਨਾ ਚਲਾਨ ਕੱਟੇ ਜਾਣ ਤਾਂ ਜੋ ਸ਼ਹਿਰ ਦੀ ਸੁੰਦਰਤਾ ਨੂੰ ਕਾਇਮ ਰੱਖ ਕੇ ਫਲਾਈਓਵਰ ਦੇ ਥੱਲੇ ਦਾ ਏਰੀਆ ਸਾਫ਼ ਸੁਥਰਾ ਰੱਖਿਆ ਜਾ ਸਕੇ। ਇਸ ਸਬੰਧ ਵਿੱਚ ਗੱਲ ਕਰਨ ਤੇ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਅਸ਼ੋਕ ਪਥਰੀਆ ਨੇ ਕਿਹਾ ਕਿ ਕੌਂਸਲ ਵਲੋਂ ਪਹਿਲਾਂ ਵੀ ਇੱਥੇ ਕੂੜਾ ਸੁੱਟਣ ਵਾਲੇ ਲੋਕ ਖਿਲਾਫ ਕਾਰਵਾਈ ਕੀਤੀ ਗਈ ਸੀ ਹੁਣ ਵੀ ਜੇਕਰ ਦੁਕਾਨਦਾਰ ਜਾ ਕੋਈ ਹੋਰ ਇੱਥੇ ਕੂੜਾ ਸੁੱਟਦਾ ਪਾਇਆ ਗਿਆ ਤਾਂ ਉਸਦੇ ਖਿਲਾਫ ਬਣਦੀ ਕਰਵਾਈ ਕੀਤੀ ਜਾਵੇਗੀ।
ਇੱਥੇ ਇਹ ਵੀ ਜਿਕਰਯੋਗ ਹੈ ਕੀ ਬੀਤੇ ਲੰਮੇ ਸਮੇਂ ਤੋਂ ਜੀਰਕਪੁਰ ਫਲਾਇਓਵਰ ਥੱਲੇ ਨਾਜਾਇਜ਼ ਤੋਰ ਤੇ ਬੈਠੇ ਪਰਵਾਸੀ ਵੀ ਗੰਦਗੀ ਪਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੇ। ਇਹਨਾਂ ਪ੍ਰਵਾਸੀਆਂ ਵੱਲੋਂ ਫਲਾਇਓਵਰ ਥੱਲੇ ਬੀਤੇ ਲੰਮੇ ਸਮੇਂ ਤੋਂ ਡੇਰਾ ਲਾਇਆ ਹੋਇਆ ਹੈ ਜਿਥੇ ਇਹ ਲੋਕ ਅਪਣਾ ਖਾਣਾ ਬਣਾਉਂਦੇ ਹਨ ਅਤੇ ਬਚਿਆ ਹੋਇਆ ਖਾਣਾ ਡ੍ਰੇਨ ਵਿੱਚ ਸੁੱਟ ਦਿੰਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੂੰ ਸਖ਼ਤੀ ਦਿਖਾਂਦੀਆਂ ਇਹਨਾਂ ਪ੍ਰਵਾਸੀਆਂ ਨੂੰ ਇਥੋਂ ਉਠਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕੀ ਇਹ ਪਰਵਾਸੀ ਇਥੇ ਗੰਦਗੀ ਪਾਉਣ ਦੇ ਨਾਲ ਨਾਲ ਸ਼ਹਿਰ ਦੀ ਦਿੱਖ ਵੀ ਵਿਗਾੜ ਰਹੇ ਹਨ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ