Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਅਨਾਜ ਮੰਡੀਆਂ ਤੋੜਨ ਅਤੇ ਹਰਿਆਣੇ ਦੇ ਬਾਰਡਰਾਂ ਤੇ ਕਿਸਾਨਾਂ ਤੇ ਹੋ ਰਹੇ ਜਬਰ ਖ਼ਿਲਾਫ਼ ਝੰਡਾ ਮਾਰਚ ਕੱਢਿਆ

December 18, 2024 08:53 PM
SehajTimes

ਪਾਇਲ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੀਆਂ ਹਿਦਾਇਤਾਂ ਤੇ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਰੇਲ ਰੋਕੂ ਪ੍ਰੋਗਰਾਮ ਨਾਲ ਤਾਲਮੇਲਵੇਂ ਪ੍ਰੋਗਰਾਮ ਵਜੋਂ ਮਲੌਦ ਬਲਾਕ ਦੇ ਪਿੰਡਾਂ ਵਿਚ ਵੱਡਾ ਝੰਡਾ ਮਾਰਚ ਕੱਢਿਆ ਗਿਆ, ਜਿਸ ਵਿੱਚ ਬਲਾਕ ਦੇ ਤਿੰਨ ਦਰਜਨ ਪਿੰਡਾਂ ਦੇ ਕਿਸਾਨ ਭਾਕਿਯੂ ਉਗਰਾਹਾਂ ਦੀ ਅਗਵਾਈ ਹੇਠ ਇਕੱਠੇ ਹੋਏ।ਦਾਣਾ ਮੰਡੀ ਮਲੌਦ ਵਿੱਚ ਤਕਰੀਬਨ ਡੇਢ ਸੌ  ਮੋਟਰਸਾਈਕਲਾਂ ਦਾ ਕਾਫ਼ਲਾ ਕੇਂਦਰ ਸਰਕਾਰ ਖ਼ਿਲਾਫ਼ ਆਕਾਸ਼ ਗੁੰਜਾਊ ਨਾਅਰੇ ਗੁੰਜਾਉਂਦਾ ਹੋਇਆ ਦੋ ਗਰੁੱਪਾਂ ਵਿੱਚ ਬਲਾਕ ਦੇ ਤਿੰਨ ਦਰਜਨ ਪਿੰਡਾਂ ਵਿੱਚੋਂ ਦੀ ਗੁਜ਼ਰਿਆ। ਝੰਡਾ ਮਾਰਚ ਕਾਰੀ ਕਿਸਾਨ ਮੰਗ ਕਰ ਰਹੇ ਸਨ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਕੇਂਦਰ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਲਈ ਬਾਰਡਰਾਂ ਤੇ ਲੜ ਰਹੇ ਲੋਕਾਂ ਤੇ ਜਬਰ ਬੰਦ ਕੀਤਾ ਜਾਵੇ, ਮਰਨ ਵਰਤ ਤੇ ਬੈਠੇ ਕਿਸਾਨ ਆਗੂ ਦੀ ਜਾਨ ਬਚਾਈ ਜਾਵੇ, ਕੇਂਦਰ ਸਰਕਾਰ ਵੱਲੋਂ ਸਰਕਾਰੀ ਮੰਡੀਆਂ ਦਾ ਭੋਗ ਪਾਉਣ ਲਈ ਸੂਬਿਆਂ ਨੂੰ ਭੇਜਿਆ ਗਿਆ ਨਾਦਰਸ਼ਾਹੀ ਫ਼ਰਮਾਨ ਵਾਪਸ ਲਿਆ ਜਾਵੇ, ਐੱਮਐਸਪੀ ਦਾ ਗਾਰੰਟੀ ਕਾਨੂੰਨ ਬਣਾਇਆ ਜਾਵੇ, ਕਿਸਾਨਾਂ ਮਜ਼ਦੂਰਾਂ ਤੇ ਚੜ੍ਹੇ ਕਰਜ਼ੇ ਖ਼ਤਮ ਕੀਤੇ ਜਾਣ ਅਤੇ ਜਨਤਕ ਵੰਡ ਪ੍ਰਣਾਲੀ ਕਾਇਮ ਰੱਖੀ ਜਾਵੇ। ਝੰਡਾ ਮਾਰਚ ਕਾਰੀਆਂ ਨੇ ਹਰਿਆਣੇ ਦੇ ਬਾਰਡਰਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਨਾਅਰੇ ਲਗਾਅ ਕੇ ਇੱਕਜੁੱਟਤਾ ਦਰਸਾਈ। ਦਾਣਾ ਮੰਡੀ ਮਲੌਦ ਅਤੇ ਹੋਰ ਪਿੰਡਾਂ ਵਿੱਚ ਹੋਏ ਇਕੱਠਾਂ ਨੂੰ ਜ਼ਿਲ੍ਹਾ ਵਿੱਤ ਸਕੱਤਰ ਰਾਜਿੰਦਰ ਸਿੰਘ ਸਿਆੜ, ਬਲਵੰਤ ਸਿੰਘ ਘੁਡਾਣੀ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸਿਰਥਲਾ, ਨਾਜਰ ਸਿੰਘ ਸਿਆੜ , ਮਨੋਹਰ ਸਿੰਘ ਕਲਾਹੜ, ਮਨਪ੍ਰੀਤ ਸਿੰਘ ਜੀਰਖ, ਚਰਨ ਸਿੰਘ ਸਿਹੌੜਾ, ਬਲਵਿੰਦਰ ਸਿੰਘ ਨਿਜਾਮਪੁਰ, ਧਰਮ ਸਿੰਘ ਮਾਲੋਦੌਦ, ਬਲਵਿੰਦਰ ਸਿੰਘ ਝੱਮਟ, ਰੂਪ ਸਿੰਘ ਝੱਮਟ, ਨਾਜ਼ਰ ਸਿੰਘ ਰਾਮਗੜ੍ਹ ਸਰਦਾਰਾਂ, ਗੁਰਜੀਤ ਸਿੰਘ ਪੰਧੇਰ ਖੇੜੀ, ਵਰਿੰਦਰ ਪਾਲ ਸਿੰਘ ਸ਼ੀਹਾਂਦੌਦ, ਗੁਰਜਿੰਦਰ ਸਿੰਘ ਪ੍ਰਧਾਨ ਰੋੜੀਆਂ ਅਤੇ ਹੋਰ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ 23 ਦਸੰਬਰ ਨੂੰ ਹਰਿਅਣਾ ਬਾਰਡਰਾਂ ਤੇ ਲੜ ਰਹੇ ਕਿਸਾਨਾਂ ਦੇ ਹੱਕ ਵਿੱਚ ਖੜਨ ਦੀ ਅਪੀਲ ਕੀਤੀ।

Have something to say? Post your comment

 

More in Malwa

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’