Sunday, November 02, 2025

Malwa

ਸ਼ਹਿਰ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਜਾਣ ਲਈ ਆਪ ਦੇ ਉਮੀਦਵਾਰ ਜਿਤਾਉਣਾ ਲਾਜ਼ਮੀ: ਗਿਆਸਪੁਰਾ

December 18, 2024 08:57 PM
SehajTimes

ਪਾਇਲ : ਨਗਰ ਪੰਚਾਇਤ ਮਲੌਦ ਦੀਆਂ ਚੋਣਾਂ ਵਿੱਚ ਵੱਖ ਵੱਖ ਵਾਰਡਾਂ ਦਾ ਦੌਰਾ ਕਰਦਿਆਂ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਮਲੌਦ ਸ਼ਹਿਰ ਨੂੰ ਤਰੱਕੀ ਵੱਲ ਲਿਜਾਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣਾ ਲਾਜ਼ਮੀ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਸ਼ਹਿਰ ਦਾ ਕੋਈ ਵਿਕਾਸ ਨਹੀਂ ਕੀਤਾ।
          ਉਹਨਾਂ ਪ੍ਰਧਾਨਗੀ ਦੇ ਦਾਅਵੇਦਾਰ ਸੋਨੀਆ ਗੋਇਲ ਦੇ ਵਾਰਡ ਵਿੱਚ ਵੋਟਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਸ਼ਹਿਰ ਦੀ ਤਰੱਕੀ ਤਾਂ ਹੀ ਹੋ ਸਕਦੀ ਹੈ ਜਦੋਂ ਪੜੇ ਲਿਖੇ ਸੂਝਵਾਨ ਉਮੀਦਵਾਰ ਨੂੰ ਚੁਣਿਆ ਜਾਵੇ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮਲੌਦ ਸ਼ਹਿਰ ਦੀਆਂ 11 ਦੀਆਂ 11 ਸੀਟਾਂ ਜਿੱਤਾਂਗੇ। ਉਹਨਾਂ ਕਿਹਾ ਕਿ ਵੋਟਰਾਂ ਵਿੱਚ ਆਪ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਵਧੇਰੇ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਪ ਦੀ ਨਵੀਂ ਨਗਰ ਪੰਚਾਇਤ ਚੁਣਨ ਤੋਂ ਬਾਅਦ ਪਿਛਲੀਆਂ ਸਰਕਾਰਾਂ ਦੇ ਰਾਜ ਵਿੱਚ ਹੋਈਆਂ ਧਾਂਦਲੀਆਂ ਦਾ ਵੀ ਲੇਖਾ ਜੋਖਾ ਕੀਤਾ ਜਾਵੇਗਾ। ਇਸ ਮੌਕੇ ਦੀਪਕ ਗੋਇਲ, ਚੇਅਰਮੈਨ ਕਰਨ ਸਿਹੋੜਾ, ਚੇਅਰਮੈਨ ਬੂਟਾ ਸਿੰਘ ਗਿੱਲ ਰਾਣੋ, ਪ੍ਰਧਾਨ ਰਾਣਾ ਕੂੰਨਰ, ਪ੍ਰਧਾਨ ਏ ਪੀ ਜੱਲਾ, ਪੀਏ ਮਨਜੀਤ ਸਿੰਘ ਡੀਸੀ, ਸਰਪੰਚ ਐਡਵੋਕੇਟ ਦਵਿੰਦਰ ਸਿੰਘ ਚਣਕੋਈਆ,  ਨਵਦੀਪ ਸਿੰਘ ਬੱਬੂ ਰਾਮਗੜ੍ਹ ਸਰਦਾਰਾ, ਸਰਪੰਚ ਦਲਵਿੰਦਰ ਸਿੰਘ ਝਾਬੇਵਾਲ ਵੀ ਟੀਮ ਵਿੱਚ ਸ਼ਾਮਲ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ