Wednesday, September 03, 2025

Doaba

ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦੇਵੇ : ਮਲਵਿਕਾ ਸੂਦ

December 19, 2024 12:08 PM
SehajTimes

ਮੋਗਾ : ਕੇਂਦਰ ਸਰਕਾਰ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਤੁਰੰਤ ਹੱਲ ਕਰੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾਂ ਕਾਂਗਰਸ ਪਾਰਟੀ ਦੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਮੋਗਾ ਦੇ ਇੰਚਾਰਜ ਮੈਡਮ ਮਲਵਿਕਾ ਸੂਦ ਨੇ ਗੱਲਬਾਤ ਦੌਰਾਨ ਕੀਤਾ। ਇਸ ਮੋਕੇ ਉਹਨਾਂ ਕਿਹਾ ਕਿ ਉਹ ਐਮ.ਐਸ.ਪੀ. ਨੂੰ ਕਾਨੂੰਨੀ ਗਰੰਟੀ ਬਣਾਉਣ ਸਮੇਤ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰੇ ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀਆਂ ਫਸਲਾਂ ’ਤੇ ਐੱਮਐੱਸਪੀ ਦੀ ਗਾਰੰਟੀ ਦੇਣਾ ਸਮੇਤ ਹੋਰਨਾਂ ਮੰਗਾਂ ਨੂੰ ਪੂਰਾ ਕਰਨ ਦੇ ਲਈ ਪੂਰੀ ਤਰ੍ਹਾਂ ਮੁਨਕਰ ਹੋਈ ਬੈਠੀ ਹੈ। ਜਿਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਪ੍ਰਧਾਨ ਮੰਤਰੀ ਖੁਦ ਕਾਰਪੋਰੇਟ ਘਰਾਣਿਆਂ ਦੇ ਨਾਲ ਮਿਲੀਭੁਗਤ ਕਰਕੇ ਅਤੇ ਉਨ੍ਹਾਂ ਨੂੰ ਫਾਇਦਾ ਪਹੁੰਚਾਉਣ ਲਈ ਕਿਸਾਨਾਂ ਨੂੰ ਅਣਗੌਲਿਆ ਕਰ ਰਹੇ ਹਨ। ਉਹਨਾਂ ਕਿਹਾ ਕਿ ਸ਼ਾਇਦ ਕੇਂਦਰ ਸਰਕਾਰ ਭੁੱਲ ਚੁੱਕੀ ਹੈ ਕਿ ਅੱਜ ਜਿਹੜੇ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਸੜਕਾਂ ’ਤੇ ਠੰਡੀਆਂ ਰਾਤਾਂ ਕੱਟਣ ਦੇ ਲਈ ਮਜ਼ਦੂਰ ਹਨ, ਦੇ ਦੇਸ਼ ਨੂੰ ਆਜ਼ਾਦ ਕਰਵਾਉਣ ਦੇ ਲਈ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੀਆਂ ਹਨ ਅਤੇ ਪੰਜਾਬ ਸੂਬੇ ਦਾ ਕਿਸਾਨ ਹੀ ਆਪਣੇ ਖੇਤਾਂ ਵਿਚ ਅੰਨ ਉਗਾ ਕੇ ਸਾਰੇ ਭਾਰਤ ਦੇਸ਼ ਸਮੇਤ ਦੁਨੀਆਂ ਦਾ ਅੰਨਦਾਤਾ ਕਹਾਉਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪਾਰਲੀਮੈਂਟ ਦੇ ਚੱਲ ਰਹੇ ਇਜਲਾਸ ਦੌਰਾਨ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਐਲਾਨ ਕਰ ਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦੇ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਨਰਿੰਦਰ ਮੋਦੀ ਨੇ ਚਾਰ ਸਾਲ ਪਹਿਲਾਂ ਤਿੰਨ ਖੇਤੀ ਕਾਨੂੰਨ ਰੱਦ ਕਰਨ ਸਮੇਂ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣਗੀਆਂ ਅਤੇ ਇੱਕ ਕਮੇਟੀ ਦਾ ਗਠਨ ਕਰਨ ਦਾ ਦਾਅਵਾ ਵੀ ਕੀਤਾ ਗਿਆ ਸੀ ਜੋ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਤੇ ਵਿਚਾਰ ਕਰੇਗੀ ਪਰ ਕਿਸਾਨ ਅੰਦੋਲਨ ਸਿਰਫ 700 ਕਿਸਾਨਾਂ ਵੱਲੋਂ ਸ਼ਹਾਦਤ ਦੇਣ ਦੇ ਬਾਵਜੂਦ ਉਹਨਾਂ ਦੀਆਂ ਮੰਗਾਂ ਹਾਲੇ ਤੱਕ ਨਹੀਂ ਮੰਨੀਆਂ ਗਈਆਂ। ਇਸ ਮੌਕੇ ਮੈਡਮ ਮਾਲਵਿਕਾ ਸੂਦ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਮਐਸਪੀ ਕਰਜ਼ਾ ਮੁਆਫੀ ਕਿਸਾਨਾਂ ਅਤੇ ਖੇਤੀਬਾੜੀ ਵਰਕਰਾਂ ਲਈ ਪੈਨਸ਼ਨ ਸਮੇਤ ਸਾਰੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ ਅਤੇ ਭਰੋਸਾ ਦਵਾਇਆ ਜਾਣਾ ਚਾਹੀਦਾ ਹੈ ਕਿ ਖੇਤੀਬਾੜੀ ਸੈਕਟਰ ਲਈ ਬਿਜਲੀ ਦਰਾਂ ਚ ਵਾਧਾ ਨਹੀਂ ਕੀਤਾ ਜਾਵੇਗਾ। ਅਤੇ ਪੁਲਿਸ ਕੇਸ ਵਾਪਸ ਲਏ ਜਾਣਗੇ ਅਤੇ 2021 ਦੀ ਲਖੀਮਪੁਰ ਖੀਰੀ ਹਿੱਸਾ ਤੋਂ ਪ੍ਰਭਾਵਿਤ ਲੋਕਾਂ ਨੂੰ ਨਿਆ ਮਿਲੇਗਾ।

Have something to say? Post your comment

 

More in Doaba

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਫਰੈਸ਼ਰ ਅਤੇ ਫੇਅਰਵੈਲ ਪਾਰਟੀ ਆਗਾਜ਼ 2025 ਦਾ ਆਯੋਜਨ

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ

ਸਰਵ ਮਨੁੱਖਤਾ ਸਰਵ ਪਰਮਾਤਮਾ ਚੈਰੀਟੇਬਲ ਟਰੱਸਟ ਵੱਲੋਂ ਪੰਜਾਬ ਭਰ ਵਿੱਚ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ

ਢਾਹਾਂ ਕਲੇਰਾਂ ਹਸਪਤਾਲ ਵਿਖੇ ਗੁਰਦਿਆਂ ਦੀਆਂ ਬਿਮਾਰੀਆਂ, ਪੱਥਰੀਆਂ ਤੇ ਪਿਸ਼ਾਬ ਦੇ ਰੋਗਾਂ ਦਾ 15 ਦਿਨਾਂ ਫਰੀ ਚੈੱਕਅੱਪ ਕੈਂਪ 1 ਸਤੰਬਰ ਤੋਂ

ਕੇਂਦਰੀ ਤੇ ਸੂਬਾ ਸਰਕਾਰਾਂ ਖੇਡ ਰਹੀਆਂ ਸਿਆਸੀ ਨੂਰਾ ਕੁਸ਼ਤੀ : ਗਿਆਨੀ ਹਰਪ੍ਰੀਤ ਸਿੰਘ

ਬਾਬਾ ਬਲਜਿੰਦਰ ਸਿੰਘ ਜੀ ਦੇ ਅੰਤਿਮ ਦਰਸ਼ਨਾਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਰਾੜਾ ਸਾਹਿਬ ਪਹੁੰਚੇ

ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਬੀਕੇਆਈ ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ; ਬਟਾਲਾ ਤੋਂ ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

ਅਵਾਰਾ ਕੁੱਤਿਆਂ ਤੋ ਡਰਦੇ ਕਈ ਲੋਕ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਵੀ ਕਤਰਾਉਂਦੇ ਹਨ : ਮਾਸਟਰ ਕੁਲਵਿੰਦਰ ਸਿੰਘ ਜੰਡਾ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਪਹੁੰਚੇ ਸਰਹੱਦੀ ਪਿੰਡਾਂ ਦੇ ਦੌਰੇ ਤੇ