Tuesday, September 16, 2025

Doaba

ਡੇਅਰੀ ਵਿਕਾਸ ਵਿਭਾਗ ਮੋਗਾ ਵੱਲੋਂ ਪਿੰਡ ਬਾਕਰ ਵਾਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

December 19, 2024 03:44 PM
Amjad Hussain Khan

ਮੋਗਾ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਨੌਜਵਾਨਾਂ ਨੂੰ ਸਵੈ-ਰੋਜ਼ਗਾਰ, ਖੇਤੀਬਾੜੀ ਵਿੱਚ ਵਿਭਿੰਨਤਾ ਅਤੇ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਰਹਿ ਰਿਹਾ ਹੈ। ਦੁੱਧ ਉਤਪਾਦਕ ਕੈਂਪਾਂ ਦਾ ਆਯੋਜਨ ਕਰਕੇ ਕਿਸਾਨਾਂ ਨੂੰ ਸਫਲ ਡੇਅਰੀ ਕਿਸਾਨ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।ਇਸਦੀ ਲਗਾਤਾਰਤਾ ਵਿੱਚ ਪਿੰਡ ਬਾਕਰ ਵਾਲਾ ਬਲਾਕ ਧਰਮਕੋਟ ਜ਼ਿਲ੍ਹਾ ਮੋਗਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮੋਗਾ ਸ੍ਰੀ ਸੁਰਿੰਦਰ ਸਿੰਘ ਵੱਲੋਂ ਕਾਮਯਾਬ ਡੇਅਰੀ ਫਾਰਮਿੰਗ ਦੇ ਮੂਲ-ਮੰਤਰ ਅਤੇ ਡੇਅਰੀ ਕਿੱਤੇ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਅਲੱਗ-ਅਲੱਗ ਵਿਸ਼ੇ ਮਾਹਿਰਾਂ ਨੇ ਆਪਣੀ ਵਡਮੁੱਲੀ ਜਾਣਕਾਰੀ ਦਿੱਤੀ ਜਿਸ ਵਿੱਚ ਸ. ਬੀਰਪ੍ਰਤਾਪ ਸਿੰਘ ਗਿੱਲ ਸਾਬਕਾ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਸਾਫ ਦੁੱਧ ਦੀ ਮਹੱਤਤਾ ਅਤੇ ਰਿਟ. ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ. ਮਲਕੀਤ ਸਿੰਘ ਦਿਓਲ ਨੇ ਪਸ਼ੂਆਂ ਦੀ ਨਸਲ ਸੁਧਾਰ ਅਤੇ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਿਭਾਗੀ ਟੀਮ ਜਿਸ ਵਿੱਚ ਡੇਅਰੀ ਵਿਕਾਸ ਇੰਸਪੈਕਟਰ ਨਵਦੀਪ ਸਿੰਘ ਨੇ ਦੁੱਧ ਦੀ ਗੁਣਵੱਤਾ ਅਤੇ ਦੁੱਧ ਤੋਂ ਬਣਦੇ ਪਦਾਰਥਾਂ ਬਾਰੇ, ਦੇਵ ਸਿਮਰਨ ਕੌਰ ਡੇਅਰੀ ਵਿਕਾਸ ਇੰਸਪੈਕਟਰ ਨੇ ਰਾਸ਼ਟਰੀ ਪਸ਼ੂ ਧੰਨ ਮਿਸ਼ਨ ਅਧੀਨ 50 ਜਨਰਲ ਅਤੇ 70% ਅ.ਜਾਤੀ ਸਬਸਿਡੀ ਤੇ ਚੱਲ ਰਹੀ ਪਸ਼ੂਆਂ ਦੇ ਬੀਮੇਂ ਦੀ ਸਕੀਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

Have something to say? Post your comment

 

More in Doaba

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ