Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਹਿਰ ਦੇ ਵਿਕਾਸ ਲਈ ਹਾਕਮ ਧਿਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਜਰੂਰੀ: ਬਲਕਾਰ ਸਿੱਧੂ

December 20, 2024 05:26 PM
SehajTimes

ਰਾਮਪੁਰਾ ਫੂਲ : ਸ਼ਹਿਰ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਚੋਣ ਜਿੱਤ ਕੇ ਨਗਰ ਕੌਂਸਲ ਪਹੁੰਚਣਾ ਬੇਹੱਦ ਜ਼ਰੂਰੀ ਹੈ। ਸੱਤਾਧਿਰ ਨਾਲ ਸੰਬੰਧਤ ਕੌਂਸਲਰ ਸਰਕਾਰ ਨਾਲ ਤਾਲਮੇਲ ਕਾਇਮ ਕਰਕੇ ਸ਼ਹਿਰ ਦੇ ਵਿਕਾਸ ਲਈ ਵਧੀਆ ਯੋਜਨਾਵਾਂ ਬਣਾਕੇ ਉਹਨਾਂ ਅਨੁਸਾਰ ਕੰਮ ਕਰ ਸਕਦੇ ਹਨ। ਸੱਤਾਧਿਰ ਨਾਲ ਸੰਬੰਧਤ ਕੌਂਸਲਰਾਂ ਨੂੰ ਆਪਣੇ ਵਾਰਡਾਂ ਦੇ ਵਿਕਾਸ ਲਈ ਸਰਕਾਰ ਤੋਂ ਫੰਡ ਲੈਣਾ ਵੀ ਸੌਖਾ ਹੁੰਦਾ ਹੈ। ਉਕਤ ਸ਼ਬਦ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਸਥਾਨਕ  ਸਥਾਨਕ ਸ਼ਹੀਦ ਭਗਤ ਸਿੰਘ ਕਲੋਨੀ ਵਿਖੇ ਆਯੋਜਿਤ ਚੋਣ ਜਲਸਿਆਂ ਦੌਰਾਨ ਵੱਡੀ ਗਿਣਤੀ ਵਿੱਚ ਸ਼ਾਮਲ ਮੁਹੱਲਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਹੇ। ਸਮੂਹ ਸ਼ਹਿਰ ਵਿੱਚ ਆਯੋਜਿਤ ਚੋਣ ਜਲਸੇ ਵਿੱਚ ਵਿਧਾਇਕ ਸਿੱਧੂ ਨੇ  ਵਾਰਡ ਨੰਬਰ 5 ਤੋਂ ਆਪ ਉਮੀਦਵਾਰ ਪਰਮਜੀਤ ਕੌਰ ਮਾਤਾ ਜੱਗਾ ਢੂਲੇਵਾਲਾ ਅਤੇ ਸ਼ਹੀਦ ਭਗਤ ਸਿੰਘ ਕਲੌਨੀ ਵਿਖੇ ਵਾਰਡ ਨੰਬਰ 13 ਤੋਂ ਆਪ ਉਮੀਦਵਾਰ ਰੁਪਿੰਦਰ ਕੌਰ ਉਰਫ ਰੂਬੀ ਢਿੱਲੋਂ, ਤੇ ਵਾਰਡ ਨੰਬਰ 11 ਤੋਂ ਦਰਸ਼ਨਾਂ ਦੇਵੀ, ਪਤਨੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਰਮਲ ਜੇਈ ਅਤੇ ਵਾਰਡ ਨੰਬਰ 12 ਤੋਂ ਇੰਦਰਜੀਤ ਬਾਵਾ ਗੋਰਾ ਤੇ ਵਾਰਡ ਨੰਬਰ 15 ਤੋਂ ਕਿਰਨਦੀਪ ਕੌਰ ਪਤਨੀ ਰੋਬੀ ਬਰਾੜ , ਵਾਰਡ ਨੰਬਰ 10 ਤੋਂ ਤਰਸੇਮ ਸ਼ਰਮਾ ਦੇ ਹੱਕ ਵਿੱਚ ਵੋਟ ਪਾਉਣ ਲਈ ਅਪੀਲ ਕਰਨ ਪਹੁੰਚੇ ਸਨ। ਵਿਧਾਇਕ ਸਿੱਧੂ ਨੇ ਕਿਹਾ ਕਿ ਪਿਛਲੇ ਦੋ ਦਹਾਕਿਆਂ ਦੌਰਾਨ ਸ਼ਹਿਰ ਨੂੰ ਦੋ ਮੰਤਰੀ ਮਿਲਣ ਦੇ ਬਾਵਜੂਦ ਸ਼ਹਿਰ ਵਿਕਾਸ ਨੂੰ ਤਰਸਦਾ ਰਿਹਾ ਹੈ। ਉਕਤ ਦੋਵਾਂ ਮੰਤਰੀਆਂ ਨੇ ਸ਼ਹਿਰ ਦੇ ਵਿਕਾਸ ਦੀ ਬਜਾਏ ਆਪਣੇ ਘਰ ਦੇ ਵਿਕਾਸ ਨੂੰ ਤਰਜੀਹ ਦਿੱਤੀ। ਜਦਕਿ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਅਤੇ ਉਹਨਾਂ (ਬਲਕਾਰ ਸਿੰਘ ਸਿੱਧੂ) ਦੇ ਵਿਧਾਇਕ ਚੁਣੇ ਜਾਣ ਤੋਂ ਬਾਦ ਸ਼ਹਿਰ ਵਿੱਚ ਤੇਜੀ ਨਾਲ ਵਿਕਾਸ ਹੋ ਰਿਹਾ ਹੈ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਸਥਾਨਕ ਫੈਕਟਰੀ ਰੋਡ ਉੱਪਰ ਸਥਿਤ ਗੀਤਾ ਭਵਨ ਦੇ ਨਾਲ ਖਾਲੀ ਪਈ ਜਗਾ ਅਤੇ ਸਥਾਨਕ ਪਟਿਆਲਾ ਮੰਡੀ ਵਿਖੇ ਖੰਡਰ ਨੁਮਾ ਹਾਲਤ ਵਿੱਚ ਪਈ ਮਾਰਕੀਟ ਕਮੇਟੀ ਵਾਲੀ ਜਗਾ ਉੱਪਰ ਦੋ ਪਾਰਕ ਬਣਾ ਕੇ ਸ਼ਹਿਰਵਾਸੀਆਂ ਨੂੰ ਸੁੰਦਰ ਸੈਰਗਾਹ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਲੰਮੇ ਸਮੇ ਤੋਂ ਖਸਤਾਹਾਲ ਸਥਾਨਕ ਬਾਈਪਾਸ ਰੋਡ ਅਤੇ ਫੂਲ ਰੋਡ ਨੂੰ ਨਵੇਂ ਸਿਰੇ ਤੋਂ ਬਣਾਇਆ ਗਿਆ। ਸਿੱਧੂ ਨੇ ਕਿਹਾ ਕਿ ਸਥਾਨਕ ਸ਼ਹਿਰ ਅੰਦਰੋਂ ਲੰਘਣ ਵਾਲੇ ਫੂਲ ਰਜਬਾਹੇ ਦੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਦੇ ਪੂਰਾ ਹੋਣ ਤੋਂ ਬਾਦ ਰਜਬਾਹੇ ਦੇ ਕਿਨਾਰੇ ਸੁੰਦਰ ਸੈਰਗਾਹ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਸਿੱਧੂ ਨੇ ਕਿਹਾ ਕਿ ਲੰਬੇ ਸਮੇ ਤੋਂ ਸ਼ਹਿਰ ਅੰਦਰ ਨਗਰ ਕੌਂਸਲ ਦੀ ਚੋਣ ਨਾ ਹੋਣ ਕਾਰਨ ਸ਼ਹਿਰ ਦੇ ਵਿਕਾਸ ਕੰਮਾਂ ਲਈ ਖਰਚ ਕੀਤੇ ਜਾਣ ਵਾਲੀ ਅੱਠ ਕਰੋੜ ਦੀ ਗ੍ਰਾਂਟ ਰੁਕੀ ਹੋਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਆਪ ਦਾ ਹਾਊਸ ਬਣਨ ਤੇ ਪਹਿਲਾਂ ਵਾਲੇ ਅੱਠ ਕਰੋੜ ਰੁਪਏ ਮਿਲਾ ਕੇ ਸੋਲਾਂ ਕਰੋੜ ਰੁਪਏ ਦੀ ਗ੍ਰਾਂਟ ਲਿਆਂਦੀ ਜਾਵੇਗੀ।

 
 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ