Monday, June 16, 2025

Chandigarh

ਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

December 20, 2024 05:50 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਕ ਪ੍ਰੈਸ ਰਾਹੀਂ , ਸ. ਸੰਧਵਾਂ ਨੇ ਚੌਟਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਭਾਰਤੀ ਰਾਜਨੀਤੀ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਅਤੇ ਹਰਿਆਣਾ ਦੇ ਪੰਜ ਵਾਰ ਬਤੌਰ ਮੁੱਖ ਮੰਤਰੀ ਦੇ ਕਾਰਜਕਾਲ ਨੂੰ ਯਾਦ ਕੀਤਾ। 89 ਸਾਲਾ ਸ੍ਰੀ ਚੌਟਾਲਾ, ਭਾਰਤ ਦੇ 6ਵੇਂ ਉਪ ਪ੍ਰਧਾਨ ਮੰਤਰੀ, ਚੌਧਰੀ ਦੇਵੀ ਲਾਲ ਦੇ ਪੁੱਤਰ ਅਤੇ ਇੰਡੀਅਨ ਨੈਸ਼ਨਲ ਲੋਕ ਦਲ ਦੇ ਸੁਪਰੀਮੋ ਸਨ। ਸ. ਸੰਧਵਾਂ ਨੇ ਚੌਟਾਲਾ ਦੇ ਹਰਿਆਣਾ ਦੇ ਲੋਕਾਂ ਪ੍ਰਤੀ ਸਮਰਪਣ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਪੀਕਰ ਨੇ ਚੌਟਾਲਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਔਖੀ ਘੜੀ ਵਿੱਚ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ।

Have something to say? Post your comment

 

More in Chandigarh

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ