Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭੀਖੀ ਖੱਟੜਾ ਇਕਾਈ ਦੇ ਮਲਾਗਰ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਬਣੇ

December 21, 2024 12:38 PM
SehajTimes

ਪਾਇਲ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਭੀਖੀ ਖੱਟੜਾ ਦੀ ਚੋਣ ਬਲਾਕ ਆਗੂ ਕਿਰਨਜੀਤ ਸਿੰਘ ਪੰਧੇਰ ਖੇੜੀ ਅਤੇ ਮਨਪ੍ਰੀਤ ਸਿੰਘ ਜੀਰਖ ਦੀ ਦੇਖ ਰੇਖ ਹੇਠ ਪਿੰਡ ਦੇ ਗੁਰੂ ਘਰ ਵਿੱਚ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਮਲਾਗਰ ਸਿੰਘ ਪ੍ਰਧਾਨ ਚੁਣੇ ਗਏ। ਇਸ ਮੌਕੇ ਗੁਰੂ ਘਰ ਵਿੱਚ ਇਕੱਤਰ ਹੋਏ ਕਿਸਾਨਾਂ-ਮਜ਼ਦੂਰਾਂ, ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਵਿੱਤ ਸਕੱਤਰ ਰਾਜਿੰਦਰ ਸਿੰਘ ਸਿਆੜ ਤੇ ਬਲਵੰਤ ਸਿੰਘ ਘੁਡਾਣੀ ਨੇ ਯੂਨੀਅਨ ਦੇ ਉਦੇਸ਼ ਮੰਗ ਪੱਤਰ ਅਤੇ ਵਿਧਾਨ ਤੋਂ ਜਾਣੂ ਕਰਵਾਇਆ। ਉਨ੍ਹਾਂ ਯੂਨੀਅਨ ਵਲ਼ੋਂ ਪਿਛਲੇ ਸਮੇਂ ਵਿੱਚ ਲੜੇ ਅਤੇ ਜੇਤੂ ਰਹੇ ਕਿਸਾਨ ਘੋਲਾਂ ਦਾ ਵਰਨਨ ਕਰਦਿਆਂ ਅੱਗੇ ਤੋ ਹੋਰ ਮਜ਼ਬੂਤ ਅਤੇ ਮਿਹਨਤਕਸ਼ ਲੋਕਾਂ ਦੇ ਸਾਂਝੇ ਘੋਲ ਲੜਨ ਦੀ ਅਣਸਰਦੀ ਲੋੜ ਤੇ ਜ਼ੋਰ ਦਿੱਤਾ। ਆਗੂਆਂ ਨੇ ਸਾਮਰਾਜੀਆਂ ਦੀ ਅਗਵਾਈ ਵਾਲੀਆਂ ਸੰਸਥਾਵਾਂ ਜਿਵੇਂ ਸੰਸਾਰ ਬੈਂਕ, ਸੰਸਾਰ ਵਪਾਰ ਸੰਸਥਾ ਆਈ ਐੱਮ ਐੱਫ਼ ਵਰਗੀਆਂ ਦੇ ਖੇਤੀ ਸੈਕਟਰ ਦੁਆਲੇ  ਬੁਣੇ ਮੱਕੜ-ਜਾਲ ਬਾਰੇ ਵੀ ਸਪਸ਼ਟ ਕੀਤਾ। ਇਸ ਚੋਣ ਵਿੱਚ ਕਿਰਨਦੀਪ ਸਿੰਘ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਖ਼ਜ਼ਾਨਚੀ, ਪਲਵਿੰਦਰ ਸਿੰਘ ਸਕੱਤਰ ਅਤੇ ਗੁਰਜੋਤ ਸਿੰਘ ਸਹਾਇਕ ਸਕੱਤਰ ਚੁਣੇ ਗਏ। ਪਿੰਡ ਵਾਸੀਆਂ ਨੇ ਅਹੁਦੇਦਾਰਾਂ ਦੇ ਨਾਲ-ਨਾਲ 11 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ। ਇਸ ਮੌਕੇ ਚੁਣੇ ਗਏ ਮੈਂਬਰਾਂ ਨੇ ਯੂਨੀਅਨ ਦੀਆਂ ਸਰਗਰਮੀਆਂ ਵਿੱਚ ਜ਼ੋਰਦਾਰ ਸ਼ਮੂਲੀਅਤ ਕਰਨ ਦਾ ਵਿਸ਼ਵਾਸ ਦਿਵਾਇਆ।

Have something to say? Post your comment

 

More in Malwa

ਘਰਵਾਲੀ ਨੂੰ ਤੋਰਨ ਤੋਂ ਸਹੁਰਿਆਂ ਨੇ ਦਿੱਤਾ ਜਵਾਬ, ਨੌਜਵਾਨ ਨੇ ਕੀਤੀ ਖੁਦਕੁਸ਼ੀ 

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ

ਭਗਵੰਤ ਮਾਨ ਸਰਕਾਰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕਰੇ : ਸੂਬਾ ਕਨਵੀਨਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ