Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਦਾਮਨ ਬਾਜਵਾ ਸ਼ਹੀਦ ਊਧਮ ਸਿੰਘ ਸਮਾਰਕ 'ਤੇ ਹੋਏ ਨਤਮਸਤਕ 

December 23, 2024 04:10 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਸੁਨਾਮ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸੁਨਾਮ ਮਾਨਸਾ ਮੁੱਖ ਸੜਕ ਤੇ ਸਥਿਤ ਸ਼ਹੀਦ ਊਧਮ ਸਿੰਘ ਦੀ ਸਮਾਰਕ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਸ਼ਹੀਦ ਦੀ ਸਮਾਰਕ ਤੇ ਨਤਮਸਤਕ ਵੀ ਹੋਏ। ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਨੇ ਕਿਹਾ ਕਿ ਮੇਰੀ ਅਤੇ ਹਰਮਨਦੇਵ ਸਿੰਘ ਬਾਜਵਾ ਦੀ ਹਮੇਸ਼ਾ ਇਹੀ ਕੋਸ਼ਿਸ਼ ਰਹੀ ਹੈ ਕਿ ਸੁਨਾਮ ਦੀ ਧਰਤੀ ਦੇ ਜੰਮਪਲ ਸ਼ਹੀਦ ਊਧਮ ਸਿੰਘ ਜੀ ਦੀ ਯਾਦ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਕਿਵੇਂ ਜਿਊਂਦਾ ਰੱਖਿਆ ਜਾ ਸਕੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਪਤਾ ਲੱਗੇ ਕਿ ਸ਼ਹੀਦ ਊਧਮ ਸਿੰਘ ਜੀ ਦੀ ਕੀ ਜੀਵਨੀ ਹੈ। ਮੈਡਮ ਦਾਮਨ ਬਾਜਵਾ ਨੇ ਕਿਹਾ ਕਿ ਭਵਿੱਖ ਵਿੱਚ ਅਕਾਲ ਪੁਰਖ ਵਾਹਿਗੁਰੂ ਜੀ ਦੇ ਅਸ਼ੀਰਵਾਦ ਨਾਲ ਅਤੇ ਸਮੂਹ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਜੀ ਦੇ ਨਾਮ ਤੇ ਵੱਡੀਆਂ ਯਾਦਗਾਰਾਂ ਬਣਾਵਾਂਗੇ ਜਿਨ੍ਹਾਂ ਨੂੰ ਦੂਰ ਦੁਰੇਡੇ ਤੋਂ ਲੋਕ ਦੇਖਣ ਆਉਣ ਤੇ ਉਸ ਸ਼ਹੀਦ ਨੂੰ ਯਾਦ ਕਰਨ। ਇਸ ਮੌਕੇ ਕੇਸਰ ਸਿੰਘ ਢੋਟ, ਗਿਆਨੀ ਜੰਗੀਰ ਸਿੰਘ ਰਤਨ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਦੇਵ ਸਿੰਘ ਹੰਝਰਾ, ਹਰਦਿਆਲ ਸਿੰਘ ਕੰਬੋਜ਼, ਤਰਸੇਮ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।

Have something to say? Post your comment