Saturday, November 01, 2025

Doaba

ਭਾਰਤ ਰਤਨ ਬਾਬਾ ਸਾਹਿਬ ਜੀ ਦੇ ਅਪਮਾਨ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਡਾ ਐਮ ਜਮੀਲ ਬਾਲੀ 

December 23, 2024 04:53 PM
SehajTimes
ਹੁਸ਼ਿਆਰਪੁਰ : ਦੇਸ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਾਰਲੀਮੈਂਟ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਜੀ ਦੇ ਕੀਤੇ ਗਏ ਅਪਮਾਨ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਉਂਨੀ ਹੀ ਘੱਟ ਹੈ ! ਇਹ ਗੱਲਾ ਦਾ ਪ੍ਰਗਟਾਵਾ ਬਾਲੀ ਹਸਪਤਾਲ ਦੇ ਐਮ ਡੀ ਅਤੇ ਉੱਘੇ ਸਮਾਜ ਸੇਵਕ ਡਾ ਐਮ ਜਮੀਲ ਬਾਲੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੀਤਾ ! ਉਹਨਾਂ ਕਿਹਾ ਕਿ  ਬਾਬਾ ਸਾਹਿਬ ਦੇ ਅਪਮਾਨ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਇਸ ਮਾਮਲੇ ਚ ਪੂਰੇ ਦੇਸ਼ ਤੋਂ ਮੁਆਫੀ ਨਾ ਮੰਗੀ ਤਾਂ ਆਉਣ ਵਾਲੇ ਦਿਨਾਂ ਵਿੱਚ ਅਮਿਤ ਸ਼ਾਹ ਨੂੰ ਵੱਡੀਆਂ ਮੁਸ਼ਕਲਾ ਦਾ ਸਾਹਮਣਾ ਕਰਨਾ ਪਏ ਸਕਦਾ ਹੈ । ਉਹਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਗ੍ਰਹਿ ਮੰਤਰੀ ਨੇ ਪਾਰਲੀਮੈਂਟ ਵਿੱਚ ਡਾ ਅੰਬੇਦਕਰ ਜੀ ਬਾਰੇ ਇਹੋ ਜਿਹੀ ਮੰਦਭਾਗੀ ਭਾਸ਼ਾ ਦੀ ਵਰਤੋ ਕੀਤੀ ਹੋਵੇ ਉਹਨਾਂ ਕਿਹਾ ਕਿ ਬਾਬਾ ਸਾਹਿਬ ਨੇ ਇੱਕ ਗਰੀਬ ਪਰਿਵਾਰ ਚੋਂ ਉੱਠ ਕੇ ਦੇਸ਼ ਵਿਦੇਸ਼ ਵਿੱਚ ਪੜ੍ਹਾਈ ਕਰਕੇ ਇੰਨੀਆਂ ਡਿਗਰੀਆਂ ਲਈਆਂ ਭਾਰਤੀ ਸੰਵਿਧਾਨ ਨੂੰ ਲਿਖਣ ਵਾਸਤੇ ਸਖਤ ਮਿਹਨਤ ਕੀਤੀ ਇਸ ਕਰਕੇ ਅੱਜ ਪੂਰੀ ਦੁਨੀਆਂ ਵਿੱਚ ਬਾਬਾ ਸਾਹਿਬ ਜੀ ਦਾ ਨਾਂ ਬਹੁਤ ਹੀ ਸਨਮਾਨ ਦੇ ਨਾਲ ਲਿਆ ਜਾਂਦਾ ਹੈ।
 
 
 

Have something to say? Post your comment

 

More in Doaba

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ