Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਭਾਰਤੀ ਸੰਵਿਧਾਨ ਦੇ ਰਚੇਤਾ  ਬਾਬਾ ਸਾਹਿਬ ਜੀ ਵਿਰੁੱਧ ਗਲਤ ਟਿੱਪਣੀਆਂ ਕਰਨ ਵਾਲੇ ਅਮਿਤ ਸ਼ਾਹ ਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ : ਬੇਗਮਪੁਰਾ ਟਾਈਗਰ ਫੋਰਸ

December 23, 2024 04:59 PM
SehajTimes
ਹੁਸ਼ਿਆਰਪੁਰ : ਭਾਰਤ ਦੇ ਗ੍ਰਹਿ ਮੰਤਰੀ ਅੰਮਿਤ ਸ਼ਾਹ ਵੱਲੋਂ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਸੰਬੰਧ ਵਿੱਚ ਕੀਤੀਆਂ ਗਲਤ ਟਿੱਪਣੀਆਂ ਸੰਵਿਧਾਨ ਅਤੇ ਦੇਸ਼ ਲਈ ਖਤਰਨਾਕ ਹਨ ਇਹਨਾਂ ਗੱਲਾਂ ਦਾ ਪ੍ਰਗਟਾਵਾ "ਬੇਗਮਪੁਰਾ ਟਾਈਗਰ ਫੋਰਸ" ਦੇ ਧਾਕੜ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਨੇ ਸਾਡੇ ਪੱਤਰਕਾਰ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ। ਉਹਨਾ ਆਰ. ਐਸ. ਐਸ. ਅਤੇ ਭਾਰਤੀ ਜਨਤਾ ਪਾਰਟੀ ਦੀ ਦੋਗਲੀ ਨੀਤੀ ਦਾ ਪਰਦਾਫਾਸ਼ ਕਰਦਿਆਂ ਕਿਹਾ ਕਿ ਇੱਕ ਪਾਸੇ ਤਾਂ ਬੀਜੇਪੀ. ਦੀ ਸਰਕਾਰ ਭਾਰਤੀ ਸੰਵਿਧਾਨ ਦੀ ਰਖਵਾਲੀ ਕਰਨ ਦਾ ਢਿੰਡੋਰਾ ਪਿੱਟ ਰਹੀ ਹੈ ਅਤੇ ਦੂਜੇ ਪਾਸੇ ਜੋ ਸੰਵਿਧਾਨ ਬਚਾਉਣ ਲਈ ਦੇਸ਼ ਪੱਧਰ ਤੇ ਸੰਘਰਸ਼ ਕਰ ਰਹੇ ਹਨ ਉਨ੍ਹਾਂ ਦਾ ਡੱਟ ਕੇ ਵਿਰੋਧ ਕਰ ਰਹੀ ਹੈ ਉਹਨਾਂ ਕਿਹਾ ਭਾਜਪਾ ਦੇਸ਼ ਵਾਸੀਆਂ ਨੂੰ ਗੁੰਮਰਾਹ ਕਰਕੇ ਇਹ ਕਹਿ ਰਹੀ ਹੈ ਕਿ ਬੀਜੇਪੀ. ਤੋਂ ਬਿਨਾਂ ਹੋਰ ਕੋਈ ਸੰਵਿਧਾਨ ਪ੍ਰਤੀ ਵਚਨਵੱਧ ਨਹੀਂ ਹੈ ਜਦਕਿ ਇਸ ਤਰ੍ਹਾਂ ਨਹੀਂ ਹੈ। ਉਹਨਾਂ ਕਿਹਾ ਕਿ ਆਰ. ਐਸ. ਐਸ. ਦਾ ਅੱਜ ਫਿਰਕਾ ਪ੍ਰਸਤੀ ਵਾਲਾ ਚਿਹਰਾ ਸਪੱਸਟ ਤੌਰ ਤੇ ਨੰਗਾ ਹੋ ਗਿਆ ਹੈ ਉਹਨਾਂ ਕਿਹਾ ਕਿ ਭਾਜਪਾ ਵਲੋਂ ਦੇਸ਼ ਭਰ ਦੇ ਅਨੁਸੂਚਿਤ ਜਾਤੀ, ਅਨੁਸੂਚਿਤ ਕਬੀਲੇ, ਐਸਸੀ -ਪੱਛੜਿਆਂ ਵਰਗ ਅਤੇ ਧਾਰਮਿਕ ਘੱਟ ਗਿਣਤੀ ਵਰਗ ਨੂੰ ਆਪਸ ਵਿੱਚ ਲੜਾ-ਲੜਾ ਕੇ ਦੇਸ਼ ਦਾ ਵਾਤਾਵਰਨ ਫਿਰਕੂ ਰੰਗ ਨਾਲ ਰੰਗਿਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਐਸਸੀ ਸਮਾਜ ਨੂੰ ਸੰਵਿਧਾਨ ਅਨੁਸਾਰ ਮਿਲੇ ਹੱਕਾਂ ਤੋਂ ਵਾਂਝੇ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਸੰਵਿਧਾਨ ਨੂੰ ਬਚਾਉਣ ਲਈ ਐਸਸੀ ਸਮਾਜ ਵੱਲੋਂ ਸੰਘਰਸ਼ ਹਰ ਭਾਰਤੀ ਦੇ ਘਰ ਦੇ ਦਰਵਾਜੇ ਤੋਂ ਸ਼ੁਰੂ ਹੋ ਕੇ ਦੇਸ਼ ਪੱਧਰ ਤੱਕ ਪਹੁੰਚ ਚੁੱਕਾ ਹੈ। ਉਹਨਾਂ ਕਿਹਾ ਕਿ ਇਨਸਾਫ ਪਸੰਦ ਦੇਸ਼ ਨਾਲ ਹਿੱਤ ਰੱਖਣ ਵਾਲੇ ਅਤੇ ਸੰਵਿਧਾਨ ਵਿੱਚ ਵਿਸ਼ਵਾਸ ਰੱਖਣ ਵਾਲਿਆਂ ਨੂੰ ਇਕੱਠੇ ਹੋ ਕੇ ਇਸ ਲੜਾਈ ਨੂੰ ਜਿੱਤ ਵੱਲ ਲਿਜਾਣ ਲਈ ਹੁਣ ਤਿਆਰ ਹੋ ਜਾਣਾ ਚਾਹੀਦਾ ਹੈ। ਬੇਗਮਪੁਰਾ ਟਾਈਗਰ ਫੋਰਸ ਦੇ ਕੌਮੀ ਪ੍ਰਧਾਨ ਨੇ ਕਿਹਾ ਕਿ ਭਾਰਤ ਰਤਨ ਬਾਬਾ ਸਾਹਿਬ ਵਲੋਂ ਲਿਖੇ ਗਏ ਸੰਵਿਧਾਨ ਵਿਰੁੱਧ ਟਿੱਪਣੀਆਂ ਕਰਨ ਵਾਲੇ ਅਮਿਤ ਸ਼ਾਹ ਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।

Have something to say? Post your comment

 

More in Doaba

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ