Thursday, February 19, 2026
BREAKING NEWS
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Chandigarh

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

December 23, 2024 05:58 PM
SehajTimes

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਹੈਂਡਲਰਾਂ ਰਾਹੀਂ ਪ੍ਰਾਪਤ ਕਰਦੇ ਸਨ ਖੇਪ: ਡੀਜੀਪੀ ਗੌਰਵ ਯਾਦਵ

ਇਸ ਮਾਡਿਊਲ ਦੇ ਬਾਕੀ ਮੈਂਬਰਾਂ ਨੂੰ ਕਾਬੂ ਕਰਨ ਲਈ ਯਤਨ ਜਾਰੀ: ਏਆਈਜੀ ਸੀਆਈ ਸੁਖਮਿੰਦਰ ਮਾਨ

ਚੰਡੀਗੜ੍ਹ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਨੇ ਇੱਕ ਗੈਂਗਸਟਰ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ ਦੋ ਆਧੁਨਿਕ 9 ਐਮ.ਐਮ. ਗਲੋਕ ਪਿਸਤੌਲਾਂ ਸਮੇਤ ਚਾਰ ਮੈਗਜ਼ੀਨਾਂ ਅਤੇ 14 ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਨੀਲ ਕੁਮਾਰ ਉਰਫ਼ ਆਸ਼ੂ ਵਾਸੀ ਰਾਊਵਾਲ, ਬਟਾਲਾ ਅਤੇ ਦਿਲਪ੍ਰੀਤ ਸਿੰਘ ਉਰਫ਼ ਦਿਲ ਵਾਸੀ ਰਾਏਮਲ, ਬਟਾਲਾ ਵਜੋਂ ਹੋਈ ਹੈ। ਮੁਲਜ਼ਮ ਸੁਨੀਲ ਉਰਫ਼ ਆਸ਼ੂ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹੈ। ਉਹ 27 ਫਰਵਰੀ 2024 ਨੂੰ ਗੁਰਦਾਸਪੁਰ ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਇਆ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲਗਾ ਹੈ ਕਿ ਮੁਲਜ਼ਮਾਂ ਨੂੰ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚੋਂ ਹਥਿਆਰਾਂ ਦੀ ਖੇਪ ਮਿਲੀ ਸੀ ਅਤੇ ਇਹ ਖੇਪ ਅੱਗੇ ਕਿਸੇ ਅਣਪਛਾਤੀ ਧਿਰ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਹਨਾਂ ਅੱਗੇ ਦੱਸਿਆ ਕਿ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਉਣ ਅਤੇ ਨੈਟਵਰਕ ਵਿੱਚ ਸ਼ਾਮਲ ਹੋਰ ਸ਼ੱਕੀ ਵਿਅਕਤੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ।
ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਪਠਾਨਕੋਟ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਸੁਨੀਲ ਕੁਮਾਰ ਅਤੇ ਦਿਲਪ੍ਰੀਤ ਸਿੰਘ ਕੁਝ ਅਣਪਛਾਤੇ ਗੈਂਗਸਟਰਾਂ ਦੇ ਸੰਪਰਕ ਵਿੱਚ ਹਨ ਅਤੇ ਹਾਲ ਹੀ ਵਿੱਚ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਸੀਆਈ ਪਠਾਨਕੋਟ ਦੀਆਂ ਟੀਮਾਂ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ ਕਰ ਲਿਆ।
ਏਆਈਜੀ ਨੇ ਦੱਸਿਆ ਕਿ ਮੁਲਜ਼ਮਾਂ ਵੱਲੋਂ ਬਰਾਮਦ ਕੀਤੀਆਂ ਗਈਆਂ ਪਿਛਲੀਆਂ ਖੇਪਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ।
ਇਸ ਸਬੰਧੀ ਐਫਆਈਆਰ ਨੰਬਰ 71 ਮਿਤੀ 21.12.2024 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 61 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।

Have something to say? Post your comment

 

More in Chandigarh

ਕੇਂਦਰ ਸਰਕਾਰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਸਲਾਹ ਵੱਲ ਧਿਆਨ ਦੇਵੇ: ਕੁਲਤਾਰ ਸਿੰਘ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸਮਾਜਿਕ ਸੁਰੱਖਿਆ ਸਕੀਮਾਂ ਹੇਠ ਜਨਵਰੀ 2026 ਤੱਕ ₹5,748 ਕਰੋੜ ਤੋਂ ਵੱਧ ਦੀ ਰਕਮ ਜਾਰੀ: ਡਾ. ਬਲਜੀਤ ਕੌਰ

ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸੈਲਾਨੀਆਂ ਦੀ ਹੋਈ ਆਮਦ: ਲਾਲ ਚੰਦ ਕਟਾਰੂਚੱਕ

ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ, ਬਰਸਾਤ ਦੇ ਮੌਸਮ ਤੋਂ ਪਹਿਲਾਂ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ

ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

5000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਫੋਰਟਿਸ ਹਸਪਤਾਲ ਮੁਹਾਲੀ ਨੂੰ ਬੰਬ ਰਾਹੀਂ ਨਿਸ਼ਾਨਾ ਬਣਾਉਣ ਵਾਲੀ ਈਮੇਲ ਨਿਕਲੀ ਅਫ਼ਵਾਹ

ਗੈਂਗਸਟਰਾਂ ’ਤੇ ਵਾਰ ਦਾ 28ਵਾਂ ਦਿਨ: ਪੰਜਾਬ ਪੁਲਿਸ ਨੇ 630 ਥਾਈਂ ਕੀਤੀ ਛਾਪੇਮਾਰੀ; 156 ਗ੍ਰਿਫ਼ਤਾਰ