Tuesday, September 16, 2025

Health

ਬਿਨਾਂ ਪ੍ਰਵਾਨਗੀ ਲਗਾਏ ਗਏ ਖੂਨਦਾਨ ਕੈਂਪਾਂ ਵਿਰੁੱਧ ਹੋਵੇਗੀ ਸਖਤ ਕਾਰਵਾਈ : ਸਿਵਲ ਸਰਜਨ

December 23, 2024 06:15 PM
SehajTimes

ਫਤਿਹਗੜ੍ਹ ਸਾਹਿਬ : ਫ਼ਤਹਿਗੜ੍ਹ ਸਾਹਿਬ ਵਿਖੇ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਹੋਣ ਵਾਲੀ ਸ਼ਹੀਦੀ ਸਭਾ ਦੌਰਾਨ ਜਿਹੜੀਆਂ ਸੰਸਥਾਵਾਂ ਜਾਂ ਵਿਅਕਤੀ ਖੂਨਦਾਨ ਜਾਂ ਹੋਰ ਮੈਡੀਕਲ ਕੈਂਪ ਲਗਾਉਣਾ ਚਾਹੁੰਦੇ ਹਨ ਤਾ ਉਹ ਸਿਹਤ ਵਿਭਾਗ ਦੀ ਪ੍ਰਵਾਨਗੀ ਲੈਣ ਉਪਰੰਤ ਹੀ ਕੈਂਪ ਲਗਾਉਣ, ਬਿਨਾਂ ਪ੍ਰਵਾਨਗੀ ਖੂਨਦਾਨ ਕੈਂਪ ਲਗਾਉਣ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਨੇ ਖੂਨਦਾਨ ਕੈਂਪ ਦੀ ਚੈਕਿੰਗ ਕਰਦਿਆਂ ਕੀਤਾ।

ਸਿਵਲ ਸਰਜਨ ਨੇ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਸਵੈ-ਸੇਵੀ ਸੰਸਥਾਵਾਂ /ਵਿਅਕਤੀਆਂ ਵੱਲੋਂ ਖੂਨ ਦਾਨ ਕੈਂਪ ਅਤੇ ਮੈਡੀਕਲ ਕੈਂਪ ਲਗਾਉਣ ਸਬੰਧੀ ਜੋ ਅਰਜੀਆਂ ਪ੍ਰਾਪਤ ਹੋ ਰਹੀਆਂ ਹਨ ਉਨ੍ਹਾਂ ਦੀ ਚੰਗੀ ਤਰਾਂ ਘੋਖ ਕੀਤੀ ਜਾ ਰਹੀ ਹੈ  ਅਤੇ ਨਿਰਧਾਰਤ ਮਾਪਦੰਡ ਅਨੁਸਾਰ ਸ਼ਰਤਾਂ ਪੂਰੀਆਂ ਕਰਨ ਵਾਲਿਆਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਪ੍ਰਵਾਨਗੀ ਦਿੱਤੀ ਜਾ ਰਹੀ ਹੈ। ਡਾ: ਦਵਿੰਦਰਜੀਤ ਕੌਰ ਨੇ ਦੱਸਿਆ ਕਿ ਸੀਨੀਅਰ ਮੈਡੀਕਲ ਅਫਸਰ ਡਾਕਟਰ ਕੇਡੀ ਸਿੰਘ ਦੀ ਅਗਵਾਈ ਹੇਠ ਬਲੱਡ ਬੈਂਕ ਦੇ ਇਨਚਾਰਜ ਡਾਕਟਰ ਪਰਵੀਨ ਕੌਰ ਸਮੇਤ ਚੈਕਿੰਗ ਟੀਮਾ ਦਾ ਗਠਨ ਕੀਤਾ ਗਿਆ ਹੈ ਇਹ ਟੀਮਾਂ ਸ਼ਹੀਦੀ ਸਭਾ ਦੌਰਾਨ ਲਗਾਏ ਗਏ ਜਾਂ ਲਗਾਏ ਜਾਣ ਵਾਲੇ ਮੈਡੀਕਲ ਕੈਂਪਾਂ ਦਾ ਨਿਰੰਤਰ ਨਿਰੀਖਣ ਕਰਨਗੀਆਂ, ਇਸ ਦੌਰਾਨ ਜੇਕਰ ਕੋਈ ਕੈਂਪ ਬਿਨਾਂ ਪ੍ਰਵਾਨਗੀ ਲੱਗਿਆ ਹੋਇਆ ਪਾਇਆ ਗਿਆ ਤਾਂ ਕੈਂਪ ਤੁਰੰਤ ਬੰਦ ਕਰਵਾਕੇ ਪ੍ਰਬੰਧਕਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Have something to say? Post your comment

 

More in Health

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ