Saturday, December 13, 2025

Chandigarh

ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ 'ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

December 23, 2024 07:57 PM
SehajTimes

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਮੈਸਰਜ਼ ਵੀ.ਪੀ. ਸੋਲਰ ਜੈਨਰੇਸ਼ਨਜ਼ ਪ੍ਰਾਈਵੇਟ ਲਿਮ. ਨੂੰ ਸੋਲਰ ਪਾਵਰ ਪਲਾਂਟ ਸਥਾਪਤ ਕਰਨ ਲਈ ਸੌਂਪਿਆ ਐਲ.ਓ.ਏ.

ਸੋਲਰ ਪਲਾਂਟ ਸਾਲਾਨਾ 400 ਮਿਲੀਅਨ ਯੂਨਿਟ ਬਿਜਲੀ ਦਾ ਕਰਨਗੇ ਉਤਪਾਦਨ; ਪੰਜਾਬ ਵਿੱਚ ਲਗਭਗ 1056 ਕਰੋੜ ਰੁਪਏ ਦਾ ਨਿਵੇਸ਼ ਆਉਣ ਦੀ ਉਮੀਦ

ਇਸ ਵੱਕਾਰੀ ਪਹਿਲਕਦਮੀ ਨਾਲ ਖੇਤੀਬਾੜੀ ਬਿਜਲੀ ਸਬਸਿਡੀ ਦੀ ਸਾਲਾਨਾ ਲਗਭਗ 176 ਕਰੋੜ ਰੁਪਏ ਦੀ ਹੋਵੇਗੀ ਬੱਚਤ

ਪੀ.ਐਸ.ਈ.ਆਰ.ਸੀ. ਵੱਲੋਂ 2.38 ਰੁਪਏ ਪ੍ਰਤੀ ਕਿਲੋਵਾਟ ਘੰਟਾ ਦੀ ਦਰ ਨਾਲ 25 ਸਾਲਾਂ ਦੇ ਪੀ.ਪੀ.ਏ ਤਹਿਤ ਸੌਰ ਊਰਜਾ ਮੁਹੱਈਆ ਕਰਵਾਉਣ ਨੂੰ ਸਹਿਮਤੀ

ਚੰਡੀਗੜ੍ਹ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਸੂਬੇ ਨੂੰ ਸੌਰ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਅਤੇ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਕੁੱਲ 264 ਮੈਗਾਵਾਟ ਸਮਰੱਥਾ ਦੇ 66 ਸੂਰਜੀ ਊਰਜਾ ਪਲਾਂਟ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹਰ ਪਲਾਂਟ 4 ਮੈਗਾਵਾਟ ਸਮਰੱਥਾ ਵਾਲਾ ਹੋਵੇਗਾ। ਉਨ੍ਹਾਂ ਅੱਜ ਇੱਥੇ ਮੈਸਰਜ਼ ਵੀ.ਪੀ. ਸੋਲਰ ਜੈਨਰੇਸ਼ਨਜ਼ ਪ੍ਰਾਈਵੇਟ ਲਿਮਟਿਡ ਨੂੰ ਸੋਲਰ ਪਾਵਰ ਪਲਾਂਟ ਸਥਾਪਤ ਕਰਨ ਲਈ ਲੈਟਰ ਆਫ਼ ਐਵਾਰਡ (ਐਲ.ਓ.ਏ.) ਸੌਂਪਿਆ। ਉਨ੍ਹਾਂ ਦੱਸਿਆ ਕਿ ਇਹ ਪਲਾਂਟ ਪੀ.ਐਸ.ਪੀ.ਸੀ.ਐਲ. ਦੇ 66-ਕੇ.ਵੀ. ਸਬ-ਸਟੇਸ਼ਨਾਂ ਨੇੜੇ ਲਗਾਏ ਜਾਣਗੇ। ਦੱਸਣਯੋਗ ਹੈ ਕਿ ਇਸ ਕੰਪਨੀ ਨੂੰ ਪਾਰਦਰਸ਼ੀ ਢੰਗ ਨਾਲ ਬੋਲੀ ਪ੍ਰਕਿਰਿਆ ਰਾਹੀਂ ਚੁਣਿਆ ਗਿਆ ਹੈ। ਇਸ ਉਪਰੰਤ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਨੇ 2.38 ਰੁਪਏ ਪ੍ਰਤੀ ਕਿਲੋਵਾਟ ਘੰਟਾ ਦੀ ਦਰ ਨਾਲ ਪੀ.ਐਸ.ਪੀ.ਸੀ. ਐਲ. ਨੂੰ 25 ਸਾਲਾਂ ਦੇ ਪੀ.ਪੀ.ਏ ਤਹਿਤ ਸੌਰ ਊਰਜਾ ਮੁਹੱਈਆ ਕਰਵਾਉਣ ਲਈ ਸਹਿਮਤੀ ਦਿੱਤੀ ਗਈ ਹੈ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੌਰ ਊਰਜਾ ਦਾ ਇਹ ਵੱਕਾਰੀ ਪ੍ਰਾਜੈਕਟ ਦਸੰਬਰ 2025 ਦੇ ਅੰਤ ਤੱਕ ਮੁਕੰਮਲ ਹੋ ਜਾਵੇਗਾ। ਇਸ ਪ੍ਰਾਜੈਕਟ ਦੇ ਚਾਲੂ ਹੋਣ 'ਤੇ ਸਾਲਾਨਾ ਲਗਭਗ 400 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਵੇਗੀ। ਇਸ ਫੀਡਰ ਪੱਧਰੀ ਸੋਲਰਾਈਜ਼ੇਸ਼ਨ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਖੇਤੀਬਾੜੀ ਬਿਜਲੀ ਸਬਸਿਡੀ ਦੇ ਲਗਭਗ 176 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਣ ਦੀ ਸੰਭਾਵਨਾ ਹੈ। ਇਹ ਪ੍ਰਾਜੈਕਟ ਰਾਜ ਦੀ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਅਹਿਮ ਯੋਗਦਾਨ ਪਾਵੇਗਾ ਅਤੇ ਇਸ ਤੋਂ ਇਲਾਵਾ ਊਰਜਾ ਦੇ ਰਿਵਾਇਤੀ ਸਰੋਤਾਂ 'ਤੇ ਨਿਰਭਰਤਾ ਘਟਾਉਣ ਦੇ ਨਾਲ-ਨਾਲ ਕਾਰਬਨ ਨਿਕਾਸੀ ਨੂੰ ਵੀ ਘੱਟ ਕਰੇਗਾ। ਇਨ੍ਹਾਂ ਸੋਲਰ ਪਾਵਰ ਪਲਾਂਟਾਂ ਤੋਂ ਪੈਦਾ ਹੋਈ ਊਰਜਾ ਨੂੰ ਸੂਬੇ ਵਿੱਚ ਡਿਸਟ੍ਰੀਬਿਊਟਿਡ ਐਨਰਜੀ ਕੰਪੋਨੈਂਟ ਆਫ਼ ਰੀਨਿਊਏਬਲ ਪਰਚੇਜ਼ ਔਬਲੀਗੇਸ਼ਨ (ਆਰ.ਪੀ.ਓ.) ਤਹਿਤ ਟੀਚਿਆਂ ਵਿੱਚ ਸ਼ਾਮਲ ਮੰਨਿਆ ਜਾਵੇਗਾ। ਸ੍ਰੀ ਅਮਨ ਅਰੋੜਾ ਨੇ ਪੇਡਾ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਨੂੰ ਸੁਚਾਰੂ ਢੰਗ ਨਾਲ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਲਗਭਗ 1,056 ਕਰੋੜ ਰੁਪਏ ਦੇ ਨਿਵੇਸ਼ ਨੂੰ ਆਕਰਸ਼ਿਤ ਕਰੇਗੀ, ਜਿਸ ਨਾਲ ਸੂਬੇ ਵਿੱਚ ਗ਼ੈਰ-ਰਵਾਇਤੀ ਊਰਜਾ ਦੇ ਖੇਤਰ ਵਿੱਚ ਹੁਨਰਮੰਦ ਅਤੇ ਅਰਧ-ਹੁਨਰਮੰਦ ਵਿਅਕਤੀਆਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਰਾਹ ਪੱਧਰਾ ਹੋਵੇਗਾ। ਇਸ ਮੌਕੇ ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ, ਜੁਆਇੰਟ ਡਾਇਰੈਕਟਰ ਸ੍ਰੀ ਰਾਜੇਸ਼ ਬਾਂਸਲ, ਮੈਸਰਜ਼ ਵੀ.ਪੀ. ਸੋਲਰ ਜਨਰੇਸ਼ਨਜ਼ ਪ੍ਰਾ. ਲਿਮ. ਦੇ ਡਾਇਰੈਕਟਰ ਸ੍ਰੀ ਪ੍ਰਮੋਧ ਚੌਧਰੀ, ਸ੍ਰੀ ਹਰਪਾਲ ਸਿੰਘ ਸੰਧੂ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ