Wednesday, September 17, 2025

Chandigarh

ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ

December 24, 2024 06:57 PM
SehajTimes

ਚੰਡੀਗੜ੍ਹ : ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿੱਚ ਸਥਿਤ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਲਈ ਈ-ਪਾਸ ਸੇਵਾ ਸ਼ੁਰੂ ਕੀਤੀ ਹੈ ਤਾਂ ਜੋ ਲੋਕਾਂ ਨੂੰ ਵਿਜ਼ਟਰ ਪਾਸ ਲਈ ਲਾਈਨਾਂ ਵਿੱਚ ਨਾ ਖੜ੍ਹਨਾ ਪਵੇ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਕਦਮ ਨਾਲ ਵਿਜ਼ਟਰ ਪਾਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਤੇ ਆਸਾਨ ਬਣਾਇਆ ਗਿਆ ਹੈ ਤਾਂ ਜੋ ਕੰਮ ਲਈ ਆਉਣ ਵਾਲੇ ਲੋਕਾਂ ਅਤੇ ਸਰਕਾਰੀ ਕਰਮਚਾਰੀਆਂ-ਅਧਿਕਾਰੀਆਂ ਨੂੰ ਪਾਸ ਬਣਾਉਣ ਲਈ ਉਡੀਕ ਨਾ ਕਰਨੀ ਪਵੇ।

ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਤਿਆਰ ਕੀਤੀ ਗਈ ਈ-ਪਾਸ ਪ੍ਰਣਾਲੀ ਨਾਗਰਿਕਾਂ ਦੇ ਨਾਲ ਨਾਲ ਸਰਕਾਰੀ ਅਧਿਕਾਰੀਆਂ ਲਈ ਵੀ ਕੰਮ ਨੂੰ ਸੌਖਾ ਕਰੇਗੀ।

ਇਸ ਨਵੀਂ ਪ੍ਰਣਾਲੀ ਦੇ ਲਾਭਾਂ ਦਾ ਜ਼ਿਕਰ ਕਰਦਿਆਂ ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਦੱਸਿਆ ਕਿ ਨਾਗਰਿਕ ਅਤੇ ਸਰਕਾਰੀ ਅਧਿਕਾਰੀ ਕੁਨੈਕਟ ਪੋਰਟਲ connect.punjab.gov.in ਰਾਹੀਂ ਜਾਂ PCS-1 ਅਤੇ PCS-2 ਦੇ ਰਿਸੈਪਸ਼ਨ ਕਾਊਂਟਰ 'ਤੇ ਸੁਵਿਧਾਜਨਕ ਤੌਰ 'ਤੇ ਵਿਜ਼ਟਰ ਪਾਸਾਂ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ। ਹੁਣ ਬਿਨੈਕਾਰ ਆਪਣੀਆਂ ਅਰਜ਼ੀਆਂ ਦੀ ਸਥਿਤੀ ਨੂੰ ਆਨਲਾਈਨ ਟਰੈਕ ਕਰ ਸਕਦੇ ਹਨ। ਏ.ਡੀ.ਓ. ਸ਼ਾਖਾ ਵੱਲੋਂ ਦਿੱਤੀਆਂ ਗਈਆਂ ਲਾਗਇਨ ਆਈ.ਡੀਜ਼. ਦੀ ਵਰਤੋਂ ਕਰਕੇ ਪਾਸ ਲਈ ਆਈਆਂ ਬੇਨਤੀਆਂ ਨੂੰ ਸਬੰਧਤ ਵਿਭਾਗ ਮਨਜ਼ੂਰ ਜਾਂ ਅਸਵੀਕਾਰ ਕਰ ਸਕਦੇ ਹਨ। ਪ੍ਰਵਾਨਿਤ ਪਾਸ ਸਿੱਧੇ ਬਿਨੈਕਾਰਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨ ਉੱਤੇ ਐਸ.ਐਮ.ਐਸ. ਜਾਂ ਵਟਸਐਪ ਰਾਹੀਂ ਭੇਜੇ ਜਾਣਗੇ। ਸਕੱਤਰੇਤ ਪਹੁੰਚਣ 'ਤੇ ਸੁਰੱਖਿਆ ਅਧਿਕਾਰੀਆਂ ਨੂੰ ਤਸਦੀਕ ਲਈ ਵਿਜ਼ਟਰ ਆਪਣਾ ਆਨਲਾਈਨ ਕਿਊ. ਆਰ. ਕੋਡ ਆਪਣੇ ਆਈ.ਡੀ. ਪਰੂਫ਼ ਸਮੇਤ ਪੇਸ਼ ਕਰਨਗੇ।

ਸ਼੍ਰੀ ਅਮਨ ਅਰੋੜਾ ਨੇ ਕਿਹਾ, "ਇਹ ਡਿਜ਼ੀਟਲ ਪਹਿਲਕਦਮੀ ਨਾਗਰਿਕ-ਕੇਂਦ੍ਰਿਤ ਸ਼ਾਸਨ ਪ੍ਰਤੀ ਸਾਡੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪ੍ਰਕਿਰਿਆ ਨੂੰ ਸੁਚਾਰੂ ਬਣਾ ਕੇ ਬੇਲੋੜੀ ਦੇਰੀ ਅਤੇ ਕਾਗਜ਼ੀ ਕਾਰਵਾਈਆਂ ਨੂੰ ਖਤਮ ਕਰਕੇ ਅਸੀਂ ਨਾਗਰਿਕਾਂ ਲਈ ਸਰਕਾਰੀ ਸੇਵਾਵਾਂ ਤੱਕ ਪਹੁੰਚ ਨੂੰ ਆਸਾਨ ਬਣਾ ਕੇ ਉਹਨਾਂ ਦੇ ਸਮੁੱਚੇ ਅਨੁਭਵ ਨੂੰ ਬਿਹਤਰ ਬਣਾ ਰਹੇ ਹਾਂ।”

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ