Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਆਂਗਣਵਾੜੀ ਸੁਪਰਵਾਈਜ਼ਰ ਬਜੁਰਗਾਂ ਦੀ ਸਿਹਤ ਸੰਭਾਲ ਲਈ ਮੋਬਾਈਲ ਐਪ ਵਿੱਚ ਡਾਟਾ ਇਕੱਠਾ ਕਰਨ : ਡਾ. ਬਲਜੀਤ ਕੌਰ

December 24, 2024 07:07 PM
SehajTimes

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜੁਰਗਾਂ ਦੀ ਭਲਾਈ ਲਈ ਕਾਰਜਸ਼ੀਲ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਭਾਗ ਸੂਬੇ ਦੇ ਬਜ਼ੁਰਗਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਇਸ ਕੜੀ ਤਹਿਤ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਵਿਭਾਗ ਦੇ ਅਧਿਕਾਰੀ ਘਰ-ਘਰ ਜਾ ਕੇ ਬਜ਼ੁਰਗਾਂ ਦੀ ਸਿਹਤ ਸਬੰਧੀ ਜਾਣਕਾਰੀ ਇੱਕਠੀ ਕਰਨਗੇ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਦੇ ਜੀਵਨ ਨੂੰ ਸੌਖਾ ਬਣਾਉਣ ਅਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਸਿਹਤ ਸਰਵੇਖਣ ਕਰਨ ਲਈ ਉਨ੍ਹਾਂ ਦੀ ਮੁਕੰਮਲ ਜਾਣਕਾਰੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਸਨਮਾਨ ਦਿੰਦੇ ਹੋਏ ਉਹਨਾਂ ਦੀ ਜ਼ਿੰਦਗੀ ਨੂੰ ਖੁਸ਼ਹਾਲ ਬਣਾਉਣਾ ਸਰਕਾਰ ਦਾ ਮੁੱਖ ਟੀਚਾ ਹੈ। ਸਾਡੇ ਬਜ਼ੁਰਗ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਹਨਾਂ ਦੀ ਸਿਹਤ ਸੰਭਾਲ ਕਰਨੀ ਸਾਡੀ ਨੈਤਿਕ ਜਿੰਮੇਵਾਰੀ ਹੈ।

ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੁਪਰਵਾਈਜ਼ਰ ਘਰ-ਘਰ ਜਾ ਕੇ ਐਮ-ਸੇਵਾ ਮੋਬਾਈਲ ਐਪ ਵਿੱਚ ਡਾਟਾ ਇਕੱਠਾ ਕਰਨਗੇ। ਮੋਬਾਈਲ ਐਪ ਹਰੇਕ ਸੁਪਰਵਾਈਜ਼ਰ ਨੂੰ ਨਿਰਧਾਰਤ ਪੈਨਸ਼ਨਰਾਂ ਦੇ ਵੇਰਵੇ ਪ੍ਰਦਰਸ਼ਿਤ ਕਰੇਗੀ। ਇਸ ਵਿੱਚ ਲਾਭਪਾਤਰੀ ਦਾ ਨਾਮ, ਪਿਤਾ/ਪਤੀ ਦਾ ਨਾਮ, ਪਿੰਡ/ਪਤਾ, ਫ਼ੋਨ ਨੰਬਰ, ਉਮਰ ਅਤੇ ਲਿੰਗ ਦੇ ਨਾਲ-ਨਾਲ ਉਹਨਾਂ ਦੀ ਸਿਹਤ ਅਤੇ ਤੰਦਰੁਸਤੀ ਦਾ ਮੁਲਾਂਕਣ ਕਰਨ ਲਈ ਤਿਆਰ ਕੀਤੇ ਗਏ ਸਰਵੇਖਣ ਸ਼ਾਮਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਜੁਰਗਾਂ ਦੀ ਫੋਟੋ, ਮ੍ਰਿਤਕ ਦੀ ਸੂਰਤ ਵਿੱਚ ਮੌਤ ਦੀ ਤਾਰੀਖ, ਮੌਤ ਸਰਟੀਫਿਕੇਟ ਅਪਲੋਡ ਕਰਕੇ ਰੀ-ਚੈਕਿੰਗ ਕੀਤੀ ਜਾਵੇ। ਉਨ੍ਹਾਂ ਨੇ ਸਿਹਤ ਸਰਵੇਖਣਾਂ ਲਈ ਬਜ਼ੁਰਗਾਂ ਨਾਲ ਸਤਿਕਾਰ ਨਾਲ ਪੇਸ਼ ਆਉਣ ਲਈ ਵੀ ਕਿਹਾ।
ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ, ਬਾਲ ਵਿਕਾਸ ਪ੍ਰਜੈਕਟ ਅਫਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਬਜੁਰਗਾਂ ਦੇ ਸਿਹਤ ਸਰਵੇਖਣ ਲਈ ਟਰੇਨਿੰਗ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਪੈਨਸ਼ਨਰਾਂ ਦੀ ਪੈਨਸ਼ਨ ਅਧੂਰੀ ਜਾਂ ਗਲਤ ਜਾਣਕਾਰੀ ਕਾਰਨ ਰੋਕੀ ਗਈ ਹੈ, ਉਹ ਡੀ.ਜੀ.ਆਰ ਹੈਲਪਲਾਈਨ (1100) ਰਾਹੀਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ