Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਾਰਜਕਾਰੀ ਇੰਜਨੀਅਰ ਰੋਹਿਤ ਜਿੰਦਲ ਨੂੰ ਪੀਸੀਐਸ ਅਫਸਰ ਵਜੋਂ ਚੁਣੇ ਜਾਣ 'ਤੇ ਵਧਾਈ

December 24, 2024 07:22 PM
SehajTimes

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਾਰਜਕਾਰੀ ਇੰਜੀਨੀਅਰ (ਪੀ.ਡਬਲਿਊ.ਡੀ) ਰੋਹਿਤ ਜਿੰਦਲ ਨੂੰ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਅਧਿਕਾਰੀ ਚੁਣੇ ਜਾਣ 'ਤੇ ਵਧਾਈ ਦਿੱਤੀ ਹੈ। ਲੋਕ ਨਿਰਮਾਣ ਮੰਤਰੀ ਨੇ ਇਸ ਮੌਕੇ ਲਗਾਤਾਰ ਸਿੱਖਦੇ ਰਹਿਣ ਅਤੇ ਪੇਸ਼ੇਵਰ ਵਿਕਾਸ ਦੇ ਮਹੱਤਵ ‘ਤੇ ਵੀ ਜੋਰ ਦਿੱਤਾ।

ਅੱਜ ਇੱਥੇ ਆਪਣੇ ਦਫ਼ਤਰ ਵਿਖੇ ਰੋਹਿਤ ਜਿੰਦਲ ਨੂੰ ਸਨਮਾਨਿਤ ਕਰਦੇ ਹੋਏ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਸ ਵੱਕਾਰੀ ਉਪਲਬਧੀ ਲਈ ਉਸ ਦੀ ਬੇਮਿਸਾਲ ਪ੍ਰਤੀਬੱਧਤਾ ਅਤੇ ਲਗਨ ਲਈ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਰੋਹਿਤ ਜਿੰਦਲ ਦਾ ਕਾਰਜਕਾਰੀ ਇੰਜੀਨੀਅਰ ਤੋਂ ਪੀਸੀਐਸ ਅਧਿਕਾਰੀ ਤੱਕ ਦਾ ਸਫ਼ਰ ਇਸ ਗੱਲ ਦੀ ਇੱਕ ਸ਼ਾਨਦਾਰ ਉਦਾਹਰਣ ਹੈ ਕਿ ਦ੍ਰਿੜਤਾ ਅਤੇ ਲਗਨ ਨਾਲ ਕੀ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਅਧਿਕਾਰੀ ਦੀ ਇਹ ਪ੍ਰਾਪਤੀ ਬਿਨਾਂ ਸ਼ੱਕ ਦੂਜਿਆਂ ਨੂੰ ਤਰੱਕੀ ਲਈ ਲਗਾਤਾਰ ਯਤਨ ਕਰਦੇ ਰਹਿਣ ਲਈ ਪ੍ਰੇਰਿਤ ਕਰੇਗੀ।

ਰੋਹਿਤ ਜਿੰਦਲ, ਜੋ ਕਿ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਵਿੱਚ ਕਾਰਜਕਾਰੀ ਇੰਜੀਨੀਅਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਨੇ ਆਪਣੇ ਸਹਿਯੋਗੀਆਂ ਅਤੇ ਉੱਚ ਅਧਿਕਾਰੀਆਂ ਵੱਲੋਂ ਮਿਲੇ ਸਹਿਯੋਗ ਅਤੇ ਹੌਸਲੇ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪੀਸੀਐਸ ਅਧਿਕਾਰੀ ਵਜੋਂ ਚੁਣੇ ਜਾਣ 'ਤੇ ਉਹ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਦੇ ਸਾਥੀਆਂ ਦੇ ਅਟੁੱਟ ਸਹਿਯੋਗ ਅਤੇ ਉੱਚ ਅਧਿਕਾਰੀਆਂ ਦੇ ਮਾਰਗਦਰਸ਼ਨ ਤੋਂ ਬਿਨਾਂ ਸੰਭਵ ਨਹੀਂ ਸੀ। ਉਨ੍ਹਾਂ ਕਿਹਾ ਕਿ ਉਹ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹਨ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ