Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Sports

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024

December 25, 2024 07:05 PM
SehajTimes

ਮੁੱਖ ਮੰਤਰੀ ਨੇ ਪੰਜਾਬ ਵਿੱਚ ਖਿਡਾਰੀਆਂ ਨੂੰ ਮੁਕਾਬਲੇ ਦੀ ਤਿਆਰੀ ਲਈ ਅਗਾਊਂ ਰਾਸ਼ੀ ਦਾ ਉਪਰਾਲਾ ਸ਼ੁਰੂ ਕੀਤਾ

ਪੈਰਿਸ ਉਲੰਪਿਕਸ ਵਿੱਚ ਦੇਸ਼ ਦੇ 100 ਖਿਡਾਰੀਆਂ ਵਿੱਚੋਂ 19 ਇਕੱਲੇ ਪੰਜਾਬ ਦੇ ਖਿਡਾਰੀ

ਕਾਂਸੀ ਦਾ ਮੈਡਲ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਵਿੱਚ 8 ਖਿਡਾਰੀ ਪੰਜਾਬ ਦੇ

ਪੰਜਾਬ ਦੇ 11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ. ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਦਿੱਤੀਆਂ

ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ 1000 ਖੇਡ ਨਰਸਰੀਆਂ ਸਥਾਪਤ ਹੋਣਗੀਆਂ, ਪਹਿਲੇ ਪੜਾਅ ਵਿੱਚ 260 ਨਰਸਰੀਆਂ ਬਣਾਉਣ ਦਾ ਕੰਮ ਸ਼ੁਰੂ

ਪਹਿਲੀ ਵਾਰ ਪੈਰਾ ਖੇਡਾਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਹਿੱਸਾ ਬਣਾਇਆ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਉਪਰਾਲਿਆਂ ਸਦਕਾ ਦੇਸ਼ ਭਰ ਵਿੱਚੋਂ ਸਾਲ 2024 ਸੂਬੇ ਦੇ ਨਾਮ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਜਿਨ੍ਹਾਂ ਕੋਲ ਖੇਡ ਮਹਿਕਮਾ ਵੀ ਹੈ, ਵੱਲੋਂ ਸਾਲ 2023 ਵਿੱਚ ਬਣਾਈ ਨਵੀਂ ਖੇਡ ਨੀਤੀ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰਨ ਨਾਲ ਸਾਲ 2024 ਵਿੱਚ ਇਸ ਨੀਤੀ ਦੇ ਸਾਰਥਿਕ ਸਿੱਟੇ ਸਾਹਮਣੇ ਆਏ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਾਲ ਪੈਰਿਸ ਓਲੰਪਿਕਸ ਵਿੱਚ ਭਾਰਤ ਦੇ ਕੁੱਲ 100 ਖਿਡਾਰੀਆਂ ਵਿੱਚੋਂ 19 ਇਕੱਲੇ ਪੰਜਾਬ ਦੇ ਸਨ। ਇਨ੍ਹਾਂ ਵਿੱਚ 10 ਹਾਕੀ ਖਿਡਾਰੀ, ਛੇ ਨਿਸ਼ਾਨੇਬਾਜ਼ੀ, ਦੋ ਅਥਲੈਟਿਕਸ ਤੇ ਇਕ ਗੌਲਫ ਦੇ ਸਨ। ਇਸ ਤੋਂ ਇਲਾਵਾ ਤਿੰਨ ਪੰਜਾਬੀ ਖਿਡਾਰੀਆਂ ਨੇ ਪੈਰਿਸ ਪੈਰਾਲੰਪਿਕਸ ਵਿੱਚ ਹਿੱਸਾ ਲਿਆ ਜਿਨ੍ਹਾਂ ਵਿੱਚ ਇਕ ਪੈਰਾ ਅਥਲੀਟ, ਇਕ ਪੈਰਾ ਬੈਡਮਿੰਟਨ ਖਿਡਾਰਨ ਤੇ ਇਕ ਪੈਰਾ ਪਾਵਰ ਲਿਫਟਰ ਸਨ। ਨਵੀਂ ਖੇਡ ਨੀਤੀ ਤਹਿਤ 22 ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦੇ ਹਿਸਾਬ ਨਾਲ ਕੁੱਲ 3.30 ਕਰੋੜ ਰੁਪਏ ਦਿੱਤੇ ਗਏ।

ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 2024 ਦੀ ਪੈਰਿਸ ਓਲੰਪਿਕਸ ਵਿੱਚ ਇਤਿਹਾਸ ਰਚਦਿਆਂ ਭਾਰਤੀ ਹਾਕੀ ਟੀਮ ਨੇ ਕਾਂਸੀ ਦਾ ਮੈਡਲ ਜਿੱਤਿਆ। ਇਸ ਵਿੱਚ 8 ਖਿਡਾਰੀ ਪੰਜਾਬ ਦੇ ਸਨ। ਮੁੱਖ ਮੰਤਰੀ ਨੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਇਨ੍ਹਾਂ ਖਿਡਾਰੀਆਂ ਨੂੰ ਪ੍ਰਤੀ ਖਿਡਾਰੀ ਇਕ ਕਰੋੜ ਰੁਪਏ ਦੇ ਇਨਾਮ ਦੇ ਹਿਸਾਬ ਨਾਲ ਕੁੱਲ 8 ਕਰੋੜ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ। ਦੋ ਪੰਜਾਬੀ ਹਾਕੀ ਖਿਡਾਰੀ ਰਿਜ਼ਰਵ ਸਨ ਜਿਨ੍ਹਾਂ ਨੂੰ 15-15 ਲੱਖ ਰੁਪਏ ਦਿੱਤੇ। ਇਸ ਤੋਂ ਇਲਾਵਾ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ ਬਾਕੀ 9 ਖਿਡਾਰੀ ਤੇ ਤਿੰਨ ਪੈਰਾ ਖਿਡਾਰੀਆਂ ਨੂੰ ਵੀ ਹਿੱਸਾ ਲੈਣ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਨਾਲ ਸਨਮਾਨਿਤ ਕੀਤਾ ।ਇਸ ਤਰ੍ਹਾਂ ਪੈਰਿਸ ਓਲੰਪਿਕਸ ਤੇ ਪੈਰਾਲੰਪਿਕਸ ਦੇ ਕੁੱਲ 22 ਪੰਜਾਬੀ ਖਿਡਾਰੀਆਂ ਨੂੰ ਤਿਆਰੀ, ਇਨਾਮ ਅਤੇ ਹਿੱਸਾ ਲੈਣ ਦੀ ਰਾਸ਼ੀ ਮਿਲਾ ਕੇ ਕੁੱਲ 13.10 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ। ਪੈਰਿਸ ਓਲੰਪਿਕ ਵਿੱਚ ਭਾਰਤੀ ਟੀਮ ਦਾ ਕਪਤਾਨ ਹਰਮਨਪ੍ਰੀਤ ਸਿੰਘ 10 ਗੋਲਾਂ ਨਾਲ ਓਲੰਪਿਕਸ ਦਾ ਟਾਪ ਸਕੋਰਰ ਵੀ ਬਣਿਆ ਜਿਸ ਨੇ ਪੰਜਾਬੀਆਂ ਦਾ ਨਾਮ ਦੁਨੀਆ ਭਰ ਵਿੱਚ ਚਮਕਾਇਆ।

ਇਸ ਸਾਲ ਪੰਜਾਬ ਦੇ 11 ਨਾਮੀਂ ਖਿਡਾਰੀਆਂ ਨੂੰ ਪੀ.ਸੀ.ਐਸ. ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਦਿੱਤੀਆਂ।ਇਨ੍ਹਾਂ ਵਿੱਚ 9 ਹਾਕੀ ਖਿਡਾਰੀਆਂ ਵਿੱਚੋਂ ਚਾਰ ਖਿਡਾਰੀਆਂ ਹਾਰਦਿਕ ਸਿੰਘ, ਰੁਪਿੰਦਰ ਪਾਲ ਸਿੰਘ, ਸਿਮਰਨਜੀਤ ਸਿੰਘ ਤੇ ਗੁਰਜੰਟ ਸਿੰਘ ਨੂੰ ਪੀ.ਸੀ.ਐਸ. ਅਤੇ ਪੰਜ ਹਾਕੀ ਖਿਡਾਰੀਆਂ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਸ਼ਮਸ਼ੇਰ ਸਿੰਘ ਤੇ ਵਰੁਣ ਕੁਮਾਰ ਅਤੇ ਇੱਕ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਤੇ ਇੱਕ ਕ੍ਰਿਕਟਰ ਹਰਮਨਪ੍ਰੀਤ ਕੌਰ ਨੂੰ ਡੀ.ਐਸ.ਪੀ. ਲਗਾਇਆ ਗਿਆ।

ਮੁੱਖ ਮੰਤਰੀ ਨੇ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸਾਲ 2023 ਵਿੱਚ ਨਵੀਂ ਖੇਡ ਨੀਤੀ ਲਾਗੂ ਕੀਤੀ। ਇਸ ਨੀਤੀ ਤਹਿਤ ਬਿਹਤਰ ਕੋਚਿੰਗ, ਖੇਡ ਸਮਾਨ ਅਤੇ ਰਿਫਰੈਸ਼ਮੈਂਟ ਵਾਲੀਆਂ ਕਲੱਸਟਰ ਪੱਧਰ ਦੀਆਂ 1000 ਖੇਡ ਨਰਸਰੀਆਂ ਸਥਾਪਤ ਕੀਤੀਆਂ ਜਾਣੀਆਂ ਹਨ। ਸਾਲ 2024 ਵਿੱਚ ਪਹਿਲੇ ਪੜਾਅ ਵਿੱਚ 260 ਨਰਸਰੀਆਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ ਜੋ ਛੇਤੀ ਅਮਲ ਵਿੱਚ ਹੋਣਗੀਆਂ।

ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕੀਤੀ ਗਈ ਤਾਂ ਕਿ ਉੱਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਦਿੱਤਾ ਜਾ ਸਕੇ। ਸਾਲ 2024 ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਤੀਜਾ ਸੀਜ਼ਨ ਸਫਲਤਾਪੂਰਵਕ ਕਰਵਾਇਆ ਗਿਆ ਜਿਸ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀਆਂ ਨੇ 37 ਖੇਡਾਂ ਦੇ 9 ਉਮਰ ਵਰਗਾਂ ਵਿੱਚ ਹਿੱਸਾ ਲਿਆ। ਮੁੱਖ ਮੰਤਰੀ ਨੇ ਪਹਿਲੀ ਵਾਰ ਪੈਰਾ ਖੇਡਾਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਹਿੱਸਾ ਬਣਾਇਆ ਗਿਆ ਹੈ ਤਾਂ ਕਿ ਹਰੇਕ ਖਿਡਾਰੀ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਸਕੇ।

Have something to say? Post your comment

More in Sports

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਦਾ ਨਿੱਘਾ ਸਵਾਗਤ

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ 'ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

ਆਲ ਇੰਡੀਆ ਸਿਵਲ ਸਰਵਿਸਿਜ਼ ਫੁੱਟਬਾਲ (ਪੁਰਸ਼) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 26 ਅਕਤੂਬਰ ਨੂੰ

ਬੀਡਬਲਯੂਐਫ਼ ਵਿਸ਼ਵ ਜੂਨੀਅਰ ਕੱਪ ਲਈ ਭਾਰਤ ਦੀ ਅਗਵਾਈ ਕਰਨਗੀਆਂ ਤਨਵੀ ਪਾਤਰੀ, ਸ਼ਾਇਨਾ ਮਨੀਮੁਥੂ

ਏਸ਼ੀਅਨ ਖੇਡਾਂ  2026 : ਅਮਨ ਸਹਿਰਾਵਤ ਨੇ ਫ੍ਰੀਸਟਾਈਲ 57 ਕਿਲੋਗ੍ਰਾਮ ’ਚ ਉਤਰੀ ਕੋਰੀਆ ਦੇ ਚੋਂਗ ਸੋਂਗ ਹਾਨ ਦਾ ਘੋਗਾ ਚਿੱਤ ਕੀਤਾ

ਏਸ਼ੀਆਈ ਖੇਡਾਂ 2026 : ਦੀਪਕ ਨੇ ਮੰਗੋਲੀਆ ਦੇ ਗੰਖੁਯਾਗ ਦੀਆਂ ਲਵਾਈਆਂ ਗੋਡਣੀਆਂ

ਏਸ਼ੀਅਨ ਖੇਡਾਂ  2026 : ਅੰਤਿਮ ਪੰਘਾਲ ਨੇ ਔਰਤਾਂ ਦੀ 53 ਕਿਲੋਗ੍ਰਾਮ ਕੁਸ਼ਤੀ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਕਰੀ ਨੇ ਏਸ਼ੀਅਨ ਖੇਡਾਂ ਦੇ ਸੋਨ ਤਗ਼ਮੇ ਤੋਂ ਬਾਅਦ ਪੁਰਸ਼ ਟੀਮ ਲਈ ਐਲਾਨੀ ਨਕਦ ਰਾਸ਼ੀ

ਏਸ਼ੀਆਈ ਖੇਡਾਂ 2026 : ਭਾਰਤੀ ਮਹਿਲਾ ਹਾਕੀ ਨੇ ਟੀਮ ਨੇ ਸਿਰਜਿਆ ਇਤਿਹਾਸ, ਚੀਨ ਨੂੰ 1-0 ਨਾਲ ਹਰਾਇਆ