Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ

December 25, 2024 07:20 PM
SehajTimes

ਸਮੂਹ ਪਿੰਡਾਂ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਖੁੱਲ੍ਹੇ ਵਿੱਚ ਸ਼ੌਚ ਮੁਕਤ ਦਰਜਾ ਪ੍ਰਾਪਤ ਕੀਤਾ

ਚੰਡੀਗੜ੍ਹ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੀ ਵਚਨਬੱਧਤਾ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਾਲ 2024 ਵਿੱਚ ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਵੱਡੇ ਟੀਚੇ ਹਾਸਲ ਕੀਤੇ। ਵਿਭਾਗ ਦੀਆਂ ਸਾਲ ਭਰ ਦੀਆਂ ਪ੍ਰਾਪਤੀਆਂ ਬਾਰੇ ਖੁਲਾਸਾ ਕਰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਦੱਸਿਆ ਕਿ ‘ਹਰ ਘਰ ਜਲ’ ਤਹਿਤ ਪੰਜਾਬ 100 ਫੀਸਦੀ ਪੇਂਡੂ ਘਰਾਂ ਨੂੰ ਪਾਈਪ ਰਾਹੀਂ ਪਾਣੀ ਦੀ ਸਪਲਾਈ ਦੇਣ ਵਾਲਾ ਦੇਸ਼ ਦਾ ਪੰਜਵਾਂ ਸੂਬਾ ਬਣਿਆ। ਪਾਣੀ ਦੀ ਗੁਣਵੱਤਾ ਅਤੇ ਪਾਣੀ ਦੀ ਕਮੀ ਦੇ ਮੁੱਦਿਆਂ ਨੂੰ ਦੂਰ ਕਰਨ ਲਈ 2174 ਕਰੋੜ ਰੁਪਏ ਦੀ ਲਾਗਤ ਨਾਲ 1706 ਪਿੰਡਾਂ ਨੂੰ ਕਵਰ ਕਰਨ ਵਾਲੇ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਚੱਲ ਰਹੇ ਹਨ। ਇਨ੍ਹਾਂ ਪ੍ਰਾਜੈਕਟਾਂ ਨਾਲ ਲਗਭਗ 25 ਲੱਖ ਆਬਾਦੀ ਅਤੇ 4 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ।

ਸ. ਮੁੰਡੀਆਂ ਨੇ ਅੱਗੇ ਦੱਸਿਆ ਕਿ ਸੂਬੇ ਦੇ ਸਾਰੇ ਪਿੰਡਾਂ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਖੁੱਲ੍ਹੇ ਵਿੱਚ ਸ਼ੌਚ ਮੁਕਤ ਦਰਜਾ ਪ੍ਰਾਪਤ ਕੀਤਾ ਹੈ। ਇਹ ਦਰਜਾ ਪ੍ਰਾਪਤ ਕਰਨ ਲਈ ਕੁੱਲ 5.64 ਲੱਖ ਵਿਅਕਤੀਗਤ ਘਰੇਲੂ ਲੈਟਰੀਨਾਂ ਅਤੇ 1340 ਕਮਿਊਨਿਟੀ ਟਾਇਲਟ ਬਣਾਏ ਗਏ ਹਨ। ਪੰਜਾਬ ਦੇ 10435 ਤੋਂ ਵੱਧ ਪਿੰਡ ਓ.ਡੀ.ਐਫ ਪਲੱਸ (ਇੱਛੁਕ) ਬਣ ਚੁੱਕੇ ਹਨ ਅਤੇ 1289 ਪਿੰਡਾਂ ਨੇ ਓ.ਡੀ.ਐਫ ਪਲੱਸ (ਮਾਡਲ) ਦਾ ਦਰਜਾ ਹਾਸਲ ਕੀਤਾ ਹੈ। ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 3366 ਪਿੰਡਾਂ ਵਿੱਚ ਅਤੇ ਗ੍ਰੇ-ਵਾਟਰ ਪ੍ਰਬੰਧਨ ਲਈ 9909 ਪਿੰਡਾਂ ਵਿੱਚ ਵੇਸਟ ਮੈਨੇਜਮੈਂਟ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਏ.ਬੀ.ਐਲ. ਮਾਨਤਾ ਪ੍ਰਾਪਤ 31 ਵਾਟਰ ਟੈਸਟਿੰਗ ਲੈਬਾਂ ਦਾ ਇੱਕ ਨੈਟਵਰਕ ਕਾਰਜਸ਼ੀਲ ਹੈ। ਇਸ ਤੋਂ ਇਲਾਵਾ ਦੋ ਮੋਬਾਈਲ ਵਾਟਰ ਟੈਸਟਿੰਗ ਲੈਬਾਂ ਹਨ ਜੋ ਪਿੰਡਾਂ ਵਿੱਚ ਮੌਕੇ 'ਤੇ ਪਾਣੀ ਦੀ ਜਾਂਚ ਕਰਨ ਵਿੱਚ ਮੱਦਦ ਕਰਦੀਆਂ ਹਨ। ਹਰੇਕ ਜ਼ਿਲ੍ਹੇ ਵਿੱਚ ਇੱਕ ਐਨ.ਏ.ਬੀ.ਐਲ. ਮਾਨਤਾ ਪ੍ਰਾਪਤ ਕਾਰਜਸ਼ੀਲ ਪ੍ਰਯੋਗਸ਼ਾਲਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੇਡਾ ਦੇ ਸਹਿਯੋਗ ਨਾਲ ਗਊਸ਼ਾਲਾਵਾਂ ਵਿੱਚ ਗੋਹੇ ਦੇ ਪ੍ਰਬੰਧਨ ਲਈ ਜ਼ਿਲ੍ਹਾ ਪੱਧਰ 'ਤੇ 20 ਬਾਇਓ ਗੈਸ ਪਲਾਂਟ ਲਗਾਏ ਗਏ ਹਨ। ਪੇਂਡੂ ਖੇਤਰਾਂ ਵਿੱਚ ਪਲਾਸਟਿਕ ਦੇ ਕੂੜੇ ਦੇ ਪ੍ਰਬੰਧਨ ਲਈ ਬਲਾਕ ਪੱਧਰ 'ਤੇ 23 ਪਲਾਸਟਿਕ ਵੇਸਟ ਪ੍ਰਬੰਧਨ ਯੂਨਿਟ ਸਥਾਪਤ ਕੀਤੇ ਗਏ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ