Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਕਿਸਾਨਾਂ ਵੱਲੋਂ ਪੰਜਾਬ ਬੰਦ ਦੇ ਸੱਦੇ ਲਈ ਲਾਮਬੰਦੀ 

December 26, 2024 07:30 PM
SehajTimes

ਸੁਨਾਮ : ਕਿਸਾਨੀ ਮੰਗਾਂ ਨੂੰ ਲੈਕੇ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਧਾਰੀ ਚੁੱਪ ਦੇ ਖਿਲਾਫ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ 30 ਦਸੰਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਵੀਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਬਲਾਕ ਟੀਮ ਵੱਲੋਂ ਸੁਨਾਮ ਬਲਾਕ ਦੇ ਪਿੰਡਾਂ ਬਿਗੜਵਾਲ, ਨੀਲੋਵਾਲ, ਨਮੋਲ, ਮੈਦੇਵਾਸ, ਛਾਜਲੀ ਅਤੇ ਸੁਨਾਮ ਸ਼ਹਿਰ ਅੰਦਰ ਪ੍ਰਚਾਰ ਕਰਕੇ ਲਾਮਬੰਦੀ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂਆਂ ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਛਾਜਲੀ, ਸਤਗੁਰ ਸਿੰਘ ਨਮੋਲ ਅਤੇ ਬੂਟਾ ਸਿੰਘ ਝਾੜੋਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਸ਼ੰਭੂ, ਖਨੌਰੀ ਅਤੇ ਰਤਨਪੁਰਾ ਬਾਰਡਰਾਂ ਉੱਪਰ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਲੇਕਿਨ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਦੋਵਾਂ ਫੋਰਮਾ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਬੰਦ ਨੂੰ ਸਫ਼ਲ ਬਣਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੀਟਿੰਗਾਂ ਕਰਕੇ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ  ਬਾਰਡਰਾਂ ਉੱਪਰ ਚੱਲ ਰਿਹਾ ਮੋਰਚਾ ਸਮੁੱਚੀ ਲੋਕਾਈ ਦਾ ਮੋਰਚਾ ਬਣ ਚੁੱਕਿਆ ਹੈ। ਬਾਰਡਰਾਂ ਤੇ ਆਪ ਮੁਹਾਰੇ ਹੋ ਰਹੇ ਵੱਡੇ ਇਕੱਠ ਇਸ ਗੱਲ ਦੀ ਗਵਾਹੀ ਭਰਦੇ ਹਨ। ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਲਗਾਤਾਰ ਮੰਗਾਂ ਦੀ ਪ੍ਰਾਪਤੀ ਤੱਕ ਜਾਰੀ ਹੈ। ਸਰੀਰਕ ਪੱਖੋਂ ਡੱਲੇਵਾਲ ਭਾਵੇਂ ਪੂਰੀ ਤਰ੍ਹਾਂ ਕਮਜ਼ੋਰ ਹੋ ਚੁੱਕੇ ਹਨ ਪਰ ਕਿਸਾਨਾਂ ਦੇ ਆਗੂ ਦਾ ਹੌਂਸਲਾ ਪੂਰੀ ਦ੍ਰਿੜਤਾ ਵਿੱਚ ਹੈ। ਦੋਵਾਂ ਮੋਰਚਿਆਂ ਵੱਲੋਂ ਲਗਾਤਾਰ ਸੰਘਰਸ਼ ਨੂੰ ਤੇਜ ਕਰਨ ਲਈ ਸਮੁੱਚੀਆਂ ਮੰਗਾਂ ਦੀ ਪ੍ਰਾਪਤੀ ਲਈ ਲਗਾਤਾਰ ਪ੍ਰੋਗਰਾਮ ਦਿੱਤੇ ਜਾ ਰਹੇ ਹਨ।

Have something to say? Post your comment

 

More in Malwa

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਕੋਚਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਉਪਰਾਲੇ

ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ

ਪਾਰਕ ਸੰਭਾਲ ਤੇ ਸ਼ੋਸ਼ਲ ਵੈਲਫੇਅਰ ਸੁਸਾਇਟੀ ਦਾ ਵਫਦ ਮੈਂਬਰ ਪਾਰਲੀਮੈਂਟ ਦੇ ਪੀ ਏ ਗੁਰਪ੍ਰੀਤ ਸਿੰਘ ਤੇ ਰੋਹਿਤ ਕੁਮਾਰ ਨੂੰ ਮਿਲਿਆ

ਪਖੰਡੀ ਬਾਬਿਆਂ ਵੱਲੋਂ ਲੋਕਾਂ ਦੀ ਆਰਥਿਕ ਤੇ ਮਾਨਸਿਕ ਲੁੱਟ ਆਦਿ ਕਰਨ ਦੇ ਵਿਰੋਧ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ-ਮਾਸਟਰ ਪਰਮਵੇਦ

"ਆਪ" ਦੀ ਸਾਬਕਾ ਕੌਂਸਲਰ ਨੇ ਪਾਰਟੀ ਨੂੰ ਆਖਿਆ ਅਲਵਿਦਾ 

ਫੁੱਟ ਪਾਊ ਤਾਕਤਾਂ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਮਾਨ

ਮਾਲਵਾ ਸਾਹਿਤ ਸਭਾ ਬਰਨਾਲਾ ਵੱਲੋਂ ਸਰੂਪ ਚੰਦ ਹਰੀਗੜ੍ਹ ਦੇ ਕਾਵਿ ਸੰਗ੍ਰਹਿ ਕਲਮ ਦੀ ਆਵਾਜ਼ ਦਾ ਲੋਕ ਅਰਪਣ

ਡਾਕਟਰ ਭੀਮ ਰਾਓ ਅੰਬੇਦਕਰ ਲਾਇਬਰੇਰੀ ਖਟੜਾ ਚੁਹਾਰਮ ਵੱਲੋਂ ਕਾਪੀਆਂ ਤੇ ਕਿਤਾਬਾਂ ਦਾ ਲੰਗਰ ਲਗਾਇਆ ਗਿਆ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਕੈਂਪ ਲਗਵਾਇਆ ਗਿਆ

ਕਾਂਗਰਸ ਸਰਕਾਰ ਆਉਣ ਤੇ ਪੇਂਡੂ ਖੇਡ ਮੇਲਿਆਂ ਨੂੰ ਹੋਰ ਵੀ ਪ੍ਰਫੁੱਲਿਤ ਕੀਤਾ ਜਾਵੇਗਾ. ਕੁਲਦੀਪ ਸਿੰਘ ਵੈਦ