Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਜਗਜੀਤ ਸਿੰਘ ਡੱਲੇਵਾਲ ਦੇ ਸਾਰੇ ਟੈਸਟ ਸਰਕਾਰੀ ਡਾਕਟਰਾਂ ਤੋਂ ਕਰਵਾਏ ਜਾਣ ਅਤੇ ਰਿਪੋਰਟ ਦੇਸ਼ ਦੇ ਅੱਗੇ ਜਨਤਕ ਕੀਤੀ ਜਾਵੇ: ਕਿਸਾਨ ਮੋਰਚਾ ਖਨੌਰੀ ਬਾਰਡਰ

December 26, 2024 08:28 PM
SehajTimes

ਖਨੌਰੀ : ਸ. ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਅੱਜ 30ਵੇਂ ਦਿਨ ਵੀ ਖਨੌਰੀ ਬਾਰਡਰ ਉੱਪਰ ਜਾਰੀ ਰਿਹਾ, ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਜੀ ਦਾ ਬਲੱਡ ਪ੍ਰੈਸ਼ਰ ਹੁਣ ਆਮ 100/70 ਰਹਿੰਦਾ ਹੈ ਜੋ ਪਹਿਲਾਂ ਆਮ 130/95 ਰਹਿੰਦਾ ਸੀ ਜੋ ਕਿ ਬਹੁਤ ਚਿੰਤਾਜਨਕ ਗੱਲ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਾਨੂੰ ਅਤੇ ਸਾਰੇ ਕਿਸਾਨ ਜਾਣਦੇ ਹਨ ਕਿ ਜਗਜੀਤ ਸਿੰਘ ਡੱਲੇਵਾਲ ਜੀ ਨੇ ਪਿੱਛਲੇ 30 ਦਿਨਾਂ ਤੋਂ ਕੁੱਝ ਨਹੀ ਖਾਧਾ ਹੈ ਅਤੇ ਪਾਣੀ ਤੋਂ ਇਲਾਵਾ ਕੁੱਝ ਵੀ ਨਹੀ ਪੀਤਾ। ਪਰ ਕੇਂਦਰ ਸਰਕਾਰ, ਰਾਜ ਸਰਕਾਰਾਂ ਅਤੇ ਕਿਸੇ ਵੀ ਸੰਵਿਧਾਨਕ ਅਦਾਰੇ ਨੂੰ ਕੋਈ ਭੁਲੇਖਾ ਨਹੀਂ ਰਹਿਣਾ ਚਾਹੀਦਾ ਇਸ ਲਈ ਸ. ਜਗਜੀਤ ਸਿੰਘ ਡੱਲੇਵਾਲ ਜੀ ਦੇ ਕੀਟੋਨ ਬਾਡੀ ਟੈਸਟ ਸਮੇਤ ਸਾਰੇ ਟੈਸਟ ਸਰਕਾਰੀ ਡਾਕਟਰਾਂ ਤੋਂ ਵੀ ਕਰਵਾਏ ਜਾਣ ਅਤੇ ਉਨ੍ਹਾਂ ਟੈਸਟਾ ਦੀ ਰਿਪੋਰਟ ਦੇਸ਼ ਦੇ ਅੱਗੇ ਜਨਤਕ ਕੀਤੀ ਜਾਵੇ। ਕਿਸਾਨ ਆਗੂਆਂ ਨੇ ਦੱਸਿਆ ਕਿ 30 ਦਸੰਬਰ ਦੇ ਪੰਜਾਬ ਬੰਦ ਦੇ ਪ੍ਰੋਗਰਾਮ ਦੀ ਤਿਆਰੀ ਲਈ ਭਲਕੇ ਖਨੌਰੀ ਮੋਰਚੇ ਵਿਖੇ ਸਮੂਹ ਧਾਰਮਿਕ, ਸਮਾਜਿਕ, ਸੱਭਿਆਚਾਰਕ, ਵਪਾਰਕ ਜਥੇਬੰਦੀਆਂ/ਯੂਨੀਅਨਾਂ ਦੀ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ 'ਪੰਜਾਬ ਬੰਦ' ਦੇ ਪ੍ਰੋਗਰਾਮ ਲਈ ਠੋਸ ਰਣਨੀਤੀ ਉਲੀਕੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਭਲਕੇ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ਵਿੱਚ ਵੀ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਦੇ ਸਮਰਥਨ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸੰਕੇਤਿਕ ਭੁੱਖ ਹੜਤਾਲ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਕੁੱਝ ਦਿਨ ਪਹਿਲਾਂ ਨੋਟੀਫਿਕੇਸ਼ਨ ਜਾਰੀ ਕਰਕੇ ਕਿਹਾ ਸੀ ਕਿ ਅਸੀਂ MSP ਉੱਪਰ 24 ਫਸਲਾਂ ਦੀ ਖਰੀਦ ਦੀ ਗਾਰੰਟੀ ਦੇਣ ਦਾ ਫੈਸਲਾ ਲੈ ਰਹੇ ਹਾਂ,ਇਸ ਲਈ ਅਸੀਂ ਦੋਵੇਂ ਮੋਰਚਿਆਂ ਦੇ ਆਗੂ ਹਰਿਆਣਾ ਸਰਕਾਰ ਤੋਂ ਪੁੱਛਣਾ ਚਾਹੁੰਦੇ ਹਨ ਕਿ ਕੀ ਕੋਈ ਵੀ ਰਾਜ ਇਸ 'ਤੇ ਸਰਕਾਰ ਆਪਣੇ ਬਲਬੂਤੇ MSP ਉੱਪਰ ਫਸਲਾਂ ਖਰੀਦਣ ਕਰਨ ਲਈ ਆਪਣੇ ਵਿੱਤੀ ਸਾਧਨਾਂ ਦਾ ਪ੍ਰਬੰਧ ਕਰ ਸਕਦੀ ਹੈ ? ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰੀ ਪੂਲ ਲਈ ਜ਼ਿਆਦਾਤਰ ਖਰੀਦ ਸੂਬਾ ਸਰਕਾਰ ਦੀਆਂ ਏਜੰਸੀਆਂ ਕਰਦੀਆਂ ਹਨ, ਜਿਸ ਦਾ ਬਜਟ ਕੇਂਦਰ ਸਰਕਾਰ ਤੋਂ ਆਉਂਦਾ ਹੈ, ਤਾਂ ਕਿ ਕੋਈ ਵੀ ਸੂਬਾ ਸਰਕਾਰ ਕੇਂਦਰ ਸਰਕਾਰ ਦੇ ਸਹਿਯੋਗ ਤੋਂ ਬਿਨਾਂ ਸਾਰੀਆਂ ਫਸਲਾਂ ਦੀ MSP ਉੱਪਰ ਖਰੀਦ ਕਰ ਸਕਦੀ ਹੈ? ਇਸ ਦਾ ਜਵਾਬ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ ਨੂੰ ਦੇਣਾ ਚਾਹੀਦਾ ਹੈ। ਅੱਜ ਇੱਥੇ ਜਗਜੀਤ ਸਿੰਘ ਡੱਲੇਵਾਲ ਦਾ ਪਤਾ ਲੈਣ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਟ ਮੰਤਰੀ ਅਮਨ ਅਰੋੜਾ, ਕੈਬਿਨਟ ਮੰਤਰੀ ਐਡਵੋਕੇਟ ਵਰਿੰਦਰ ਗੋਇਲ, ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੜਿਆ, ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਸ਼ੈਰੀ ਕਲਸੀ ਅਤੇ ਤਰਸੇਮ ਚੰਦ ਸਿੰਗਲਾ ਵੀ ਪੁਹੰਚੇ।

Have something to say? Post your comment