Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਐਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ

December 26, 2024 08:52 PM
SehajTimes

ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ‘ਤੇ ਕੀਤੇ ਹੱਲ

ਚੰਡੀਗੜ : ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਇਸ ਨਵੀਂ ਸਹੂਲਤ ਦੀ ਸ਼ੁਰੂਆਤ ਦਸਬੰਰ (2024) ਮਹੀਨੇ ‘ਚ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦਾ ਛੇਤੀ ਤੇ ਠੋਸ ਨਿਪਟਾਰਾ ਕਰਨ ਦੇ ਲਗਾਤਾਰ ਉਪਰਾਲੇ ਕੀਤੇ ਹਨ। ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ‘ਤੇ ਹੱਲ ਕੀਤੇ ਹਨ। ਸੂਬਾ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਫ਼ਰਵਰੀ 2024 ਦੌਰਾਨ ਚਾਰ ‘ਐਨ.ਆਰ.ਆਈ ਮਿਲਣੀ’ ਸਮਾਗਮ ਕਰਵਾਏ ਹਨ, ਜਿਸ ਦੌਰਾਨ ਵੱਡੀ ਗਿਣਤੀ ‘ਚ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਪੰਜਾਬ ਦੇ ਐਨ.ਆਰ.ਆਈ ਵਿਭਾਗ ਵੱਲੋਂ ਸ਼ੁਰੂ ਕੀਤੀ ‘ਆਨਲਾਈਨ ਐਨ.ਆਰ.ਆਈ ਮਿਲਣੀ’ ਨਾਮਕ ਵਿਲੱਖਣ ਸੁਵਿਧਾ ਤਹਿਤ ਵੱਖ-ਵੱਖ ਦੇਸ਼ਾਂ ‘ਚ ਰਹਿ ਰਹੇ ਪੰਜਾਬੀ ਆਪਣੇ ਵੱਖੋ-ਵਖਰੇ ਮਸਲੇ/ਸ਼ਿਕਾਇਤਾਂ ਸਿੱਧੀਆਂ ਵਿਭਾਗ ਦੇ ਮੰਤਰੀ ਅਤੇ ਸੀਨੀਅਰ ਅਧਿਕਾਰੀਆਂ ਅਤੇ ਐਨ.ਆਰ.ਆਈ ਵਿੰਗ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਧਿਆਨ ‘ਚ ਲਿਆ ਸਕਦੇ ਹਨ।


ਆਨਲਾਈਨ ਮਿਲਣੀ ‘ਚ ਵਿਭਾਗ ਦੇ ਮੰਤਰੀ, ਅਤੇ ਐਨ.ਆਰ.ਆਈ ਵਿਭਾਗ, ਪੰਜਾਬ ਦੇ ਸੀਨੀਅਰ ਅਧਿਕਾਰੀ ਅਤੇ ਐਨ.ਆਰ.ਆਈ ਵਿੰਗ ਦੇ ਸੀਨੀਅਰ ਪੁਲਿਸ ਅਧਿਕਾਰੀ ਸ਼ਾਮਲ ਹੁੰਦੇ ਹਨ ਅਤੇ ਪ੍ਰਾਪਤ ਸ਼ਿਕਾਇਤ ਦਾ ਇੱਕ-ਇੱਕ ਕਰਕੇ ਮੌਕੇ ‘ਤੇ ਹੀ ਨਿਪਟਾਰਾ ਕਰਨ ਦਾ ਯਤਨ ਕਰਦੇ ਹਨ। ਹਰ ਮਹੀਨੇ ਦੇ ਪਹਿਲੇ ਹਫਤੇ ਹੋਣ ਵਾਲੀ ਇਸ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਦੌਰਾਨ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲੀਸ ਵਿਭਾਗ ਨਾਲ ਸਬੰਧਤ ਆ ਰਹੀਆਂ ਹਨ, ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ। ਜੋ ਆਨਲਾਈਨ ਸ਼ਿਕਾਇਤਾਂ ਜ਼ਿਲ੍ਹਿਆਂ ਨਾਲ ਸਬੰਧਤ ਹੁੰਦੀਆਂ ਹਨ, ਸਬੰਧੀ ਸਬੰਧਤ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਫੋਨ ਰਾਹੀਂ ਆਦੇਸ਼ ਦਿੱਤੇ ਜਾਂਦੇ ਹਨ।


ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਜ਼ਿਲ੍ਹਿਆਂ ਦੇ ਡੀ.ਸੀਜ ਅਤੇ ਐਸ.ਐਸ.ਪੀਜ ਨੂੰ ਪ੍ਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ ‘ਤੇ ਹੱਲ ਕਰਨ ਲਈ ਕਿਹਾ ਗਿਆ ਹੈ। ਜ਼ਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਵੱਖ-ਵੱਖ ਸ਼ਿਕਾਇਤਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਦੇ ਆਦੇਸ਼ ਦਿੱਤੇ ਗਏ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ