Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

December 26, 2024 08:57 PM
SehajTimes

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਸ਼ੂ ਪਾਲਣ ਵਿਭਾਗ ਵਿੱਚ ਭਰਤੀ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇੱਕ ਦਰਜਾ ਚਾਰ ਕਰਮਚਾਰੀ ਸ਼ਾਮਲ ਹੈ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 33 ਮਹੀਨਿਆਂ ਵਿੱਚ ਤਕਰੀਬਨ 50,000 ਨੌਜਵਾਨਾਂ ਨੂੰ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਅਤੇ ਪਾਰਦਰਸ਼ੀ ਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ 'ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਜੀ.ਐਸ. ਬੇਦੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ