Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ

December 26, 2024 09:11 PM
SehajTimes

ਚੰਡੀਗੜ੍ਹ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ 'ਤੇ ਚਰਚਾ ਅਤੇ ਹੱਲ ਕਰਨਾ ਸੀ। ਪਾਵਰਕੌਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜਮ ਯੂਨੀਅਨ, ਸਰਬ ਸਿਖਿਆ ਅਭਿਆਨ ਮਿਡ-ਡੇਅ ਮੀਲ ਦਫਤਰੀ ਮੁਲਾਜਮ ਯੂਨੀਅਨ ਅਤੇ ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਾਜਮ ਯੂਨੀਅਨ ਦੇ ਨੁਮਾਇੰਦਿਆਂ ਨੇ ਇੰਨ੍ਹਾਂ ਮੀਟਿੰਗਾਂ ਦੌਰਾਨ ਆਪਣੀਆਂ ਮੰਗਾਂ ਅਤੇ ਚਿੰਤਾਵਾਂ ਨਾਲ ਸਬੰਧਤ ਮੰਗ ਪੱਤਰ ਸੌਂਪੇ। ਯੂਨੀਅਨਾਂ ਆਗੂਆਂ ਨੇ ਆਪਣੇ ਕੰਮ ਦੀਆਂ ਸਥਿਤੀਆਂ, ਨੌਕਰੀ ਦੀ ਸੁਰੱਖਿਆ ਅਤੇ ਹੋਰ ਜ਼ਰੂਰੀ ਪਹਿਲੂਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਕੈਬਨਿਟ ਸਬ-ਕਮੇਟੀ ਨਾਲ ਸਾਂਝਾ ਕੀਤਾ।

ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਨੇ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਰੱਖੀਆਂ ਮੰਗਾਂ 'ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਬਹੁਤੇ ਮੁੱਦੇ ਪਹਿਲਾਂ ਹੀ ਵਿਚਾਰੇ ਜਾ ਰਹੇ ਹਨ। ਉਨ੍ਹਾਂ ਨੇ ਜਾਇਜ਼ ਮੰਗਾਂ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ। ਸਕਾਰਾਤਮਕ ਨੋਟ 'ਤੇ ਸਮਾਪਤ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਸਰਕਾਰ ਦੀ ਹਾਂ-ਪੱਖੀ ਪਹੁੰਚ ਅਤੇ ਉਸਾਰੂ ਗੱਲਬਾਤ ਜਾਰੀ ਰੱਖਣ ਲਈ ਪ੍ਰਸ਼ੰਸਾ ਕੀਤੀ।

ਮੀਟਿੰਗਾਂ ਦੌਰਾਨ ਪਾਵਰਕੌਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜਣ ਯੂਨੀਅਨ ਦੀ ਨੁਮਾਇੰਦਗੀ ਸੂਬਾ ਪ੍ਰਧਾਨ ਅੰਗਰੇਜ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ, ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਬੁੱਟਰ, ਸੂਬਾ ਖਜ਼ਾਨਚੀ ਅਜੈ ਕੁਮਾਰ ਨੇ ਕੀਤੀ। ਸਰਬ ਸਿਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਮੁਲਾਜਮ ਯੂਨੀਅਨ ਦੀ ਨੁਮਾਇੰਦਗੀ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਪਰਵੀਨ ਸ਼ਰਮਾ, ਰਮੇਸ਼ ਸਹਾਰਨ ਅਤੇ ਨਰਿੰਦਰ ਕੁਮਾਰ ਨੇ ਕੀਤੀ। ਇਸ ਦੌਰਾਨ ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਾਜਮ ਯੂਨੀਅਨ ਦੀ ਨੁਮਾਇੰਦਗੀ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਜਨਰਲ ਸਕੱਤਰ ਸੁਖਦੀਪ ਕੌਰ ਸਰਾਂ, ਮੀਤ ਪ੍ਰਧਾਨ ਮੀਨੂੰ ਬਾਲਾ, ਸੂਬਾ ਮੀਡੀਆ ਇੰਚਾਰਜ ਅਮਨ ਸ਼ਾਸਤਰੀ ਨੇ ਕੀਤੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ