Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪੰਜਾਬ ਪੁਲਿਸ ਨੇ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਟਾਲਿਆ

December 29, 2024 11:17 PM
SehajTimes

ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ 

ਜ਼ਬਤ ਕੀਤੇ ਹਥਿਆਰ ਜੱਗੂ ਭਗਵਾਨਪੁਰੀਆ ਨੇ ਸਪਲਾਈ ਕੀਤੇ ਸਨ: ਡੀਜੀਪੀ ਗੌਰਵ ਯਾਦਵ 

ਗ੍ਰਿਫਤਾਰ ਕੀਤੇ ਗਏ ਦੋਸ਼ੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਆਪਣੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ: ਐਸਐਸਪੀ ਅਭਿਮਨਿਊ ਰਾਣਾ

ਤਰਨਤਾਰਨ : ਸੂਬੇ ਵਿੱਚੋਂ ਸੰਗਠਿਤ ਅਪਰਾਧ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਤਰਨਤਾਰਨ ਪੁਲਿਸ ਨੇ ਨਾਮੀ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਨਾਕਾਮ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਵੱਡੀ ਮਾਤਰਾ ਬਰਾਮਦ ਹੋਈ ਹੈ। 

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਬਟਾਲਾ ਦੇ ਪਿੰਡ ਭਗਵਾਨਪੁਰ ਦੇ ਗੁਰਮੀਤ ਸਿੰਘ ਉਰਫ਼ ਰਾਵਲ, ਗੁਰਦਾਸਪੁਰ ਦੇ ਪਿੰਡ ਨੂਰਪੁਰ ਦੇ ਹਰਪਾਲ ਸਿੰਘ, ਅੰਮ੍ਰਿਤਸਰ ਦੇ ਪਿੰਡ ਨਵਾਂਪਿੰਡ ਦੇ ਲਵਪ੍ਰੀਤ ਸਿੰਘ ਉਰਫ਼ ਐਨ.ਪੀ., ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਪਾਸੀਆਂ ਅਤੇ ਸੰਦੀਪ ਸਿੰਘ ਉਰਫ਼ ਗੋਲੀ ਵਾਸੀ ਕੋਟ ਖ਼ਾਲਸਾ ਵਜੋਂ ਹੋਈ ਹੈ।

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਜਿਨ੍ਹਾਂ ਵਿੱਚ ਯੂ.ਐੱਸ.ਏ. ਦੀ ਬਣੀ 9.ਐੱਮ.ਐੱਮ. ਗਲਾਕ ਪਿਸਤੌਲ, ਦੋ .32 ਬੋਰ ਦੀਆਂ ਪਿਸਤੌਲਾਂ ਅਤੇ 15 ਜਿੰਦਾ ਕਾਰਤੂਸਾਂ ਅਤੇ ਤਿੰਨ ਮੈਗਜ਼ੀਨਾਂ ਨਾਲ ਦੇਸੀ ਪਿਸਤੌਲ ਸਮੇਤ ਚਾਰ ਹਥਿਆਰ ਸ਼ਾਮਲ ਹਨ, ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਟੀਮਾਂ ਨੇ ਉਨ੍ਹਾਂ ਵੱਲੋਂ ਅਪਰਾਧ ਨੂੰ ਅੰਜਾਮ ਦੇਣ ਲਈ ਵਰਤੋਂ ਵਿੱਚ ਲਿਆਂਦੀ ਬਿਨਾਂ ਨੰਬਰ ਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਨੇ ਮੰਨਿਆ ਕਿ ਜ਼ਬਤ ਕੀਤੇ ਗਏ ਹਥਿਆਰ ਜੱਗੂ ਭਗਵਾਨਪੁਰੀਆ ਨੇ ਆਪਣੇ ਸਾਥੀ ਰਾਹੀਂ ਸਪਲਾਈ ਕੀਤੇ ਸਨ ਅਤੇ ਉਹ ਗੈਂਗਸਟਰ ਅੰਮ੍ਰਿਤਪਾਲ ਬਾਠ ਦੇ ਇਸ਼ਾਰੇ ’ਤੇ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਅਪਰਾਧੀ ਕਤਲ ਦੀ ਕੋਸ਼ਿਸ਼, ਗੈਰ-ਕਾਨੂੰਨੀ ਹਥਿਆਰ ਰੱਖਣ ਅਤੇ ਗੈਂਗ ਨਾਲ ਸਬੰਧਤ ਹਿੰਸਾ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹਨ।

ਡੀਜੀਪੀ ਨੇ ਦੱਸਿਆ ਕਿ ਤਰਨਤਾਰਨ ਖੇਤਰ ਵਿੱਚ ਹਾਲ ਹੀ ਵਿੱਚ ਇਸ ਗਿਰੋਹ ਵੱਲੋਂ ਮਿੱਥ ਕੇ ਕੀਤੇ ਇੱਕ ਕਤਲ ਵਿੱਚ ਸ਼ਾਮਲ ਸ਼ੂਟਰ ਬਾਰੇ ਅਹਿਮ ਜਾਣਕਾਰੀਆਂ ਸਾਹਮਣੇ ਆਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਤਰਨਤਾਰਨ ਅਭਿਮਨਿਊ ਰਾਣਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਹੁੰਡਈ ਕ੍ਰੇਟਾ ਕਾਰ ਵਿੱਚ ਸਵਾਰ ਸ਼ੱਕੀ ਵਿਅਕਤੀਆਂ ਦੀ ਸੂਚਨਾ ਮਿਲਣ ਤੋਂ ਬਾਅਦ ਇੰਚਾਰਜ ਸੀ.ਆਈ.ਏ. ਸਟਾਫ ਤਰਨਤਾਰਨ ਅਮਨਦੀਪ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਜੰਡਿਆਲਾ ਤੋਂ ਤਰਨਤਾਰਨ ਰੋਡ 'ਤੇ ਨਾਕਾ ਲਗਾਇਆ ਅਤੇ ਨਾਕਾਬੰਦੀ ਕਰ ਕੇ ਕਰੇਟਾ ਕਾਰ ਨੂੰ ਰੋਕਣ 'ਚ ਕਾਮਯਾਬ ਰਹੇ, ਜਿਸ ਦੇ ਸਿੱਟੇ ਵਜੋਂ ਗੁਰਮੀਤ ਸਿੰਘ ਉਰਫ਼ ਰਾਵਲ, ਲਵਪ੍ਰੀਤ ਸਿੰਘ ਉਰਫ਼ ਐਨ.ਪੀ. ਅਤੇ ਹਰਪਾਲ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਤੋਂ ਪੁੱਛਗਿੱਛ ਉਪਰੰਤ ਗੈਂਗ ਦੇ ਦੋ ਹੋਰ ਮੈਂਬਰਾਂ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਪਾਸੀਆਂ ਅਤੇ ਸੰਦੀਪ ਸਿੰਘ ਉਰਫ ਗੋਲੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਐਸਐਸਪੀ ਨੇ ਐਸਪੀ ਇਨਵੈਸਟੀਗੇਸ਼ਨ ਅਜੈਰਾਜ ਸਿੰਘ ਅਤੇ ਡੀਐਸਪੀ ਇਨਵੈਸਟੀਗੇਸ਼ਨ ਰਜਿੰਦਰ ਮਿਨਹਾਸ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਹਨਾਂ ਅੱਗੇ ਕਿਹਾ ਕਿ ਇਹ ਕਾਰਵਾਈ ਖੇਤਰ ਵਿੱਚ ਗੈਂਗ ਗਤੀਵਿਧੀਆਂ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਇੱਕ ਮਹੱਤਵਪੂਰਨ ਸਫਲਤਾ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਸਦਰ ਤਰਨਤਾਰਨ ਵਿਖੇ ਐਫਆਈਆਰ ਨੰ. 232/24 ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111 (3) ਅਤੇ ਅਸਲਾ ਐਕਟ ਦੀ ਧਾਰਾ 25 ਤੇ 27 ਤਹਿਤ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ

ਜਨਗਣਨਾ-2027 ਤਹਿਤ ਅੰਮ੍ਰਿਤਸਰ ਜ਼ਿਲ੍ਹੇ ’ਚ ਸਵੈ-ਗਣਨਾ ਦੀ ਹੋਈ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ : ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ