Tuesday, September 16, 2025

Malwa

ਪਰਮਿੰਦਰ ਢੀਂਡਸਾ ਨੇ ਨਿਰਪਾਲ ਪਾਲੀ ਦੀ ਮੌਤ ਤੇ ਦੁੱਖ ਵੰਡਾਇਆ 

December 30, 2024 12:29 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਕਨੋਈ ਦੇ ਸਾਬਕਾ ਸਰਪੰਚ ਨਿਰਪਾਲ ਸਿੰਘ ਕਨੋਈ ਦੀ ਮੌਤ ਉਪਰੰਤ ਉਨ੍ਹਾਂ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ  ਕਿਹਾ ਕਿ ਜਦੋਂ ਵੀ ਗੱਲ ਕਰਨ ਦਾ ਮੌਕਾ ਮਿਲਿਆ ਨਿਰਪਾਲ ਸਿੰਘ ਪਾਲੀ ਠੋਕ ਕੇ ਆਪਣੇ ਪਿੰਡ ਤੇ ਆਲੇ ਦੁਆਲੇ ਦੀਆਂ ਮੁਸਕਲਾਂ ਪੇਸ਼ ਕਰਦਾ ਤੇ ਸਮੱਸਿਆਵਾਂ ਨੂੰ ਹੱਲ ਕਰਨ ਦੀ ਸਲਾਹ ਵੀ ਦਿੰਦਾ ਜਿਸ ਕਰਕੇ ਉਸਦੇ ਕਾਰਜਕਾਲ ਦੌਰਾਨ ਪਿੰਡ ਦਾ ਵਿਕਾਸ ਵੀ ਹੋਇਆ ਤੇ ਪਿੰਡ ਦੇ ਸਾਰੇ ਰਾਹ ਵੀ ਸੜਕਾਂ ਵਿਚ ਬਦਲੇ। ਉਨ੍ਹਾਂ ਨਿਰਪਾਲ ਸਿੰਘ ਦੀ ਮੌਤ ਉੱਤੇ ਗਹਿਰਾ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਤੇ ਸਮਾਜ ਲਈ ਕੀਤੀਆਂ ਘਾਲਣਾਵਾਂ ਦੀ ਯਾਦ ਛੱਡ ਗਿਆ।ਉਸਦਾ ਜ਼ਜ਼ਬਾ, ਨੇਕ ਸੁਭਾਅ ਤੇ ਫ਼ੱਕਰਾਂ ਵਾਲੀ ਨੀਅਤ ਲੋਕਾਂ ਨੂੰ ਹਮੇਸ਼ਾ ਯਾਦ ਰਹੇਗੀ।ਇਸ ਮੌਕੇ ਸਾਬਕਾ ਸਰਪੰਚ ਗੁਰਤੇਜ ਸਿੰਘ, ਗੁਰਮੀਤ ਸਿੰਘ ਜੌਹਲ, ਰਵਿੰਦਰਪਾਲ ਸਿੰਘ ਟੀਟੂ, ਹਰਪ੍ਰੀਤ ਸਿੰਘ ਢੀਂਡਸਾ, ਸੁਖਜਿੰਦਰ ਸਿੰਘ ਪ੍ਰਧਾਨ, ਗੁਰਜੀਤ ਸਿੰਘ ਤੂਰ, ਜੀਵਨਜੋਤ ਸਿੰਘ ਤੂਰ, ਸੁਰਜੀਤ ਸਿੰਘ, ਗੁਰਧਿਆਨ ਸਿੰਘ, ਬਿੱਟੂ ਕਨੋ਼ਈ ਤੇ ਬਹਾਦਰ ਸਿੰਘ ਸਮੇਤ ਪਤਵੰਤੇ ਸੱਜਣ ਮੌਜੂਦ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ