Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨਿਰੰਤਰ ਕੀਤਾ ਜਾਂਦਾ ਯੋਗਾ ਅਭਿਆਸ  ਚਿੰਤਾ ਘਟਾਉਂਦਾ ਹੈ ਅਤੇ ਸਰੀਰ ਵਿੱਚ ਲਚਕਤਾ ਵਧਾਉਂਦਾ ਹੈ-ਐਸ.ਡੀ.ਐਮ. ਡੇਰਾਬੱਸੀ ਅਮਿਤ ਗਪਤਾ

December 30, 2024 01:27 PM
SehajTimes

ਡੇਰਾਬੱਸੀ : ਐਸ.ਡੀ.ਐਮ, ਡੇਰਾਬੱਸੀ, ਅਮਿਤ ਗੁਪਤਾ ਨੇ ਦੱਸਿਆ ਕਿ ਸੀ ਐਮ ਦੀ ਯੋਗਸ਼ਾਲਾ ਅਧੀਨ ਲੱਗਦੀਆਂ ਵੱਖ-ਵੱਖ ਯੋਗਸ਼ਾਲਾਵਾਂ ਸ਼ਹਿਰ ਵਾਸੀਆਂ ਲਈ ਭਰਪੂਰ ਲਾਹੇਵੰਦ ਸਿੱਧ ਹੋ ਰਹੀਆਂ ਹਨ। ਸੂਬਾ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਤੰਦਰੁਸਤ ਸਿਹਤ ਦੇਣ ਦੇ ਮਿਸ਼ਨ ਤਹਿਤ ਸ਼ੁਰੂ ਕੀਤੀ ਸੀ ਐੱਮ ਦੀ ਯੋਗਸ਼ਾਲਾ ਇੱਕ ਬਹੁਤ ਹੀ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਯੋਗਾ ਅਭਿਆਸ ਨਾਲ ਮਨੁੱਖ ਚਿੰਤਾ ਮੁਕਤ ਹੁੰਦਾ ਹੈ ਅਤੇ ਇਸ ਨਾਲ ਸਰੀਰ ਵਿੱਚ ਲਚਕਤਾ ਵੀ ਵਧਦੀ ਹੈ। ਉਨ੍ਹਾਂ ਨੇ ਦੱਸਿਆ ਕਿ ਯੋਗਾ ਟ੍ਰੇਨਰ ਬਬਿਤਾ ਰਾਣੀ ਵੱਲੋਂ ਡੇਰਾਬੱਸੀ ਵਿਖੇ ਰੋਜ਼ਾਨਾ 6 ਯੋਗਾ ਕਲਾਸਾਂ ਲਗਾਈਆ ਜਾ ਰਹੀਆਂ ਹਨ। ਉਨ੍ਹਾਂ ਵੱਲੋਂ ਪਹਿਲੀ ਕਲਾਸ ਗਿੱਲ ਕਾਲੋਨੀ ਵਿਖੇ ਸਵੇਰੇ 5.20 ਤੋਂ 6.20 ਵਜੇ ਤੱਕ, ਦੂਜੀ ਕਲਾਸ ਸ਼ਕਤੀ ਨਗਰ ਪਾਰਕ ਵਿਖੇ ਸਵੇਰੇ 6.30 ਤੋਂ 7.30 ਵਜੇ ਤੱਕ, ਤੀਜੀ ਕਲਾਸ ਅਨਾਜ ਮੰਡੀ ਗੁਰੂ ਅਗੰਦ ਦੇਵ ਜੀ ਗੁਰਦੁਆਰਾ ਵਿਖੇ ਸਵੇਰੇ 10.00 ਤੋਂ 11.00 ਵਜੇ ਤੱਕ, ਚੌਥੀ ਕਲਾਸ ਰਵੀਦਾਸ ਭਵਨ ਵਿਖੇ ਸਵੇਰੇ 11.05 ਤੋਂ 12.05 ਵਜੇ ਤੱਕ, ਪੰਜਵੀਂ ਕਲਾਸ ਫੋਰੈਸਟ ਪਾਰਕ ਵਿਖੇ ਦੁਪਿਹਰ 3.50 ਤੋਂ 4.50 ਵਜੇ ਤੱਕ ਛੇਵੀਂ ਅਤੇ ਆਖਰੀ ਕਲਾਸ ਜੈਨ ਸਥਾਨਕ ਵਿਖੇ ਸ਼ਾਮ 4.00 ਵਜੇ ਤੋਂ 5.00 ਵਜੇ ਤੱਕ ਲਾਈ ਜਾਂਦੀ ਹੈ।
     ਯੋਗਾ ਟ੍ਰੇਨਰ ਬਬਿਤਾ ਰਾਣੀ ਦਾ ਕਹਿਣਾ ਹੈ ਕਿ ਯੋਗਾ ਅਭਿਆਸ ਦੇ ਮਨੁੱਖੀ ਸਰੀਰ ਨੂੰ ਬਹੁਤ ਫਾਇਦੇ ਹਨ। ਲਗਾਤਾਰ ਯੋਗਾ ਅਭਿਆਸ ਮਨੁੱਖ ਦੀ ਨੀਂਦ ਨੂੰ ਬਿਹਤਰ ਬਣਾਉਂਦਾ ਹੈ। ਇਸ ਦੇ ਲਗਾਤਾਰ ਅਭਿਆਸ ਕਰਨ ਨਾਲ ਨਾ ਸਿਰਫ਼ ਚੰਗੀ ਨੀਂਦ ਮਿਲਦੀ ਹੈ ਬਲਕਿ ਯੋਗਾ ਕਰਨ ਨਾਲ ਆਤਮ ਵਿਸ਼ਵਾਸ ਵੀ ਵਧਦਾ ਹੈ ਅਤੇ ਮਾਸ਼ਪੇਸ਼ੀਆਂ ਵਿੱਚ ਵਧੇਰੇ ਲਚਕਤਾ ਆਉਂਦੀ ਹੈ। ਇਸ ਲਈ ਲਗਾਤਾਰ ਯੋਗਾ ਅਭਿਆਸ ਕਰਨਾ ਸਰੀਰ ਲਈ ਹਰ ਤਰ੍ਹਾਂ ਲਾਹੇਵੰਦ ਹੁੰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਉਸਦੀਆਂ ਰੋਜ਼ਾਨਾ ਲੱਗਣ ਵਾਲੀਆ ਯੋਗਾ ਕਲਾਸਾਂ ਵਿੱਚ ਲੋਕ ਰੋਗ ਮੁਕਤੀ ਦੇ ਨਾਲ ਨਾਲ ਖੁਸ਼ਹਾਲ ਜੀਵਨ ਵੀ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਯੋਗਾ ਕਲਾਸ ਲਈ ਕੋਈ ਫ਼ੀਸ ਨਹੀਂ ਵਸੂਲੀ ਜਾਂਦੀ ਅਤੇ ਕੋਈ ਵੀ ਵਿਅਕਤੀ ਇਸ ਲਈ ਸੀ ਐਮ ਦੀ ਯੋਗਸ਼ਾਲਾ ਪੋਰਟਲ ’ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 ਵੀ ਹੈ, ਜਿਸ ਤੇ ਸੰਪਰਕ ਕਰਕੇ ਉਹ ਲੋਕ ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ