Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸੇਵਾ ਕਰਨ ਬਦਲੇ ਹੋਈਆਂ ਸ਼ਹਾਦਤਾਂ ਤੋਂ ਸਬਕ ਸਿੱਖਾਂ ਦੀ ਲੋੜ : ਪ੍ਰੋ. ਬਡੁੰਕਰ 

December 30, 2024 01:37 PM
SehajTimes

ਪਟਿਆਲਾ  : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿਹਾ ਕਿ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਠੰਡੇ ਬੁਰਜ ਵਿੱਚ ਮੁਗਲ ਹਕੂਮਤ ਪਾਸੋਂ ਠੰਡੇ ਬੁਰਜ ਪਿੱਛੇ ਮੁਗਲ ਹਕੂਮਤ ਵੱਲੋਂ ਵੱਲੋਂ ਪੋਹ ਮਹੀਨੇ ਦੀਆਂ ਠੰਡੋ ਠਾਰ ਰਾਤਾਂ ਵਿੱਚ ਗਰਮ ਦੁੱਧ ਪਿਲਾਉਣ ਦੀ ਸੇਵਾ ਕਰਨ ਵਾਲੇ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਅਤੇ ਸੋਨੇ ਦੀਆਂ ਖੜੀਆਂ ਮੋਹਰਾਂ ਪ੍ਰਾਪਤ ਕਰਕੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਸੰਸਕਾਰ ਕਰਨ ਲਈ ਜਗ੍ਹਾ ਖਰੀਦਣ ਵਾਲੇ ਗੁਰੂ ਘਰਾਂ ਦੇ ਨਿਸ਼ਕਾਮ ਸੇਵਕ ਦੀਵਾਨ ਟੋਡਰ ਮਲ ਨੂੰ ਪਰਿਵਾਰ ਸਮੇਤ ਕੋਹਲੂ ਵਿੱਚ ਪੀੜ ਕੇ ਸ਼ਹੀਦ ਕਰ ਦਿੱਤਾ ਗਿਆ ਸੀ।

 ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਬਾਅਦ 28 ਦਸੰਬਰ 1704 ਨੂੰ ਇਹਨਾਂ ਮਹਾਨ ਸੇਵਕਾਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸਹਾਇਤਾ ਕਰਨ ਬਦਲੇ ਪਰਿਵਾਰਾਂ ਸਮੇਤ ਕੋਲੂ ਵਿੱਚ ਪੀੜ ਕੇ ਕੀਮਾ ਕੀਮਾ ਕਰਕੇ ਸ਼ਹੀਦ ਕਰ ਦਿੱਤਾ ਗਿਆ ਸੀ। ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜਿੱਥੇ ਨਿੱਕੀਆਂ ਜਿੰਦਾਂ ਵੱਡੇ ਸਾਕੇ ਦੀ ਮਿਸਾਲ ਦੁਨੀਆਂ ਦੇ ਕਿਧਰੇ ਵੀ ਕੋਨੇ ਵਿੱਚ ਨਹੀਂ ਮਿਲਦੀ, ਉੱਥੇ ਹੀ ਅਜਿਹੇ ਨਿਸ਼ਕਾਮ ਗੁਰੂ ਘਰਾਂ ਦੇ ਸੇਵਕਾਂ ਦੀ ਸ਼ਹਾਦਤ ਵੀ ਨਹੀਂ ਦੇਖਣ ਨੂੰ ਮਿਲਦੀ ਤੇ ਅਜਿਹੀਆਂ ਲਾਸਾਨੀਆਂ ਕੁਰਬਾਨੀਆਂ ਤੋਂ ਅੱਜ ਸਬਕ ਸਿੱਖਣ ਦੀ ਲੋੜ ਹੈ ਕਿਸ ਤਰ੍ਹਾਂ ਗੁਰੂ ਘਰ ਦੇ ਲਈ, ਗੁਰੂ ਲਈ, ਧਰਮ ਈਮਾਨ ਲਈ ਬਹੁਤ ਵੱਡੀਆਂ ਕੁਰਬਾਨੀਆਂ ਕੀਤੀਆਂ ਗਈਆਂ ਤੇ ਇਨ੍ਹਾਂ ਨਿਸ਼ਕਾਮ ਸੇਵਕਾਂ ਨੂੰ ਪਰਿਵਾਰਾਂ ਸਮੇਤ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸਹਾਇਤਾ ਕਰਨ ਬਦਲੇ ਕੋਹਲੂ ਵਿੱਚ ਪੀੜ ਕੇ ਸ਼ਹੀਦ ਕਰ ਦਿੱਤਾ ਗਿਆ ਹੋਵੇ। 

Have something to say? Post your comment