Thursday, April 16, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਿਸਾਨਾਂ ਨੇ ਛਾਜਲੀ ਵਿਖੇ ਕੀਤੀ ਸੜਕੀ ਆਵਾਜਾਈ ਠੱਪ 

December 30, 2024 06:11 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਕਿਸਾਨੀ ਮੰਗਾਂ ਲਾਗੂ ਨਾ ਕਰਨ ਦੇ ਰੋਸ ਵਜੋਂ ਪਿਛਲੇ 35 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਮਾਇਤ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਸੋਮਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਕਾਰਕੁਨਾਂ ਨੇ  ਛਾਜਲੀ, ਕੁਲਾਰ ਖ਼ੁਰਦ ਅਤੇ ਲੌਂਗੋਵਾਲ ਵਿਖੇ ਧਰਨਾ ਦੇਕੇ ਸੜਕੀ ਆਵਾਜਾਈ ਠੱਪ ਕੀਤੀ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਆਗੂ ਡੱਲੇਵਾਲ ਦੀ ਜਾਨ ਦੀ ਪ੍ਰਵਾਹ ਨਹੀਂ ਕੀਤੀ ਜਾ ਰਹੀ। ਜਥੇਬੰਦੀ ਦੇ ਆਗੂਆਂ ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਛਾਜਲੀ, ਕੁਲਵਿੰਦਰ ਸਿੰਘ ਸੋਨੀ ਅਤੇ ਹੈਪੀ ਨਮੋਲ ਨੇ ਕਿਹਾ ਕਿ ਜਿਣਸਾਂ ਦੇ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪਿਛਲੇ ਦਸ ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਕਿਸਾਨਾਂ ਵੱਲੋਂ ਸੰਘਰਸ਼ ਲੜਿਆ ਜਾ ਰਿਹਾ ਹੈ ਬਾਵਜੂਦ ਇਸਦੇ ਕੇਂਦਰ ਸਰਕਾਰ ਮੂਕ ਦਰਸ਼ਕ ਬਣਕੇ ਬੈਠੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਦੀ ਪੂਰਤੀ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 35 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਹਨ ਜਿਸ ਕਾਰਨ ਉਨ੍ਹਾਂ ਸਿਹਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈਕੇ ਮੁਲਕ ਦੀ ਸਿਖਰਲੀ ਅਦਾਲਤ ਵੀ ਚਿੰਤਾ ਜ਼ਾਹਰ ਕਰ ਰਹੀ ਹੈ ਲੇਕਿਨ ਕੇਂਦਰ ਸਰਕਾਰ ਦਾ ਕੋਈ ਨੁਮਾਇੰਦਾ ਕਿਸਾਨ ਯੂਨੀਅਨ ਦੇ ਆਗੂਆਂ ਨਾਲ ਗੱਲਬਾਤ ਕਰਨ ਤੋਂ ਜਿਝਕ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਪੁਲਿਸ ਰਾਹੀਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਬਾਰਡਰ ਤੋਂ ਚੁੱਕਣ ਦੀ ਕੋਸ਼ਿਸ਼ ਕੀਤੀ ਤਾਂ ਸਿੱਟੇ ਭਿਆਨਕ ਨਿਕਲਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਭੇਜਿਆ ਖੇਤੀ ਨੀਤੀ ਦਾ ਖਰੜਾ ਕਿਸਾਨੀ ਨੂੰ ਬਰਬਾਦ ਕਰ ਦੇਵੇਗਾ ਇਸ ਨੂੰ ਲਾਗੂ ਨਹੀਂ ਕਰਨ ਦਿੱਤਾ ਜਾਵੇਗਾ।

Have something to say? Post your comment

 

More in Malwa

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ 2.50 ਕਰੋੜ ਰੁਪਏ ਨਾਲ ਵਿਕਾਸ ਕੰਮ ਸ਼ੁਰੂ ਕਰਨ ਦਾ ਐਲਾਨ

ਮੁਹੰਮਦ ਮੁਸਤਫਾ ਸਾਬਕਾ ਡੀ.ਜੀ.ਪੀ ਪੰਜਾਬ ਵੱਲੋਂ ਸ਼ਮਸ਼ੂਦੀਨ ਚੌਧਰੀ ਅਤੇ ਹੋਰ ਵਿਅਕਤੀਆਂ ਦੇ ਖਿਲਾਫ ਬੀ.ਐਨ.ਐਸ ਅਤੇ ਆਈ ਟੀ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਸਾਈਬਰ ਕ੍ਰਾਈਮ ਮਲੇਰਕੋਟਲਾ ਵਿਖੇ ਕਰਵਾਇਆ ਗਿਆ ਮੁਕੱਦਮਾ ਦਰਜ

ਬਠਿੰਡਾ ਦਿਹਾਤੀ ਕਾਂਗਰਸ ਨੂੰ ਮਿਲੀ ਮਜ਼ਬੂਤੀ ਜਗਮੀਤ ਸਿੰਘ ਘੜੈਲੀ ਮੀਤ ਪ੍ਰਧਾਨ ਨਿਯੁਕਤ

ਕੋਟਕਪੂਰਾ ਵਿੱਚ 2 ਮਈ ਨੂੰ ਸਜੇਗਾ ਬਾਬਾ ਸ਼ਿਆਮ ਜੀ ਦਾ ਸੁੰਦਰ ਦਰਬਾਰ : ਧੀਰ/ਸਿੰਗਲਾ

ਬਠਿੰਡਾ ਵਿੱਚ ਡਾ. ਭੀਮ ਰਾਓ ਅੰਬੇਦਕਰ ਦਾ 135ਵਾਂ ਜਨਮਦਿਨ ਉਤਸ਼ਾਹ ਨਾਲ ਮਨਾਇਆ

ਰਾਮਪੁਰਾ ਫੂਲ ਵਿੱਚ 19 ਅਪ੍ਰੈਲ ਨੂੰ ਬਾਲਾ ਜੀ ਦਾ ਵਿਸ਼ਾਲ ਸੰਕੀਰਤਨ ਤੇ ਭੰਡਾਰਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਦੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਖਨੌਰੀ ਮੰਡੀ ਵਿੱਚ ਕਣਕ ਦੀ ਖਰੀਦ ਦੀ ਸ਼ੁਰੂਆਤ

ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣਦੇ ਹਨ ਮਿਹਨਤੀ ਵਿਦਿਆਰਥੀ: ਉਪ-ਕੁਲਪਤੀ ਡਾ. ਜਗਦੀਪ ਸਿੰਘ

ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ