Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਾਕਿਯੂ ਉਗਰਾਹਾਂ ਨੇ ਫੂਕੀ ਕੇਂਦਰ ਸਰਕਾਰ ਦੀ ਅਰਥੀ 

December 30, 2024 06:28 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਕਿਸਾਨੀ ਮੰਗਾਂ ਨੂੰ ਲੈਕੇ ਕਿਸਾਨ ਮਜ਼ਦੂਰ ਯੂਨੀਅਨ ਦੇ ਦੋਵੇਂ ਫੋਰਮਾ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਸੁਨਾਮ ਵੱਲੋਂ ਸੋਮਵਾਰ ਨੂੰ ਪਿੰਡ ਉਗਰਾਹਾਂ ਵਿਖੇ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਆਉਣ ਵਾਲੇ ਸੰਘਰਸ਼ਾਂ ਲਈ ਵਧਵੀ ਮੀਟਿੰਗ ਕਰਕੇ ਲਾਮਬੰਦੀ ਸ਼ੁਰੂ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਚਾਰ ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਹਰਿਆਣਾ ਅਤੇ ਪੰਜਾਬ ਦੀ ਮਹਾਂ ਪੰਚਾਇਤ ਟੋਹਾਨਾ ਵਿੱਚ ਕੀਤੀ ਜਾ ਰਹੀ ਮਹਾਂ ਪੰਚਾਇਤ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਦਾ ਭੁਲੇਖਾ ਖਤਮ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈਕੇ ਮੁਲਕ ਦੇ ਕਿਸਾਨ ਇੱਕਜੁੱਟ ਹਨ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਭੇਜਿਆ ਖੇਤੀ ਨੀਤੀ ਦਾ ਖਰੜਾ ਕਿਸਾਨੀ ਨੂੰ ਤਬਾਹ ਕਰਨ ਵਾਲਾ ਹੈ ਇਸਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲੁਕਵੇਂ ਢੰਗ ਨਾਲ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰਨ ਲਈ ਹਰਬੇ ਵਰਤ ਰਹੀ ਹੈ। ਕਾਰਪੋਰੇਟ ਘਰਾਣਿਆਂ ਨੂੰ ਪ੍ਰਾਈਵੇਟ ਮੰਡੀਆਂ ਵਿੱਚ ਜਿਣਸਾਂ ਖ਼ਰੀਦਣ ਦੀ ਖੁੱਲ੍ਹ ਦਿੱਤੀ ਜਾ ਰਹੀ ਹੈ ਇਸ ਨਾਲ ਜਨਤਕ ਖੇਤਰ ਦੀਆਂ ਮੰਡੀਆਂ ਖ਼ਤਮ ਹੋ ਜਾਣਗੀਆਂ। ਜਥੇਬੰਦੀ ਦੇ ਬਲਾਕ ਆਗੂ ਸੁਖਪਾਲ ਸਿੰਘ ਮਾਣਕ ਨੇ ਦੱਸਿਆ ਕਿ ਚਾਰ ਜਨਵਰੀ ਨੂੰ ਹੋ ਰਹੀ ਮਹਾਂ ਪੰਚਾਇਤ ਵਿੱਚ ਸੁਨਾਮ ਬਲਾਕ ਵਿੱਚੋਂ ਲੱਗਭਗ 40 ਬੱਸਾਂ ਰਾਹੀਂ ਕਿਸਾਨ ਅਤੇ ਬੀਬੀਆਂ ਸ਼ਾਮਿਲ  ਹੋਣਗੀਆਂ। ਉਨ੍ਹਾਂ ਕਿਹਾ ਕਿ 9 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਗਾ ਵਿੱਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਇਸ ਰੈਲੀ ਵਿੱਚ ਵੀ ਵੱਡੇ ਕਾਫਲੇ ਸੁਨਾਮ ਬਲਾਕ ਵੱਲੋਂ ਸ਼ਾਮਲ ਹੋਣਗੇ। ਇਸ ਮੌਕੇ ਬਲਾਕ ਆਗੂ ਰਾਮ ਸਰਨ ਸਿੰਘ ਉਗਰਾਹਾਂ, ਮਨੀ ਸਿੰਘ ਭੈਣੀ, ਪਾਲ ਸਿੰਘ ਦੌਲੇਵਾਲਾ, ਯਾਦਵਿੰਦਰ ਸਿੰਘ ਚੱਠਾ, ਗੋਬਿੰਦ ਸਿੰਘ ਚੱਠਾ, ਜੀਤ ਸਿੰਘ ਗੰਢੂਆਂ, ਇੰਦਰਜੀਤ ਸਿੰਘ ਉਗਰਾਹਾਂ, ਜਸਵੀਰ ਕੌਰ ਉਗਰਾਹਾਂ, ਰਣਦੀਪ ਕੌਰ ਰਟੋਲਾਂ, ਬਲਜੀਤ ਕੌਰ ਖਡਿਆਲ, ਚਰਨਜੀਤ ਕੌਰ ਜਖੇਪਲ, ਸੁਖਵਿੰਦਰ ਕੌਰ ਚੱਠਾ ਆਦਿ ਹਾਜ਼ਰ ਸਨ।

Have something to say? Post your comment

 

More in Malwa

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ : ਡਾ ਹਿਮਾਂਸ਼ੂ ਅਗਰਵਾਲ

ਪੰਜਾਬੀ ਯੂਨੀਵਰਸਿਟੀ ਅੱਜ ਮਨਾਏਗੀ ਆਪਣਾ 65ਵਾਂ ਸਥਾਪਨਾ ਦਿਵਸ

ਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਨੂੰ ਰੋਕਣ ਲਈ ਮੁਹਿੰਮ

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ