Tuesday, September 16, 2025

Malwa

ਅਮਨ ਅਰੋੜਾ ਦੀ ਕੋਠੀ ਮੂਹਰੇ ਗਰਜੀਆਂ ਮਿਡ ਡੇ ਮੀਲ ਵਰਕਰਾਂ 

December 30, 2024 07:08 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਤੇ ਵਾਅਦਾ ਖਿਲਾਫੀ ਦੇ ਇਲਜ਼ਾਮ ਲਾਉਂਦਿਆਂ ਮਿਡ ਡੇ ਮੀਲ ਵਰਕਰਾਂ ਨੇ ਲਾਲ ਝੰਡਾ ਮਿੱਡ ਡੇ ਮੀਲ ਵਰਕਰਜ਼ ਯੂਨੀਅਨ ਦੀ ਸੂਬਾ ਪ੍ਰਧਾਨ ਜਸਮੇਲ ਕੌਰ ਬੀਰਕਲਾਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇ ਕੇ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ  ਸੀ.ਟੀ.ਯੂ. ਦੇ ਸੂਬਾ ਪ੍ਰਧਾਨ ਦੇਵ ਰਾਜ ਵਰਮਾਂ, ਜਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਵੜੈਚ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮਿੱਡ ਡੇ ਮੀਲ ਵਰਕਰਾਂ ਨਾਲ ਚੋਣਾ ਸਮੇ ਕੀਤੇ ਵਾਅਦਿਆ ਤੋਂ ਭੱਜ ਰਹੀ ਹੈ। ਨਿਗੁਣੇ ਜਿਹੇ ਮਾਣ ਭੱਤਿਆ 'ਤੇ ਕੰਮ ਕਰ ਰਹੇ ਇਹਨਾਂ ਵਰਕਰਾਂ ਦੇ ਆਪਣੇ ਘਰਾਂ ਦੇ ਚੁੱਲ੍ਹੇ ਠੰਡੇ ਹੋਏ ਪਏ ਹਨ। ਇਹਨਾਂ ਵਰਕਰਾਂ ਨੂੰ ਕੋਈ ਮੈਡੀਕਲ ਸਹੂਲਤ ਨਹੀ, ਨਾ ਹੀ ਉਮਰ ਦਾ ਬੁਢੇਪਾ ਕੱਟਣ ਲਈ ਮਹਿਕਮੇ ਤੋਂ ਕੋਈ ਪੈਨਸ਼ਨ ਵਗੈਰਾ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਆਗੂਆ ਨੇ ਕੈਬਨਿਟ ਮੰਤਰੀ ਦੇ ਦਫਤਰ ਵਿੱਚ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਸਰਕਾਰ ਆਪਣੇ ਕੀਤੇ ਵਾਅਦੇ ਅਨੁਸਾਰ ਮਿੱਡ ਡੇ ਮੀਲ ਵਰਕਰਾਂ ਲਈ ਲੇਬਰ ਐਕਟ ਲਾਗੂ ਕਰਕੇ ਘੱਟੋ ਘੱਟ ਉਜਰਤ 12 ਹਜਾਰ ਪ੍ਰਤੀ ਮਹੀਨਾ ਦੇਣਾ ਯਕੀਨੀ ਬਣਾਵੇ। ਇਸ ਮੌਕੇ ਧਰਨਾਕਾਰੀਆ ਨੂੰ ਡੀਐਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਵੱਲੋਂ ਵਿਸਵਾਸ ਦਿਵਾਇਆ ਗਿਆ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਤੱਕ ਉਨ੍ਹਾ ਦੀ ਗੱਲ ਪੁੱਜਦੀ ਕਰਕੇ ਪੰਜਾਬ ਦੇ ਕਿਰਤ ਸਕੱਤਰ ਨਾਲ ਮੀਟਿੰਗ ਕਰਵਾ ਦਿੱਤੀ ਜਾਵੇਗੀ। ਇਸ ਮੌਕੇ  ਨਿਰਮਲਾ ਕੌਰ ਸੁਨਾਮ,ਨਸੀਬ ਕੌਰ ਪੰਜਗਰਾਈਆਂ ਆਦਿ ਆਗੂ ਮੌਜੂਦ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ