Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

34 ਦਿਨਾਂ ਵਿੱਚ ਉਪ-ਰਾਸ਼ਟਰਪਤੀ, ਪ੍ਰਧਾਨ ਮੰਤਰੀ, ਅਤੇ ਸੁਪਰੀਮ ਕੋਰਟ ਦੇ ਜੱਜਾਂ ਨੂੰ ਪੱਤਰ ਲਿਖ ਚੁੱਕੇ ਹਾਂ, ਪਰ ਕਿਸੇ ਦਾ ਸਾਡੀਆਂ ਮੰਗਾਂ 'ਤੇ ਧਿਆਨ ਨਹੀਂ : ਕਿਸਾਨ ਆਗੂ 

December 30, 2024 07:13 PM
SehajTimes
ਖਨੌਰੀ : ਅੱਜ 34ਵੇਂ ਦਿਨ ਖਨੌਰੀ ਕਿਸਾਨ ਮੋਰਚੇ 'ਤੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਰਿਹਾ। ਡਾਕਟਰਾਂ ਨੇ ਮੈਡਿਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਅੱਜ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਬਹੁਤ ਘੱਟ ਹੈ, ਜਿਸ ਕਰਕੇ ਉਨ੍ਹਾਂ ਨੂੰ ਗੱਲ ਕਰਨ ਵਿੱਚ ਵੀ ਦਿੱਕਤ ਹੋ ਰਹੀ ਹੈ। ਇਨਾ ਗੱਲਾਂ ਦਾ ਪ੍ਰਗਟਾਵਾ ਪ੍ਰੈਸ ਕਾਨਫਰੰਸ ਦੇ ਦੌਰਾਨ ਸੁਖਜੀਤ ਸਿੰਘ ਹਰਦੋਝੰਡੇ, ਸੁਖਜਿੰਦਰ ਸਿੰਘ ਖੋਸਾ, ਲਖਵਿੰਦਰ ਸਿੰਘ ਔਲਖ,ਜਸਵਿੰਦਰ ਸਿੰਘ ਲੌਂਗੋਵਾਲ,ਕਾਕਾ ਸਿੰਘ ਕੋਟੜਾ,ਸੁਰਜੀਤ ਸਿੰਘ ਫੂਲ ਨੇ ਕੀਤਾ  ਕਿਸਾਨ ਆਗੂਆਂ ਨੇ ਕਿਹਾ ਕਿ ਸਾਡਾ ਅੱਦੋਲਨ ਅਹਿੰਸਾ ਦੇ ਸਿਧਾਂਤਾਂ 'ਤੇ ਚੱਲ ਰਿਹਾ ਹੈ। ਜਗਜੀਤ ਸਿੰਘ ਡੱਲੇਵਾਲ ਦਾ ਹਮੇਸ਼ਾ ਇਹ ਮੰਨਣਾ ਰਹਿਆ ਹੈ ਕਿ ਮੈਂ ਸੰਗਠਨ ਦਾ ਮੁਖੀ ਹਾਂ ਅਤੇ ਉਮਰ ਵਿੱਚ ਵੱਡਾ ਹਾਂ, ਇਸ ਲਈ ਮੇਰੀ ਜ਼ਿੰਮੇਵਾਰੀ ਬਣਦੀ ਹੈ ਕਿ ਕਿਸੇ ਨੌਜਵਾਨ ਨੂੰ ਕੋਈ ਨੁਕਸਾਨ ਨਾ ਹੋਵੇ। ਜੇਕਰ ਕੋਈ ਨੁਕਸਾਨ ਹੋਵੇ ਤਾਂ ਉਹ ਮੇਰਾ ਹੋਵੇ।
 
ਉਨ੍ਹਾਂ ਕਿਹਾ ਕਿ ਅਸੀਂ ਪਿਛਲੇ 34 ਦਿਨਾਂ ਵਿੱਚ ਉਪ-ਰਾਸ਼ਟਰਪਤੀ, ਪ੍ਰਧਾਨ ਮੰਤਰੀ, ਅਤੇ ਸੁਪਰੀਮ ਕੋਰਟ ਦੇ ਜੱਜਾਂ ਨੂੰ ਪੱਤਰ ਲਿਖ ਚੁੱਕੇ ਹਾਂ, ਪਰ ਇਸ ਦੇ ਬਾਵਜੂਦ ਕਿਸੇ ਨੇ ਸਾਡੀਆਂ ਮੰਗਾਂ 'ਤੇ ਧਿਆਨ ਨਹੀਂ ਦਿੱਤਾ ਅਤੇ ਨਾ ਹੀ ਸਾਡੇ ਨਾਲ ਗੱਲਬਾਤ ਕਰਨ ਦੀ ਕੋਈ ਕੋਸ਼ਿਸ਼ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਦੇ ਮੁੱਦਿਆਂ 'ਤੇ ਸੰਸਦ ਦੀ ਸਥਾਈ ਕਮੇਟੀ ਦੀ ਰਿਪੋਰਟ ਅਤੇ ਸੁਪਰੀਮ ਕੋਰਟ ਦੀ ਕਮੇਟੀ ਦੀ ਅੰਤਰਿਮ ਰਿਪੋਰਟ ਵਿੱਚ MSP ਗਾਰੰਟੀ ਕਾਨੂੰਨ ਬਣਾਉਣ ਦੇ ਹੱਕ ਵਿੱਚ ਸਿਫਾਰਸ਼ ਕੀਤੀ ਗਈ, ਪਰ ਕੇਂਦਰ ਸਰਕਾਰ ਉਨ੍ਹਾਂ ਨੂੰ ਵੀ ਮੰਨਣ ਲਈ ਤਿਆਰ ਨਹੀਂ ਹੈ। ਇੱਥੇ ਤੱਕ ਕਿ ਸਤਿਕਾਰਯੋਗ ਸੁਪਰੀਮ ਕੋਰਟ ਵੀ ਕੇਂਦਰ ਸਰਕਾਰ ਨੂੰ ਇਸ ਮੁੱਦੇ ਵਿੱਚ ਕੋਈ ਹੁਕਮ ਨਹੀਂ ਦੇ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਸੁਰੱਖਿਆ ਲਈ ਅਸੀਂ ਸਭ ਆਪਣੀ ਜਾਨ ਦੇਣ ਲਈ ਤਿਆਰ ਹਾਂ ਅਤੇ ਸਰਕਾਰ ਦੀ ਕਾਰਵਾਈ ਦੌਰਾਨ ਮੋਰਚੇ 'ਤੇ ਹੋਣ ਵਾਲੇ ਜਾਨਮਾਲ ਦੇ ਨੁਕਸਾਨ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਅਤੇ ਉਹਨਾਂ ਸਵੈੰਵਿਧਾਨਕ ਸਥਾਵਾਂ ਦੀ ਹੋਵੇਗੀ ਜੋ ਇਸ ਤਰ੍ਹਾਂ ਦੇ ਹੁਕਮ ਜਾਰੀ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।ਕਿਸਾਨ ਆਗੂਆਂ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਖਨੌਰੀ ਕਿਸਾਨ ਮੋਰਚੇ 'ਤੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਨ।
 
 

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ