Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

December 30, 2024 07:36 PM
SehajTimes

ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਲਈ ਆਮਦਨ ਸਰਟੀਫਿਕੇਟ ਜਮ੍ਹਾਂ ਕਰਾਉਣ ਦੀ ਮਾਪਿਆਂ ਨੂੰ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਲਗਾਤਾਰ ਯਤਨਸ਼ੀਲ


ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 1503 ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ 10+1 ਅਤੇ 10+2 ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 1503 ਸੰਸਥਾਵਾਂ ਨੂੰ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ 92.00 ਕਰੋੜ ਰੁਪਏ ਦੀ ਰਾਸ਼ੀ ਨਾਲ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਬਕਾਇਆ ਰਹਿੰਦੀਆਂ ਸੰਸਥਾਵਾਂ ਨੂੰ ਅਦਾਇਗੀ ਸਬੰਧੀ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਰਕਾਰੀ ਸੰਸਥਾਵਾ ਅਤੇ ਪੰਜਾਬ ਰਾਜ ਦੇ ਵਿਦਿਆਰਥੀ ਜੋ ਕਿ ਹੋਰ ਰਾਜਾਂ ਦੀਆਂ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਹਨ, ਨੂੰ ਸਾਲ 2017-18 ਤੋਂ 2019-20 ਤੱਕ ਦੀ ਫੀਸ ਦੀ 40% ਅਦਾਇਗੀ ਲਈ 92.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ।

ਸਮਾਜਿਕ ਨਿਆਂ ਮੰਤਰੀ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਕਾਲਰਸ਼ਿਪ ਸਕੀਮ ਅਧੀਨ ਵੱਧ ਤੋਂ ਵੱਧ ਲਾਭ ਲੈਣ ਲਈ ਭਵਿੱਖ ਵਿੱਚ ਆਮਦਨ ਸਰਟੀਫਿਕੇਟ ਜਮ੍ਹਾਂ ਕਰਾਉਣ।

ਉਹਨਾਂ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ।


ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ