Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Chandigarh

ਰਾਸ਼ਨ ਵੰਡ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ 2024 ਦੌਰਾਨ ਕੀਤੀਆਂ ਗਈਆਂ ਪ੍ਰਮੁੱਖ ਪਹਿਲਕਦਮੀਆਂ: ਲਾਲ ਚੰਦ ਕਟਾਰੂਚੱਕ

December 30, 2024 07:41 PM
SehajTimes

ਲੀਗਲ ਮੈਟਰੋਲੋਜੀ ਵਿੰਗ ਵੱਲੋਂ 18.64 ਕਰੋੜ ਰੁਪਏ ਦਾ ਮਾਲੀਆ ਇਕੱਤਰ

ਡਿਪੂ ਹੋਲਡਰਾਂ ਦੀ ਮਾਰਜਨ ਮਨੀ 8 ਸਾਲਾਂ ਬਾਅਦ ਕੀਤੀ ਦੁੱਗਣੀ

100 ਫੀਸਦ ਆਧਾਰ ਸੈਚੁਰੇਸ਼ਨ ਹਾਸਲ

ਚੰਡੀਗੜ੍ਹ : ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ ਸਾਲ 2024 ਦੌਰਾਨ ਵਿਭਾਗ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਵੱਖ-ਵੱਖ ਪ੍ਰਮੁੱਖ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ। ਇਸ ਸਾਲ ਦੌਰਾਨ ਰਾਸ਼ਨ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾਉਣ ਲਈ ਈ-ਪੋਸ ਮਸ਼ੀਨਾਂ ਅਤੇ ਆਈਰਿਸ ਸਕੈਨਰਾਂ ਦੇ ਨਾਲ-ਨਾਲ ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਸਮੇਤ 14420 ਈ-ਪੋਸ ਕਿੱਟਾਂ ਖਰੀਦੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਈ-ਪੋਸ ਮਸ਼ੀਨਾਂ ਅਤੇ ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਦੇ ਸੁਚੱਜੇ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ 5 ਸਾਲਾਂ ਦੀ ਮਿਆਦ ਲਈ ਟੈਂਡਰ ਅਲਾਟ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਹੁਣ, ਹਰੇਕ ਰਾਸ਼ਨ ਡਿਪੂ ਨੂੰ ਇੱਕ ਈ-ਪੋਸ ਕਿੱਟ ਪ੍ਰਦਾਨ ਕੀਤੀ ਗਈ ਹੈ ਅਤੇ ਇਹਨਾਂ ਡਿਪੂਆਂ ਵਿੱਚ ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਨੂੰ ਸਥਾਪਤ ਕਰਨਾ ਵੀ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ 2016 ਵਿੱਚ ਡਿਪੂ ਹੋਲਡਰਾਂ ਦੀ ਮਾਰਜਨ ਮਨੀ 50 ਪ੍ਰਤੀ ਕੁਇੰਟਲ ਸੀ ਜਿਸ ਨੂੰ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਇਸ ਵਾਧੇ ਨੂੰ ਅਪ੍ਰੈਲ 2024 ਤੋਂ ਲਾਗੂ ਕੀਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਇਸ ਸਬੰਧ ਵਿੱਚ 38.43 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਇਸ ਕਦਮ ਨਾਲ ਸੂਬੇ ਦੇ 14400 ਰਾਸ਼ਨ ਡਿਪੂ ਹੋਲਡਰਾਂ ਨੂੰ ਲਾਭ ਮਿਲੇਗਾ।

ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਹਾੜੀ ਸੀਜ਼ਨ ਨੂੰ ਸਫ਼ਲਤਾਪੂਰਵਕ ਮੁਕੰਮਲ ਕਰਦਿਆਂ ਕੇਂਦਰੀ ਪੂਲ ਲਈ 124.57 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਕਣਕ ਦੀ ਖਰੀਦ ਕੀਤੀ ਗਈ ਅਤੇ 9 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 28,340.95 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ। ਇਸੇ ਤਰ੍ਹਾਂ, ਸਾਉਣੀ ਸੀਜ਼ਨ ਦੌਰਾਨ, ਵਿਭਾਗ ਵੱਲੋਂ 172.93 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਅਤੇ ਲਗਭਗ 8 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 40,119.76 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਇਸ ਦੇ ਨਾਲ ਹੀ ਸਤੰਬਰ 2024 ਤੱਕ, ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਤਹਿਤ ਲਾਭਪਾਤਰੀਆਂ ਨੂੰ 44,20,826 ਕੁਇੰਟਲ ਕਣਕ ਮੁਫ਼ਤ ਵੰਡੀ ਗਈ ਹੈ। ਖ਼ਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਸਖ਼ਤ ਕਦਮ ਚੁੱਕਦਿਆਂ, ਲੀਗਲ ਮੈਟਰੋਲੋਜੀ ਵਿੰਗ ਵੱਲੋਂ ਸਹੀ ਵਜ਼ਨ ਅਤੇ ਮਾਤਰਾ ਵਿੱਚ ਸਮਾਨ ਵੇਚਣ ਦੇ ਸਿਧਾਂਤ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਕੇ 18.64 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਸੂਬੇ ਵਿੱਚ 100 ਫੀਸਦੀ ਆਧਾਰ ਰਜਿਸਟਰੇਸ਼ਨ ਯਕੀਨੀ ਬਣਾਈ ਗਈ ਹੈ ਅਤੇ 11 ਨਵੰਬਰ, 2024 ਦੀ ਯੂ.ਆਈ.ਡੀ.ਏ.ਆਈ. ਦੀ ਆਧਾਰ ਸੈਚੁਰੇਸ਼ਨ ਰਿਪੋਰਟ ਮੁਤਾਬਕ ਪੰਜਾਬ ਪੂਰੇ ਦੇਸ਼ ਦੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ 7ਵੇਂ ਸਥਾਨ 'ਤੇ ਹੈ।

Have something to say? Post your comment

 

More in Chandigarh

ਜ਼ਿਲ੍ਹੇ ਦੇ ਕਿਸਾਨਾਂ ਲਈ ਪੀ.ਐਮ ਕਿਸਾਨ ਸਨਮਾਨ ਨਿਧੀ ਦੀ 20ਵੀਂ ਕਿਸ਼ਤ ਜਾਰੀ

ਮੋਹਾਲੀ ਪ੍ਰਸ਼ਾਸਨ ਨੇ ਸਵੇਰ ਅਤੇ ਸ਼ਾਮ ਦੇ ਚੋਣਵੇਂ ਸਮੇਂ ਦੌਰਾਨ ਏਅਰਪੋਰਟ ਰੋਡ (ਪੀਆਰ-7) 'ਤੇ ਸੈਕਟਰ-66/82 ਜੰਕਸ਼ਨ ਤੋਂ ਏਅਰਪੋਰਟ ਗੋਲ ਚੱਕਰ ਤੱਕ ਭਾਰੀ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਲਗਾਈ

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ 'ਚ ਕੀਤਾ ਵਾਧਾ

ਪ੍ਰਾਪਰਟੀ ਟੈਕਸ ਲਈ ਇੱਕ-ਮੁਸ਼ਤ ਨਿਪਟਾਰਾ ਯੋਜਨਾ 15 ਅਗਸਤ ਤੱਕ ਵਧਾਈ ਗਈ

ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ FIR ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਵਿਜੀਲੈਂਸ ਬਿਊਰੋ ਨੇ ਗਿਲਕੋ ਡਿਵੈਲਪਰਾਂ ਨਾਲ ਸਬੰਧਤ ਖੇਤਰਾਂ ਦੀ ਕੀਤੀ ਤਲਾਸ਼ੀ

ਨਵਾਂ ਗਾਉਂ ਵਿੱਚ ਫਾਇਰ ਸਟੇਸ਼ਨ ਲਗਾਉਣ ਲਈ ਸਰਕਾਰ ਵੱਲੋਂ 1,89,77,000/- ਰੁਪਏ ਦੀ ਰਾਸ਼ੀ ਮਨਜ਼ੂਰ : ਅਨਮੋਲ ਗਗਨ ਮਾਨ

ਐਸ.ਸੀ. ਕਮਿਸ਼ਨ ਵਲੋਂ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਤਲਬ

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ

ਐੱਨਪੀਐੱਸ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ ਪੈਨਸ਼ਨ ਲੈਣ ਸਬੰਧੀ ਵਿੱਤ ਵਿਭਾਗ ਨੇ ਵਿਕਲਪ ਚੁਣਨ ਦੀ ਸ਼ਰਤ ਲਈ ਵਾਪਸ: ਹਰਪਾਲ ਸਿੰਘ ਚੀਮਾ

ਸੂਬਾ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸਹਿਕਾਰੀ ਸਭਾਵਾਂ ਦੇ ਪੁਨਰ ਸੁਰਜੀਤੀ ਲਈ ਰੋਡਮੈਪ ਕੀਤਾ ਤਿਆਰ